ਨਾਬਾਲਗਾ ਨਾਲ ਜਬਰ-ਜ਼ਨਾਹ ਕਰਨ ਵਾਲਾ ਗ੍ਰਿਫਤਾਰ
Tuesday, Jul 16, 2019 - 05:42 AM (IST)

ਨਿਹਾਲ ਸਿੰਘ ਵਾਲਾ/ਬਿਲਾਸਪੁਰ, (ਬਾਵਾ/ਜਗਸੀਰ)- 10 ਸਾਲ ਦੀ ਨਾਬਾਲਗਾ ਨਾਲ ਜਬਰ-ਜ਼ਨਾਹ ਕਰਨ ਵਾਲੇ ਇਕ ਵਿਅਕਤੀ ਨੂੰ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਸ ਨੇ ਕਾਬੂ ਕਰ ਲਿਆ ਹੈ। ਮੁੱਖ ਅਫਸਰ ਲਛਮਣ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਮਲਕੀਤ ਸਿੰਘ ਉਰਫ ਵਿਹਲਾ ਨੇ ਆਪਣੇ ਗੁਆਂਢ ਦੀ 10 ਸਾਲਾ ਨਾਬਾਲਗ ਲੜਕੀ ਨੂੰ ਖੇਤਾਂ ’ਚ ਲਿਜਾ ਕੇ ਉਸ ਨਾਲ ਜਬਰ-ਜ਼ਨਾਹ ਕੀਤਾ ਸੀ। ਪੀੜਤ ਲੜਕੀ ਨੂੰ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ। ਬਾਅਦ ’ਚ ਪਿੰਡ ਵਾਸੀਆਂ ਨੇ ਗੁੱਸੇ ’ਚ ਕਥਿਤ ਦੋਸ਼ੀ ਦੀ ਕੁੱਟ-ਮਾਰ ਕੀਤੀ, ਜਿਸ ਨੂੰ ਜ਼ਖਮੀ ਹਾਲਤ ’ਚ ਫਰੀਦਕੋਟ ਦੇ ਮੈਡੀਕਲ ਕਾਲਜ ’ਚ ਦਾਖਲ ਕਰਵਾਇਆ ਗਿਆ ਸੀ। ਅੱਜ ਪੁਲਸ ਪਾਰਟੀ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ।