50 ਲੱਖ ਦੇ ਕੌਮਾਂਤਰੀ ਮੁੱਲ ਦੀ 100 ਗ੍ਰਾਮ ਹੈਰੋਇਨ ਸਣੇ ਕਥਿਤ ਤਸਕਰ ਗ੍ਰਿਫਤਾਰ

10/17/2020 10:52:54 AM

ਫਿਰੋਜ਼ਪੁਰ (ਕੁਮਾਰ): ਸੀ.ਆਈ.ਏ. ਸਟਾਫ਼ ਫਿਰੋਜ਼ਪੁਰ ਦੀ ਪੁਲਸ ਨੇ ਸਬ-ਇੰਸਪੈਕਟਰ ਪਿਪਲ ਸਿੰਘ ਦੀ ਅਗਵਾਈ 'ਚ ਇਕ ਕਥਿਤ ਤਸਕਰ ਲਖਵਿੰਦਰ ਸਿੰਘ ਲੱਖਾ ਨੂੰ 100 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ.ਆਈ.ਏ. ਸਟਾਫ ਫਿਰੋਜ਼ਪੁਰ ਦੇ ਇੰਚਾਰਜ ਇੰਸਪੈਕਟਰ ਬਲਵੰਤ ਸਿੰਘ ਨੇ ਦੱਸਿਆ ਕਿ ਸਬ-ਇੰਸਪੈਕਟਰ ਪਿਪਲ ਸਿੰਘ ਨੂੰ ਇਹ ਗੁਪਤਾ ਸੂਚਨਾ ਮਿਲੀ ਸੀ ਕਿ ਲਖਵਿੰਦਰ ਸਿੰਘ ਉਰਫ਼ ਲੱਖਾ ਕਥਿਤ ਰੂਪ 'ਚ ਹੈਰੋਇਨ ਦੀ ਸਮਗਲਿੰਗ ਕਰਦਾ ਹੈ ਅਤੇ ਅੱਜ ਵੀ ਉਹ ਹੈਰੋਇਨ ਲੈ ਕੇ ਆਪਣੇ ਘਰ ਵੱਲ ਜਾ ਰਿਹਾ ਹੈ।

ਉਨ੍ਹਾਂ ਨੇ ਦੱਸਿਆ ਕਿ ਸਬ-ਇੰਸਪੈਕਟਰ ਪਿਪਲ ਸਿੰਘ ਨੇ ਪੁਲਸ ਪਾਰਟੀ ਦੇ ਨਾਲ ਪਿੰਡ ਮਧਰੇ ਦੇ ਏਰੀਏ 'ਚ ਨਾਕਾਬੰਦੀ ਕਰਦੇ ਹੋਏ ਲਖਵਿੰਦਰ ਸਿੰਘ ਲੱਖਾ ਨੂੰ ਕਾਬੂ ਕਰ ਲਿਆ ਅਤੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਦੇ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਨੇ ਦੱਸਿਆ ਕਿ ਪੁਲਸ ਨੇ ਫੜ੍ਹੇ ਗਏ ਕਥਿਤ ਤਸਕਰ ਦੇ ਖਿਲਾਫ ਥਾਣਾ ਸਦਰ ਫਿਰੋਜ਼ਪੁਰ 'ਚ ਐੱਨ.ਡੀ.ਪੀ. ਐੱਸ. ਐਕਟ ਦੇ ਤਹਿਤ ਮੁਕੱਦਮਾ ਦਰਜ ਕਰਦੇ ਹੋਏ ਉਨ੍ਹਾਂ ਕੋਲੋਂ ਪੁੱਛਗਿਛ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਫੜ੍ਹੀ ਗਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 50 ਲੱਖ ਰੁਪਏ ਦੱਸੀ ਜਾਂਦੀ ਹੈ।


Shyna

Content Editor

Related News