ਹੈਰੋਇਨ ਅਤੇ ਨਸ਼ੇ ਵਾਲੀਆਂ ਗੋਲੀਆਂ ਸਣੇ ਗ੍ਰਿਫਤਾਰ

03/18/2020 12:30:49 AM

ਫਿਰੋਜ਼ਪੁਰ, (ਮਲਹੋਤਰਾ, ਕੁਮਾਰ)– ਸੀ. ਆਈ. ਏ. ਸਟਾਫ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਨਾਕਾ ਲਾ ਕੇ ਇਕ ਮੁਲਜ਼ਮ ਨੂੰ ਹੈਰੋਇਨ ਅਤੇ ਨਸ਼ੇ ਵਾਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਏ. ਐੱਸ. ਆਈ. ਸੁਭਾਸ਼ ਚੰਦਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸਾਹਿਲ ਵਾਸੀ ਲੋਕੋ ਸ਼ੈੱਡ ਨਸ਼ੇ ਵਾਲੇ ਪਦਾਰਥ ਵੇਚਣ ਦਾ ਕੰਮ ਕਰਦਾ ਹੈ ਅਤੇ ਉਹ ਵੱਡੀ ਮਾਤਰਾ ’ਚ ਨਸ਼ੇ ਵਾਲੇ ਪਦਾਰਥ ਲੈ ਕੇ ਆ ਰਿਹਾ ਹੈ। ਸੂਚਨਾ ਦੇ ਆਧਾਰ ’ਤੇ ਚੁੰਗੀ ਨੰ. 7 ਦੇ ਕੋਲ ਨਾਕਾ ਲਾਇਆ ਹੋਇਆ ਸੀ ਤਾਂ ਸ਼ੱਕੀ ਹਾਲਤ ’ਚ ਆ ਰਹੇ ਸਾਹਿਲ ਨੂੰ ਰੋਕ ਕੇ ਜਦ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 15 ਗ੍ਰਾਮ ਹੈਰੋਇਨ ਅਤੇ 300 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ। ਮੁਲਜ਼ਮ ਖਿਲਾਫ ਥਾਣਾ ਕੈਂਟ ’ਚ ਪਰਚਾ ਦਰਜ ਕਰਨ ਤੋਂ ਬਾਅਦ ਉਸ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।


Bharat Thapa

Content Editor

Related News