ਭੁੱਕੀ ਦੇ ਦੋਸ਼ ’ਚ ਗ੍ਰਿਫਤਾਰ
Thursday, Dec 13, 2018 - 05:17 AM (IST)
ਪਟਿਆਲਾ, (ਬਲਜਿੰਦਰ)- ਥਾਣਾ ਡਵੀਜ਼ਨ ਨੰ. 2 ਦੀ ਪੁਲਸ ਨੇ ਐੱਸ. ਐੱਚ. ਓ. ਗੁਰਨਾਮ ਸਿੰਘ ਦੀ ਅਗਵਾਈ ਹੇਠ ਇਕ ਵਿਅਕਤੀ ਨੂੰ 6 ਕਿਲੋ ਭੁੱਕੀ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਗੁਰਨਾਮ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀ ਦਾ ਨਾਂ ਅਮਨ ਕੁਮਾਰ ਵਾਸੀ ਦੀਪ ਸਿੰਘ ਨਗਰ ਨਦੀ ਬੰਨਾ ਪਟਿਆਲਾ ਹੈ। ਉਨ੍ਹਾਂ ਦੱਸਿਆ ਕਿ ਐੱਸ. ਆਈ. ਮਨਜੀਤ ਸਿੰਘ ਪੁਲਸ ਪਾਰਟੀ ਸਮੇਤ ਟੀ-ਪੁਆਇੰਟ ਸੰਜੇ ਕਾਲੋਨੀ ਵਿਖੇ ਮੌਜੂਦ ਸਨ। ਉਕਤ ਵਿਅਕਤੀ ਨੂੰ ਜਦੋਂ ਸ਼ੱਕ ਦੇ ਅਾਧਾਰ ’ਤੇ ਰੋਕ ਕੇ ਚੈੱਕ ਕੀਤਾ ਗਿਆ ਤਾਂ ਉਸ ਕੋਲੋਂ 6 ਕਿਲੋ ਭੁੱਕੀ ਬਰਾਮਦ ਹੋਈ। ਉਸ ਖਿਲਾਫ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।