ਅਰਵਿੰਦ ਖੰਨਾ ਦੀ ਪਤਨੀ ਸ਼ਗੁਨ ਖੰਨਾ ਨੇ ਕੀਤਾ ਚੋਣ ਪ੍ਰਚਾਰ

Wednesday, Feb 09, 2022 - 04:20 PM (IST)

ਅਰਵਿੰਦ ਖੰਨਾ ਦੀ ਪਤਨੀ ਸ਼ਗੁਨ ਖੰਨਾ ਨੇ ਕੀਤਾ ਚੋਣ ਪ੍ਰਚਾਰ

ਸੰਗਰੂਰ (ਵਿਜੈ ਕੁਮਾਰ ਸਿੰਗਲਾ, ਦਲਜੀਤ ਸਿੰਘ ਬੇਦੀ) : ਵਿਧਾਨ ਸਭਾ ਹਲਕਾ ਸੰਗਰੂਰ ਤੋਂ ਭਾਜਪਾ ਉਮੀਦਵਾਰ ਅਰਵਿੰਦ ਖੰਨਾ ਦੀ ਪਤਨੀ ਸ਼ਗੁਨ ਖੰਨਾ ਨੇ ਚੋਣ ਪ੍ਰਚਾਰ ਦੀ ਕਮਾਨ ਸੰਭਾਲਦਿਆਂ ਸ਼ਹਿਰ 'ਚ ਡੋਰ-ਟੂ-ਡੋਰ ਚੋਣ ਪ੍ਰਚਾਰ ਕਰਦਿਆਂ ਲੋਕਾਂ ਤੋਂ ਵੋਟਾਂ ਮੰਗੀਆਂ। ਚੋਣ ਪ੍ਰਚਾਰ ਦੌਰਾਨ ਉਨ੍ਹਾਂ ਮੈਗਜ਼ੀਨ ਮੁਹੱਲਾ, ਮੰਡੀ ਗਲੀ ਅਤੇ ਰਾਮ ਮੰਦਰ ਇਲਾਕੇ 'ਚ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਉਨ੍ਹਾਂ ਨੂੰ ਔਰਤਾਂ ਦਾ ਕਾਫੀ ਸਮਰਥਨ ਮਿਲਿਆ।

ਇਹ ਵੀ ਪੜ੍ਹੋ : ਟੱਪਰੀਵਾਸਾਂ ਨੂੰ ਸਰਕਾਰਾਂ ਦੀ ਮਾਰ, ਕਿੱਥੇ ਰਹਿ ਗਏ 5-5 ਮਰਲੇ ਦੇ ਪਲਾਟ? (ਵੀਡੀਓ)

ਇਸ ਮੌਕੇ ਸੰਬੋਧਨ ਕਰਦਿਆਂ ਸ਼ਗੁਨ ਖੰਨਾ ਨੇ ਕਿਹਾ ਕਿ ਸ਼੍ਰੀ ਖੰਨਾ ਪਹਿਲਾਂ ਦੀ ਤਰ੍ਹਾਂ ਇਸ ਵਾਰ ਵੀ ਹਲਕਾ ਸੰਗਰੂਰ ਦੀ ਸਮਾਜ ਸੇਵਾ ਕਰਨ ਦੇ ਮਕਸਦ ਨਾਲ ਦੁਬਾਰਾ ਸਿਆਸਤ ਵਿਚ ਆਏ ਹਨ। ਹਲਕੇ ਦੇ ਲੋਕ ਜਾਣਦੇ ਹਨ ਕਿ ਕਿਸ ਤਰ੍ਹਾਂ ਉਨ੍ਹਾਂ ਨੇ ਪਹਿਲਾਂ ਉਮੀਦ ਫਾਊਂਡੇਸ਼ਨ ਦੇ ਜ਼ਰੀਏ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਉਨ੍ਹਾਂ ਦੇ ਘਰ ਦੇ ਕੋਲ ਉਪਲਬਧ ਕਰਵਾਈਆਂ ਤੇ ਚੋਣਾਂ ਜਿੱਤਣ ਤੋਂ ਬਾਅਦ ਫਿਰ ਤੋਂ ਫਾਊਂਡੇਸ਼ਨ ਨੂੰ ਸ਼ੁਰੂ ਕੀਤਾ ਜਾਵੇਗਾ ਤਾਂ ਜੋ ਸ਼ਹਿਰ ਨਿਵਾਸੀਆਂ ਦੇ ਨਾਲ-ਨਾਲ ਪਿੰਡਾਂ ਦੇ ਲੋਕਾਂ ਨੂੰ ਵੀ ਚੰਗੀਆਂ ਸਿਹਤ ਸਹੂਲਤਾਂ ਮਿਲ ਸਕਣ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੇ ਕਾਂਗਰਸ ਅਤੇ ‘ਆਪ’ ’ਤੇ ਲਗਾਏ ਵੱਡੇ ਇਲਜ਼ਾਮ ਅਤੇ ਪੰਜਾਬੀਆਂ ਲਈ ਕੀਤੇ ਖ਼ਾਸ ਐਲਾਨ

ਉਨ੍ਹਾਂ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਸ਼੍ਰੀ ਖੰਨਾ ਨੂੰ ਲੋਕਾਂ ਦਾ ਭਰਪੂਰ ਸਮਰਥਨ ਅਤੇ ਪਿਆਰ ਮਿਲ ਰਿਹਾ ਹੈ, ਜਿਸ ਨਾਲ ਉਨ੍ਹਾਂ ਦੀ ਚੋਣਾਂ ਵਿਚ ਜਿੱਤ ਪੱਕੀ ਹੈ। ਚੋਣਾਂ ਜਿੱਤਣ ਤੋਂ ਬਾਅਦ ਉਹ ਹਲਕੇ ਦੀ ਨੁਹਾਰ ਬਦਲ ਦੇਣਗੇ ਤੇ ਹਲਕੇ ਦਾ ਵਿਕਾਸ ਕਰਵਾ ਕੇ ਸ਼ਹਿਰ ਨੂੰ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੀ ਖੰਨਾ ਦੀ ਸੋਚ ਹੈ ਕਿ ਹਲਕਾ ਸੰਗਰੂਰ ਵਿਚ ਹੀ ਨਹੀਂ ਬਲਕਿ ਪੰਜਾਬ 'ਚੋਂ ਜਾ ਚੁੱਕੀ ਇੰਡਸਟਰੀ ਨੂੰ ਦੁਬਾਰਾ ਸਥਾਪਿਤ ਕਰਕੇ ਬੇਰੁਜ਼ਗਾਰ ਨੌਜਵਾਨਾਂ ਲਈ ਰੁਜ਼ਗਾਰ ਦੇ ਸਾਧਨ ਪੈਦਾ ਕੀਤੇ ਜਾਣ ਤਾਂ ਜੋ ਵਿਦੇਸ਼ ਵਿਚ ਰੁਜ਼ਗਾਰ ਲਈ ਜਾਣ ਵਾਲੇ ਨੌਜਵਾਨਾਂ ਨੂੰ ਇਥੇ ਹੀ ਰੁਜ਼ਗਾਰ ਮਿਲ ਸਕੇ।

ਇਹ ਵੀ ਪੜ੍ਹੋ : ਕਾਂਗਰਸ ਤੇ ਆਮ ਆਦਮੀ ਪਾਰਟੀ ਮਿਲੀਭੁਗਤ ਕਰਕੇ ਲੜ ਰਹੇ ਹਨ ਚੋਣਾਂ : ਹਰਸਿਮਰਤ ਬਾਦਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Harnek Seechewal

Content Editor

Related News