ਨਸ਼ਿਆਂ ਵਿਰੁੱਧ 3 ਮੁਕੱਦਮੇ ਦਰਜ ਕਰਕੇ 4 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

07/21/2020 1:55:15 AM

ਮਾਨਸਾ,(ਸੰਦੀਪ ਮਿੱਤਲ)- ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਮਾਨਸਾ ਪੁਲਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ 'ਤੋਂ 4 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਵਿਰੁੱਧ 3 ਮੁਕੱਦਮੇ ਦਰਜ਼ ਕੀਤੇ ਹਨ। ਉਨਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਪਾਸੋਂ 6 ਗ੍ਰਾਮ ਹੈਰੋਇਨ (ਚਿੱਟਾ) ਸਮੇਤ ਮੋਟਰਸਾਈਕਲ ਅਤੇ 18 ਬੋਤਲਾਂ ਸ਼ਰਾਬ ਦੀ ਬਰਾਮਦਗੀ ਕੀਤੀ ਗਈ ਹੈ।
ਐਸ.ਐਸ.ਪੀ. ਨੇ ਦੱਸਿਆ ਕਿ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਦੋ ਵਿਅਕਤੀਆਂ ਗੁਰਵਿੰਦਰ ਸਿੰਘ ਉਰਫ ਗੱਗੂ ਪੁੱਤਰ ਅਮਰੀਕ ਸਿੰਘ ਅਤੇ ਅੰਤਰਜਾਮੀ ਸਿੰਘ ਉਰਫ ਅੰਤਰ ਉਰਫ ਸੈਲੂ ਪੁੱਤਰ ਜਗਦੇਵ ਸਿੰਘ ਦੋਵੇਂ ਵਾਸੀ ਕਾਹਨਗੜ• ਨੂੰ ਮੋਟਰਸਾਈਕਲ ਹੀਰੋ ਸਪਲੈਂਡਰ ਨੰ: ਪੀਬੀ.31ਐਸ-6742 ਸਮੇਤ ਕਾਬੂ ਕਰਕੇ ਉਨ੍ਹਾਂ ਪਾਸੋਂ 6 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ ਕੀਤ। ਉਨ੍ਹਾਂ ਦੱਸਿਆ ਕਿ ਦੋਨਾਂ ਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਮੋਟਰਸਾਈਕਲ ਅਤੇ ਬਰਾਮਦ ਮਾਲ ਨੂੰ ਪੁਲਸ ਵੱਲੋਂ ਕਬਜੇ 'ਚ ਲੈ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਜਿਹਨਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਮੁਕੱਦਮੇ ਵਿੱਚ ਹੋਰ ਪ੍ਰਗਤੀ ਕੀਤੀ ਜਾਵੇਗੀ।
ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਕਿਰਪਾਲ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ਭਾਦੜਾ ਨੂੰ ਕਾਬੂ ਕਰਕੇ 9 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਹੋਣ 'ਤੇ ਉਸ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ।ਉਨ•ਾਂ ਦੱਸਿਆ ਕਿ ਇਸੇ ਤਰ•ਾਂ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਮਲਕੀਤ ਸਿੰਘ ਪੁੱਤਰ ਕੌਰ ਸਿੰਘ ਵਾਸੀ ਕੋਟਲੀ ਕਲਾਂ ਨੂੰ ਕਾਬੂ ਕਰਕੇ 9 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਹੋਣ 'ਤੇ ਉਸ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।
ਐਸ.ਐਸ.ਪੀ. ਡਾ. ਭਾਰਗਵ ਨੇ ਦੱਸਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ•ਾਂ ਹੀ ਜਾਰੀ ਰੱਖਿਆ ਜਾਵੇਗਾ ਅਤੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ।


Bharat Thapa

Content Editor

Related News