ਅਰਵਿੰਦ ਖੰਨਾ ਦੀ ਅਗਵਾਈ ''ਚ SSM ਅਤੇ SSC ਦੇ ਸਾਂਝੇ ਉਮੀਦਵਾਰ ਮਿੰਟੂ ਤੂਰ ਹੋਏ ਭਾਜਪਾ ''ਚ ਸ਼ਾਮਲ

04/09/2022 3:45:29 PM

ਸੰਗਰੂਰ (ਵਿਜੈ ਕੁਮਾਰ ਸਿੰਗਲਾ ) : ਸਾਬਕਾ ਵਿਧਾਇਕ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਉੱਘੇ ਸਮਾਜ ਸੇਵੀ ਸ਼੍ਰੀ ਅਰਵਿੰਦ ਖੰਨਾ ਵੱਲੋਂ ਪਾਰਟੀ ਦੀ ਮਜ਼ਬੂਤੀ ਲਈ ਲਗਾਤਾਰ ਪਿੰਡਾਂ ਅਤੇ ਸ਼ਹਿਰਾਂ ਦਾ ਦੌਰਾ ਕੀਤਾ ਜਾ ਰਿਹਾ ਹੈ। ਇਸੇ ਸੰਦਰਭ ਵਿਚ ਸ਼੍ਰੀ ਖੰਨਾ ਨੇ ਭਵਾਨੀਗੜ ਇਲਾਕੇ ਵਿਚ ਕਾਲਾਝਾੜ ਕਲਾਂ, ਕਾਲਾਝਾੜ ਖੁਰਦ, ਭਵਾਨੀਗੜ ਸ਼ਹਿਰ ਅਤੇ ਸੰਗਰੂਰ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਅਤੇ ਲੋਕਾਂ ਨੂੰ ਭਾਜਪਾ ਦੀਆਂ ਲੋਕ ਹਿੱਤ ਨੀਤੀਆਂ ਤੋਂ ਜਾਣੂ ਕਰਵਾਇਆ। ਸ਼੍ਰੀ ਖੰਨਾ ਨੇ ਕਿਹਾ ਕਿ ਦਿਨੋਂ ਦਿਨ ਲੋਕ ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜ ਰਹੇ ਹਨ ਅਤੇ ਅੱਜ ਇਸੇ ਕੜੀ ਤਹਿਤ ਵਿਧਾਨ ਸਭਾ ਹਲਕਾ ਸੰਗਰੂਰ ਤੋਂ ਸੰਯੁਕਤ ਸੰਘਰਸ਼ ਮੋਰਚਾ ਅਤੇ ਸੰਯੁਕਤ ਸੰਘਰਸ਼ ਪਾਰਟੀ ਦੇ ਸਾਂਝੇ ਉਮੀਦਵਾਰ ਵਜੋਂ ਚੋਣ ਲੜ ਚੁੱਕੇ ਜਗਦੀਪ ਸਿੰਘ ਮਿੰਟੂ ਤੂਰ ਆਪਣੇ ਸਾਥੀਆਂ ਸਮੇਤ ਭਾਜਪਾ ਵਿਚ ਸ਼ਾਮਲ ਹੋਏ ਹਨ, ਜਿਨ੍ਹਾਂ ਦਾ ਸ਼੍ਰੀ ਖੰਨਾ ਵੱਲੋਂ ਪਾਰਟੀ ਵਿਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ ਗਿਆ ਅਤੇ ਪਾਰਟੀ ਵਿਚ ਬਣਦਾ ਮਾਨ ਸਨਮਾਨ ਦੇਣ ਦਾ ਭਰੋਸਾ ਦਿੱਤਾ।

