ਅਰਸ਼ਦੀਪ ਸਿੰਘ ਨੇ 65ਵੀਂ ਰੇਲਵੇ ਨੈਸ਼ਨਲ ਓਪਨ ਐਥਲੈਟਿਕਸ ਚੈਂਪੀਅਨਸ਼ਿਪ ''ਚ ਜਿੱਤਿਆ ਕਾਂਸਾ
Tuesday, Oct 13, 2026 - 09:06 PM (IST)
ਜੈਤੋ, (ਰਘੁਨੰਦਨ ਪਰਾਸ਼ਰ): ਉੱਤਰੀ ਰੇਲਵੇ ਦੇ ਫਿਰੋਜ਼ਪੁਰ ਰੇਲਵੇ ਡਿਵੀਜ਼ਨ ਵੱਲੋਂ ਮੰਗਲਵਾਰ ਨੂੰ ਜਾਰੀ ਇੱਕ ਪ੍ਰੈਸ ਰਿਲੀਜ਼ ਵਿੱਚ ਕਿਹਾ ਗਿਆ ਹੈ ਕਿ ਫਿਰੋਜ਼ਪੁਰ ਡਿਵੀਜ਼ਨ ਦੇ ਇੱਕ ਪ੍ਰਤਿਭਾਸ਼ਾਲੀ ਐਥਲੀਟ ਅਰਸ਼ਦੀਪ ਸਿੰਘ ਨੇ 65ਵੀਂ ਨੈਸ਼ਨਲ ਓਪਨ ਐਥਲੈਟਿਕਸ ਚੈਂਪੀਅਨਸ਼ਿਪ 2026 ਵਿੱਚ ਸ਼ਾਨਦਾਰ ਪ੍ਰਦਰਸ਼ਨ ਨਾਲ ਜੈਵਲਿਨ ਥ੍ਰੋਅ ਈਵੈਂਟ ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਡਿਵੀਜ਼ਨ ਦਾ ਨਾਮ ਰੌਸ਼ਨ ਕੀਤਾ। ਇਹ ਮੁਕਾਬਲਾ 8 ਤੋਂ 11 ਅਕਤੂਬਰ ਤੱਕ ਨਵੀਂ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿੱਚ ਆਯੋਜਿਤ ਕੀਤਾ ਗਿਆ ਸੀ।
ਅਰਸ਼ਦੀਪ ਸਿੰਘ ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ ਸੀਨੀਅਰ ਸੀਸੀ/ਟੀਸੀ ਵਜੋਂ ਤਾਇਨਾਤ ਹਨ। ਇਸ ਤੋਂ ਪਹਿਲਾਂ, ਉਨ੍ਹਾਂ ਨੇ ਕੋਲਕਾਤਾ ਦੇ ਸਾਲਟ ਲੇਕ ਸਥਿਤ ਸਪੋਰਟਸ ਅਥਾਰਟੀ ਆਫ਼ ਇੰਡੀਆ ਗਰਾਊਂਡ ਵਿੱਚ ਆਯੋਜਿਤ 91ਵੀਂ ਆਲ ਇੰਡੀਆ ਰੇਲਵੇ ਐਥਲੈਟਿਕਸ ਚੈਂਪੀਅਨਸ਼ਿਪ 2026 ਵਿੱਚ ਸੋਨ ਤਗਮਾ ਜਿੱਤਿਆ ਸੀ। ਡਿਵੀਜ਼ਨਲ ਰੇਲਵੇ ਮੈਨੇਜਰ ਸੰਜੀਵ ਕੁਮਾਰ ਅਤੇ ਸੀਨੀਅਰ ਡਿਵੀਜ਼ਨਲ ਕਮਰਸ਼ੀਅਲ ਮੈਨੇਜਰ ਬਸੰਤ ਕੁਮਾਰ ਨੇ ਉਨ੍ਹਾਂ ਨੂੰ ਇਸ ਪ੍ਰਾਪਤੀ 'ਤੇ ਵਧਾਈ ਦਿੱਤੀ ਤੇ ਭਵਿੱਖ ਵਿੱਚ ਉਨ੍ਹਾਂ ਦੀ ਨਿਰੰਤਰ ਉੱਤਮਤਾ ਦੀ ਕਾਮਨਾ ਕੀਤੀ।
