ਕਾਲੀ ਮਾਤਾ ਮੰਦਰ ਬੇਅਦਬੀ ਦੀ ਕੋਸ਼ਿਸ਼ ਕਰਨ ਸਬੰਧੀ ਵਾਪਰੀ ਘਟਨਾ ਦੀ ਅਰਵਿੰਦ ਖੰਨਾ ਵੱਲੋਂ ਨਿਖੇਧੀ

Tuesday, Jan 25, 2022 - 01:08 PM (IST)

ਕਾਲੀ ਮਾਤਾ ਮੰਦਰ ਬੇਅਦਬੀ ਦੀ ਕੋਸ਼ਿਸ਼ ਕਰਨ ਸਬੰਧੀ ਵਾਪਰੀ ਘਟਨਾ ਦੀ ਅਰਵਿੰਦ ਖੰਨਾ ਵੱਲੋਂ ਨਿਖੇਧੀ

ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਭਾਰਤੀ ਜਨਤਾ ਪਾਰਟੀ ਦੇ ਪ੍ਰਮੁੱਖ ਆਗੂ ਅਤੇ ਵਿਧਾਨ ਸਭਾ ਹਲਕਾ ਸੰਗਰੂਰ ਤੋਂ ਭਾਜਪਾ ਦੇ ਉਮੀਦਵਾਰ ਸ੍ਰੀ ਅਰਵਿੰਦ ਖੰਨਾ ਨੇ ਕਿਹਾ ਕਿ ਬੀਤੇ ਦਿਨੀਂ ਕਾਲੀ ਮਾਤਾ ਮੰਦਰ ਵਿਚ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ ਜੋ ਕਿ ਬਹੁਤ ਹੀ ਨਿੰਦਣਯੋਗ ਹੈ। ਪਹਿਲਾਂ ਵੀ ਇਸ ਤਰ੍ਹਾਂ ਧਾਰਮਿਕ ਸਥਾਨਾਂ ’ਤੇ ਬੇਅਦਬੀ ਦੀਆਂ ਦਿਲ ਦੁਖਾਉਣ ਵਾਲ਼ੀਆਂ ਘਟਨਾਵਾਂ ਸੁਣਨ ਨੂੰ ਮਿਲੀਆਂ। ਉਨ੍ਹਾਂ ਕਿਹਾ ਕਿ  ਸਾਡੇ ਭਾਰਤ ਵਿੱਚ ਸਭ ਧਰਮਾਂ ਦੇ ਲੋਕ ਰਹਿੰਦੇ ਹਨ ਅਤੇ ਸਭ ਧਰਮਾਂ ਦਾ ਸਤਿਕਾਰ ਹੈ। ਇਸ ਤਰ੍ਹਾਂ ਦੇ ਸਮਾਜ ਵਿਰੋਧੀ ਗਤੀਵਿਧੀਆਂ ਦੀ ਮੈਂ ਨਿੰਦਾ ਕਰਦਾ ਹਾਂ। ਸਾਨੂੰ ਸਾਰੇ ਧਰਮਾਂ ਦਾ ਮਾਣ-ਸਤਿਕਾਰ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ : ਸੰਗਰੂਰ ਤੋਂ ਨਰਿੰਦਰ ਭਰਾਜ ਨਾਲ ਜੱਗਬਾਣੀ ਦੀ ਖ਼ਾਸ ਇੰਟਰਵਿਊ ਜਾਣੋਂ ਉਨ੍ਹਾਂ ਦੀ ਜੀਵਨੀ ਬਾਰੇ

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪਟਿਆਲਾ ਦੇ ਇਤਿਹਾਸਕ ਸ਼੍ਰੀ ਕਾਲੀ ਮਾਤਾ ਮੰਦਰ ਵਿਖੇ ਬਾਅਦ ਦੁਪਹਿਰ ਇਕ ਵਿਅਕਤੀ ਨੇ ਬੇਅਦਬੀ ਦੀ ਕੋਸ਼ਿਸ਼ ਕੀਤੀ। ਇਸ ਵਿਅਕਤੀ ਨੂੰ ਮੌਕੇ ’ਤੇ ਹੀ ਪੁਜਾਰੀ ਅਤੇ ਉਥੇ ਮੌਜੂਦ ਸੁਰੱਖਿਆ ਗਾਰਡਾਂ ਵੱਲੋਂ ਦਬੋਚ ਲਿਆ ਗਿਆ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਵੱਡੀ ਗਿਣਤੀ ’ਚ ਸ਼੍ਰੀ ਕਾਲੀ ਮਾਤਾ ਦੇ ਭਗਤ ਅਤੇ ਹਿੰਦੂ ਸੰਗਠਨਾਂ ਦੇ ਆਗੂ ਮੌਕੇ ’ਤੇ ਪਹੁੰਚ ਗਏ, ਜਿਨ੍ਹਾਂ ਨੇ ਰੋਡ ਜਾਮ ਕਰ ਕੇ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਦੂਜੇ ਪਾਸੇ ਮੌਕੇ ’ਤੇ ਐੱਸ. ਪੀ. ਸਿਟੀ ਹਰਪਾਲ ਸਿੰਘ, ਡੀ. ਐੱਸ.ਪੀ. ਸਿਟੀ ਵਨ ਅਸ਼ੋਕ ਕੁਮਾਰ ਸ਼ਰਮਾ ਤੇ ਬਾਕੀ ਪੁਲਸ ਪਾਰਟੀ ਵੀ ਪਹੁੰਚ ਗਈ।

ਇਹ ਵੀ ਪੜ੍ਹੋ : ਜੇਲ੍ਹ ਤੋਂ ਸੱਤਾ ਦੀ ਖੇਡ, ਹੁਣ ਤਕ ਨਹੀਂ ਟੁੱਟਿਆ ਸਿਮਰਨਜੀਤ ਸਿੰਘ ਮਾਨ ਦਾ ਰਿਕਾਰਡ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Anuradha

Content Editor

Related News