ਇਹ ਵੀ ਪੜ੍ਹੋ : ਮਿੱਡੂਖੇੜਾ ਕਤਲ ਕਾਂਡ : ਸ਼ਾਰਪ ਸ਼ੂਟਰਾਂ ਦੀ ਗ੍ਰਿਫ਼ਤਾਰੀ ਤੋਂ 7 ਦਿਨਾਂ ਬਾਅਦ ਹੋਏ ਅਹਿਮ ਖ਼ੁਲਾਸੇ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੀ ਖੰਨਾ ਨੇ ਕਿਹਾ ਕਿ ਪੰਜਾਬ ਵਿਚ ਦਿਨ ਪ੍ਰਤੀਦਿਨ ਅਮਨ ਕਾਨੂੰਨ ਦੀ ਸਥਿਤੀ ਵਿਗੜਦੀ ਜਾ ਰਹੀ ਹੈ। ਖਿਡਾਰੀਆਂ ਅਤੇ ਆਮ ਲੋਕਾਂ ਨੂੰ ਨਿਸ਼ਾਨਾ ਬਣਾਉਦਿਆਂ ਆਏ ਦਿਨ ਕਤਲ ਅਤੇ ਗੁੰਡਾਗਰਦੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਜੋ ਅਤਿ ਨਿੰਦਣਯੋਗ ਹਨ। ਉਨਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਇਨ੍ਹਾਂ ਹਾਲਾਤ ’ਤੇ ਕਾਬੂ ਕਰਨ ਲਈ ਕੋਈ ਠੋਸ ਵਿਉਤਬੰਦੀ ਬਣਾਉਣ ਦੀ ਬਜਾਏ ਸੂਬੇ ਦੀ ਸਰਕਾਰ ਦੂਜੇ ਸੂਬਿਆਂ ਵਿਚ ਸਰਕਾਰ ਬਣਾਉਣ ਵਿਚ ਮਸ਼ਰੂਫ ਹਨ, ਜੋਕਿ ਲੋਕਾਂ ਨਾਲ ਸਰਾਸਰ ਧੋਖਾ ਹੈ। ਸ਼੍ਰੀ ਖੰਨਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚੋਣਾਂ ਦੌਰਾਨ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਕੀਤੇ ਵਾਅਦੇ ਸੰਬੰਧੀ ਟਿੱਪਣੀ ਕਰਦਿਆਂ ਕਿਹਾ ਕਿ ਹੁਣ ਜਦੋਂਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਨਾਲ ਸਰਕਾਰ ਬਣਾਉਣ ਦਾ ਮੌਕਾ ਦਿੱਤਾ ਤਾਂ ਸਰਕਾਰ ਵੱਲੋਂ ਆਪਣੇ ਵਾਅਦੇ ਮੁਤਾਬਿਕ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਬਜਾਏ ਉਨਾਂ ਦੇ ਕੰਟਰੈਕਟ ਨੂੰ ਮੁੜ ਵਧਾ ਕੇ ਉਨ੍ਹਾਂ ਨਾਲ ਧੋਖਾ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਖ਼ਰੀਦ ਏਜੰਸੀਆਂ ਦੇ ਮੁਲਾਜ਼ਮਾਂ ਨੇ 14 ਅਪ੍ਰੈਲ ਤੋਂ ਕੀਤਾ ਖ਼ਰੀਦ ਬਾਈਕਾਟ ਦਾ ਐਲਾਨ, ਸਰਕਾਰ ਨੂੰ ਦਿੱਤਾ ਅਲਟੀਮੇਟਮ

