ਸੰਗਰੂਰ ਵਿਖੇ ਵਾਪਰੇ ਭਿਆਨਕ ਸੜਕ ਹਾਦਸੇ ਤੇ ਅਰਵਿੰਦ ਖੰਨਾ ਵੱਲੋਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ
Wednesday, Nov 11, 2026 - 06:42 PM (IST)
ਸੰਗਰੂਰ (ਵਿਜੈ ਕੁਮਾਰ ਸਿੰਗਲਾ)- ਸਥਾਨਕ ਨੈਸ਼ਨਲ ਹਾਈਵੇਅ 'ਤੇ ਵਾਪਰੇ ਭਿਆਨਕ ਸੜਕ ਹਾਦਸੇ 'ਤੇ ਅਰਵਿੰਦ ਖੰਨਾ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਸੰਗਰੂਰ ਨੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਮੈਨੂੰ ਇਹ ਜਾਣ ਕੇ ਬਹੁਤ ਦੁੱਖ ਹੋਇਆ ਕਿ ਸੰਗਰੂਰ ਦੇ ਨੈਸ਼ਨਲ ਹਾਇਵੇ ਦੇ ਪੁੱਲ ਦੀ ਦੀਵਾਰ ਨਾਲ ਟਕਰਾ ਕੇ ਇਕ ਪੀ.ਆਰ.ਟੀ.ਸੀ ਦੀ ਬੱਸ ਬੁਰੀ ਤਰ੍ਹਾਂ ਹਾਦਸਾਗ੍ਰਾਸਤ ਹੋ ਗਈ ਜੋ ਕਿ ਸਵਾਰੀਆਂ ਨੂੰ ਪੂਰੀ ਭਰੀ ਹੋਈ ਸੀ, ਜਿਸ ਕਰਕੇ 3 ਸਵਾਰੀਆਂ ਦੀ ਮੌਤ ਅਤੇ ਦਰਜਨਾਂ ਦੇ ਕਰੀਬ ਸਵਾਰੀਆਂ ਜ਼ਖ਼ਮੀ ਹੋ ਗਈਆਂ।
ਅਰਵਿੰਦ ਖੰਨਾ ਨੇ ਕਿਹਾ ਕਿ ਮੇਰੀ ਇਨ੍ਹਾਂ ਹਾਦਸਾਗ੍ਰਾਸਤ ਸਵਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਪੂਰੀ ਹਮਦਰਦੀ ਹੈ। ਉਨ੍ਹਾਂ ਕਿਹਾ ਕਿ ਮੈਂ ਬੇਸ਼ਕ ਉਨ੍ਹਾਂ ਦਾ ਪਤਾ ਲੈਣ ਲਈ ਹਸਪਤਾਲ ਵਿਚ ਜਾ ਕੇ ਉਨ੍ਹਾਂ ਦੀ ਸਾਂਭ—ਸੰਭਾਲ ਕਰ ਰਹੇ ਸਟਾਫ਼ ਅਤੇ ਲੋਕਾਂ ਨੂੰ ਪਰੇਸ਼ਾਨ ਨਹੀਂ ਕਰਨਾ ਚਾਹੁੰਦਾ, ਪ੍ਰੰਤੂ ਮੈਂ ਉਨ੍ਹਾਂ ਦੀ ਹਰ ਤਰ੍ਹਾਂ ਦੀ ਮਦਦ ਕਰਨ ਲਈ ਤਿਆਰ ਹਾਂ। ਅਰਵਿੰਦ ਖੰਨਾ ਨੇ ਇਕ ਵਾਰ ਫਿਰ ਹਾਦਸੇ ਦੀਆਂ ਸ਼ਿਕਾਰ ਸਵਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਗਹਿਰੀ ਹਮਦਰਦੀ ਪ੍ਰਗਟਾਈ ਅਤੇ ਪੰਜਾਬ ਸਰਕਾਰ ਨੂੰ ਪੀੜਤਾਂ ਨੂੰ ਮੁਆਵਜ਼ਾ ਦੇਣ ਦੀ ਅਪੀਲ ਕੀਤੀ।
