ਸੰਗਰੂਰ ਤੋਂ ਭਾਜਪਾ ਦੇ ਲੋਕ ਸਭਾ ਉਮੀਦਵਾਰ ਅਰਵਿੰਦ ਖੰਨਾ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ
05/10/2024 8:24:19 PM
ਸੰਗਰੂਰ (ਵਿਜੈ ਕੁਮਾਰ ਸਿੰਗਲਾ)- ਲੋਕ ਸਭਾ ਹਲਕਾ ਸੰਗਰੂਰ ਤੋਂ ਭਾਜਪਾ ਦੇ ਐਲਾਨ ਕੀਤੇ ਗਏ ਉਮੀਦਵਾਰ ਅਰਵਿੰਦ ਖੰਨਾ ਵੱਲੋਂ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਗਈ। ਖੰਨਾ ਨੇ ਕਿਹਾ ਕਿ ਇਸ ਮੁਲਾਕਾਤ ਦੌਰਾਨ ਬਾਬਾ ਜੀ ਵੱਲੋਂ ਦਿੱਤੇ ਗਏ ਹੌਸਲੇ ਤੇ ਪਿਆਰ ਲਈ ਉਹ ਉਨ੍ਹਾਂ ਦੇ ਤਹਿ ਦਿਲੋਂ ਧੰਨਵਾਦੀ ਹਨ।
ਅਰਵਿੰਦ ਖੰਨਾ ਨੇ ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਜੋ ਲੋਕ ਸਭਾ ਹਲਕਾ ਸੰਗਰੂਰ ਅੰਦਰ ਵੋਟਰਾਂ ਵਿੱਚ ਭਾਜਪਾ ਪ੍ਰਤੀ ਪਿਆਰ ਸਤਿਕਾਰ ਅਤੇ ਜੋਸ਼ ਦਿਖਾਈ ਦੇ ਰਿਹਾ ਹੈ ਇਸ ਤੋਂ ਸਾਫ ਜਾਹਰ ਹੈ ਕਿ ਭਾਜਪਾ ਲੋਕ ਸਭਾ ਹਲਕਾ ਸੰਗਰੂਰ ਤੋਂ ਵੋਟਰਾਂ ਦੇ ਸਹਿਯੋਗ ਨਾਲ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ ਉਹਨਾਂ ਕਿਹਾ ਕਿ ਦੇਸ਼ ਦੇ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਪੂਰਨ ਤੌਰ 'ਤੇ ਖੁਸ਼ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e