ਖੰਨਾ ਨੇ ਬਿਜਲੀ ਦੇ ਰੇਟਾਂ ਸੰਬੰਧੀ ਟਿੱਪਣੀ ਕਰਦਿਆਂ ਕਿਹਾ ਕਿ ਪੰਜਾਬ ਵਿਚ 300 ਯੂਨਿਟ ਮੁਫਤ ਅਤੇ ਸਸਤੇ ਰੇਟਾਂ ’ਤੇ ਬਿਜਲੀ ਉੁਪਲਬਧ ਕਰਵਾਉਣ ਦੇ ਲੋਕ ਲੁਭਾਵਣੇ ਵਾਅਦੇ ਕਰਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਨੇ ਹੁਣ ਆਪਣੇ ਵਾਅਦਿਆਂ ਦੇ ਉਲਟ ਬਿਜਲੀ ਦੇ ਰੇਟ ਵਧਾ ਕੇ ਪੰਜਾਬ ਦੇ ਲੋਕਾਂ ਨਾਲ ਧ੍ਰੋਹ ਕਮਾਇਆ ਹੈ। ਉੁਨਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਦੇਸ਼ ਨੂੰ ਤਰੱਕੀ ਦੀਆਂ ਲੀਹਾਂ ’ਤੇ ਲਿਆਂਦਾ ਜਾ ਰਿਹਾ ਹੈ ਅਤੇ ਭਾਰਤ ਦੇਸ਼ ਇਕ ਮਜ਼ਬੂਤ ਸ਼ਕਤੀ ਬਣਕੇ ਪੂਰੀ ਦੁਨੀਆਂ ਵਿਚ ਉਭਰ ਕੇ ਸਾਹਮਣੇ ਆਇਆ ਹੈ।

ਇਹ ਵੀ ਪੜ੍ਹੋ : ‘ਆਪ’ ਵਿਧਾਇਕਾਂ ਨੂੰ ਬੀਬੀਆਂ ਦਾ ਸਵਾਲ: ਸਾਡੇ ਖਾਤਿਆਂ ’ਚ ਕਦੋਂ ਆਉਣਗੇ ਹਜ਼ਾਰ-ਹਜ਼ਾਰ ਰੁਪਏ?

ਭਾਜਪਾ ਵਿਚ ਸ਼ਾਮਲ ਹੋਏ ਮਿੰਟੂ ਤੂਰ ਨੇ ਕਿਹਾ ਕਿ ਉਹ ਅਰਵਿੰਦ ਖੰਨਾ ਦੇ ਸਮਾਜ ਸੇਵੀ ਕੰਮਾਂ ਤੋਂ ਪ੍ਰਭਾਵਿਤ ਹੋਕੇ ਉਨਾਂ ਦੇ ਨਾਲ ਜੁੜੇ ਹਨ। ਉਨਾਂ ਕਿਹਾ ਕਿ ਖੰਨਾ ਅਜਿਹੀ ਸਖਸ਼ੀਅਤ ਦੇ ਮਾਲਕ ਹਨ ਜੋ ਉਹ ਕਹਿੰਦੇ ਹਨ ਉਸਨੂੰ ਪੂਰਾ ਕਰਦੇ ਹਨ। ਇਸ ਮੌਕੇ  ਰਣਦੀਪ ਦਿਓਲ ਪ੍ਰਧਾਨ ਭਾਜਪਾ ਜ਼ਿਲ੍ਹਾ ਸੰਗਰੂਰ-1, ਅਮਨਦੀਪ ਸਿੰਘ ਪੁਨੀਆ, ਇੰਦਰਜੀਤ ਸਿੰਘ ਪ੍ਰਧਾਨ ਭਾਜਪਾ ਮੰਡਲ ਭਵਾਨੀਗੜ੍ਹ, ਮਾਲਵਿੰਦਰ ਸਿੰਘ ਸਾਬਕਾ ਐਮ.ਸੀ., ਗੁਰਦੇਵ ਗਰਗ, ਕਪਿਲ ਗਰਗ, ਹਨੀ ਕਾਂਸਲ, ਰੀਤੂ ਚਾਹਲ ਸਾਬਕਾ ਐਮ.ਸੀ., ਰੰਜਨ ਗਰਗ, ਸੰਦੀਪ ਸਿੰਘ, ਕਰਮ ਸਿੰਘ, ਮੱਖਣ ਸਿੰਘ, ਪਰਮਿੰਦਰ ਸਿੰਘ ਅਤੇ ਵਿਕਰਮਜੀਤ ਤੂਰ ਹਾਜਰ ਸਨ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Anuradha

Content Editor

Related News