ਪਿਸਟਲ 32 ਬੋਰ ਅਤੇ 2 ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ

Thursday, May 21, 2020 - 11:01 PM (IST)

ਪਿਸਟਲ 32 ਬੋਰ ਅਤੇ 2 ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ

ਮਾਨਸਾ, (ਜੱਸਲ)- ਪੰਜਾਬ ਪੁਲਸ ਵਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਮਾਨਸਾ ਜ਼ਿਲੇ ਦੇ ਪਿੰਡ ਭੈਣੀਬਾਘਾ ਕੋਲ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਕੋਲੋਂ ਇਕ ਪਿਸਟਲ 32 ਬੋਰ ਦੇਸੀ ਅਤੇ 2 ਜਿੰਦਾ ਕਾਰਤੂਸ ਬਰਾਮਦ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਿਲਾ ਪੁਲਸ ਮੁਖੀ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਥਾਣਾ ਸਦਰ ਮਾਨਸਾ ਦੀ ਪੁਲਸ ਵਲੋਂ ਪਿੰਡ ਭੈਣੀਬਾਘਾ ਵਿਖੇ ਕੀਤੀ ਜਾ ਰਹੀ ਗਸ਼ਤ ਅਤੇ ਚੈਕਿੰਗ ਦੌਰਾਨ ਲਵਪ੍ਰੀਤ ਸਿੰਘ ਪੁੱਤਰ ਜਗਸੀਰ ਸਿੰਘ ਵਾਸੀ ਭੈਣੀਬਾਘਾ ਨੂੰ ਸ਼ੱਕ ਦੇ ਅਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਪਾਸੋਂ ਇੱਕ ਪਿਸਟਲ 32 ਬੋਰ ਦੇਸੀ ਸਮੇਤ 2 ਜਿੰਦਾ ਕਾਰਤੂਸ ਬਰਾਮਦ ਕਰ ਕੇ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਸਬੰਧਤ ਵਿਅਕਤੀ ਦਾ ਪੁਲਸ ਰਿਮਾਂਡ ਲੈ ਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਇਹ ਪਿਸਟਲ ਉਸ ਨੇ ਕਿੱਥੋਂ ਅਤੇ ਕਿਸ ਮਕਸਦ ਲਈ ਲਿਆਂਦਾ ਸੀ।


author

Bharat Thapa

Content Editor

Related News