''ਕੌਮੀ ਇਨਸਾਫ਼ ਮੋਰਚੇ'' ਖ਼ਿਲਾਫ਼ ਹਾਈਕੋਰਟ ਪੁੱਜੀ ਇਹ ਸੰਸਥਾ, ਦਾਇਰ ਕੀਤੀ ਪਟੀਸ਼ਨ

Friday, Mar 10, 2023 - 02:09 PM (IST)

''ਕੌਮੀ ਇਨਸਾਫ਼ ਮੋਰਚੇ'' ਖ਼ਿਲਾਫ਼ ਹਾਈਕੋਰਟ ਪੁੱਜੀ ਇਹ ਸੰਸਥਾ, ਦਾਇਰ ਕੀਤੀ ਪਟੀਸ਼ਨ

ਚੰਡੀਗੜ੍ਹ : ਬੰਦੀ ਸਿੰਘਾਂ ਦੀ ਰਿਹਾਈ ਲਈ ਚੰਡੀਗੜ੍ਹ ਵਿਖੇ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਨੂੰ ਹਟਾਉਣ ਲਈ 'ARRIVE SAFE' ਸੰਸਥਾ ਨੇ ਹਾਈਕੋਰਟ 'ਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਹੈ। ਦਾਇਰ ਕੀਤੀ ਪਟੀਸ਼ਨ 'ਚ ਕਿਹਾ ਗਿਆ ਕਿ ਮੋਰਚੇ ਕਾਰਨ ਆਮ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਦੇ ਚੱਲਦਿਆਂ ਇਸ ਨੂੰ ਹਟਾਉਣਾ ਚਾਹੀਦਾ ਹੈ। ਸੰਸਥਾ ਦੇ ਵਕੀਲ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਪੁਲਸ ਅਤੇ ਨਿਹੰਗ ਸਿੰਘਾਂ ਵਿਚਾਲੇ ਝੜਪ ਵੀ ਹੋ ਚੁੱਕੀ ਹੈ। ਇਸ ਤੋਂ ਇਲਾਵਾ ਵਕੀਲ ਨੇ ਅਦਾਲਤ 'ਚ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਏ ਲਈ ਲੱਗੇ ਇਸ ਮੋਰਚੇ ਵੱਲੋਂ ਜਗਤਾਰ ਹਵਾਰਾ ਨੂੰ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿੱਚ ਸਰੀਰਕ ਤੌਰ 'ਤੇ ਪੇਸ਼ ਕਰਨ ਦੀ ਮੰਗ ਕੀਤੀ ਜਾ ਰਹੀ ਹੈ, ਜੋ ਠੀਕ ਨਹੀਂ।

ਇਹ ਵੀ ਪੜ੍ਹੋ- Punjab Bugdet 2023 : ਸਰਕਾਰ ਨੇ ਬਿਜਲੀ ਸਬੰਧੀ ਕੀਤੇ ਵੱਡੇ ਐਲਾਨ, ਘਰੇਲੂ ਖ਼ਪਤਕਾਰਾਂ ਨੂੰ ਹੋਵੇਗਾ ਇਹ ਫਾਇਦਾ

ਹਾਈਕੋਰਟ 'ਚ ਹੋਈ ਸੁਣਵਾਈ ਦੌਰਾਨ ਪੰਜਾਬ ਸਰਕਾਰ ਦੇ ਵਕੀਲ ਨੇ ਜਵਾਬ ਦੇਣ ਲਈ ਕੋਰਟ ਤੋਂ ਸਮਾਂ ਮੰਗਿਆ ਹੈ। ਅਦਾਲਤ ਨੇ ਸਟੇਟਸ ਰਿਪੋਰਟ ਦਾਖ਼ਲ ਕਰਨ ਲਈ ਵੀ ਕਿਹਾ ਹੈ। ਇਸ ਤੋਂ ਇਲਾਵਾ ਅਦਾਲਤ ਨੇ ਸਰਕਾਰ ਨੂੰ ਕਿਹਾ ਕਿ ਸਰਕਾਰ ਨੂੰ ਇਕ ਮੌਕਾ ਦਿੱਤਾ ਜਾਂਦਾ ਹੈ। ਤੁਸੀਂ ਕੋਸ਼ਿਸ਼ ਕਰੋ ਕੇ ਗੱਲਬਾਤ ਕਰਨ ਨਾਲ ਇਸ ਮਸਲੇ ਦਾ ਹੱਲ ਹੋ ਜਾਵੇ ਤੇ ਜੇਕਰ ਕੋਈ ਹੱਲ ਨਹੀਂ ਨਿਕਲਿਆ ਤਾਂ ਅਦਾਲਤ ਆਪਣੇ ਹੁਕਮ ਜਾਰੀ ਕਰੇਗੀ। ਦੱਸ ਦੇਈਏ ਕਿ ਇਸ ਦੀ ਪਟੀਸ਼ਨ ਦੀ ਸੁਣਵਾਈ 22 ਮਾਰਚ ਨੂੰ ਕੀਤੀ ਜਾਵੇਗੀ। 

ਇਹ ਵੀ ਪੜ੍ਹੋ- ਵਿਧਾਨ ਸਭਾ 'ਚ ਭਖਿਆ ਪੰਜਾਬ 'ਚ ਹੋ ਰਹੇ ਕਤਲਾਂ ਦਾ ਮੁੱਦਾ, ਮੀਤ ਹੇਅਰ ਨੇ ਪੇਸ਼ ਕੀਤਾ 13 ਸਾਲਾਂ ਦਾ ਡਾਟਾ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

 


author

Simran Bhutto

Content Editor

Related News