ਨਾਜਾਇਜ਼ ਪਿਸਤੌਲ ਸਣੇ ਮੁਲਜ਼ਮ ਗ੍ਰਿਫ਼ਤਾਰ
Friday, Sep 26, 2025 - 12:50 PM (IST)

ਲੁਧਿਆਣਾ (ਅਨਿਲ): ਥਾਣਾ ਪੀ. ਏ. ਯੂ. ਦੀ ਪੁਲਸ ਨੇ ਇਕ ਮੁਲਜ਼ਮ ਨੂੰ ਨਾਜਾਇਜ਼ ਪਿਸਤੌਲ ਸਣੇ ਗ੍ਰਿਫ਼ਤਾਰ ਕਰ ਕੇ ਮੁਲਜ਼ਮ ਦੇ ਖ਼ਿਲਾਫ਼ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜਾਂਚ ਅਧਿਕਾਰੀ ਥਾਣੇਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮ ਦੀ ਪਛਾਣ ਲਵ ਕੁਮਾਰ ਵਾਸੀ ਨਿਊ ਅਸ਼ੋਕ ਨਗਰ ਜੱਸੀਆ ਦੇ ਰੂਪ ਵਿਚ ਕੀਤੀ ਗਈ ਹੈ। ਪੁਲਸ ਨੇ ਮੁਲਜ਼ਮ ਦੇ ਕਬਜ਼ੇ ਤੋਂ ਇਕ ਪਿਸਟਲ 32 ਬੋਰ, ਦੋ ਜ਼ਿੰਦਾ ਕਾਰਤੂਸ ਤੇ 50 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ। ਪੁਲਸ ਨੇ ਮੁਲਜ਼ਮ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇਅ ਜਾਮ! ਪ੍ਰਵਾਸੀਆਂ ਨੇ ਰੋਕੀ ਆਵਾਜਾਈ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8