ਆਸ਼ਾ ਵਰਕਰਜ਼ ਨੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਕੇ ਕੈਪਟਨ ਦੇ ਲਾਰਿਆਂ ਦੀ ਸਾਡ਼ੀ ਪੰਡ

09/17/2020 4:19:17 PM

ਫਹਿਤਗੜ੍ਹ ਸਾਹਿਬ(ਜਗਦੇਵ ਸਿੰਘ) — ਪਿਛਲੇ ਇਕ ਮਹੀਨੇ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਲੜੀਵਾਰ ਭੁੱਖ ਹੜਤਾਲ 'ਤੇ ਬੈਠੀਆਂ ਆਸ਼ਾ ਵਰਕਰਜ਼ ਅਤੇ ਫੈਸੀਲੀਟੇਟਰ ਯੂਨੀਅਨ ਵੱਲੋਂ ਅੱਜ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮਾਰਚ ਕਰਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਅੱਗੇ ਕੈਪਟਨ ਸਰਕਾਰ ਦੇ ਲਾਰਿਆਂ ਦੀ ਪੰਡ ਨੂੰ ਸਾੜਿਆ ਗਿਆ । ਆਸ਼ਾ ਵਰਕਰਾਂ ਵੱਲੋਂ ਸੜਕ 'ਤੇ ਜਾਮ ਲਗਾ ਕੇ ਜੰਮ ਕੇ ਕੈਪਟਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ।

ਇਸ ਮੌਕੇ ਸਰਕਾਰ ਖਿਲਾਫ ਆਪਣਾ ਰੋਸ ਜ਼ਾਹਰ ਕਰਦਿਆਂ ਆਸ਼ਾ ਵਰਕਰ ਅਤੇ ਫੈਸੀਲੇਟਰ ਯੂਨੀਅਨ ਦੇ ਸੂਬਾ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ ਨੇ ਕਿਹਾ ਕਿ ਆਸ਼ਾ ਵਰਕਰਾਂ ਕੋਰੋਨਾ ਮਹਾਮਾਰੀ ਦੌਰਾਨ ਕੈਪਟਨ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਦੌਰਾਨ ਸਪੈਸ਼ਲ ਲਗਾ ਕੇ ਕੱਟੇ  ਗਏ ਕਰੋਨਾ ਭੱਤੇ ਨੂੰ ਬਹਾਲ ਕਰਕੇ ਆਸ਼ਾ ਵਰਕਰਾਂ ਦੇ ਸੰਘਰਸ਼ ਅੱਗੇ ਕੈਪਟਨ ਸਰਕਾਰ ਨੂੰ ਝੁਕਣਾ ਪਿਆ ਹੈ ।

ਉਨ੍ਹਾਂ ਕਿਹਾ ਕਿ ਜੇਕਰ ਬਾਕੀ ਰਹਿੰਦੀਆਂ ਮੰਗਾਂ ਵੀ ਕੈਪਟਨ ਸਰਕਾਰ ਨੇ ਬਹਾਲ ਨਾ ਕੀਤੀਆਂ ਤਾਂ ਕੈਪਟਨ ਅਮਰਿੰਦਰ ਸਿੰਘ ਦੇ ਸ਼ਾਹੀ ਸ਼ਹਿਰ ਪਟਿਆਲਾ ਵਿਖੇ ਆਸ਼ਾ ਵਰਕਰਜ਼ ਅਤੇ ਫੈਸੀਲੇਟਰ ਯੂਨੀਅਨ ਵੱਲੋਂ ਮੋਤੀ ਮਹਿਲ ਦਾ ਘਿਰਾਓ ਕੀਤਾ ਜਾਵੇਗਾ ।
ਜ਼ਿਕਰਯੋਗ ਹੈ ਕਿ ਆਸ਼ਾ ਵਰਕਰਜ਼ ਅਤੇ ਫੈਸਲੀਟੇਟਰ ਯੂਨੀਅਨ ਦੇ ਇਹ ਆਗੂ ਪਿਛਲੇ ਇੱਕ ਮਹੀਨੇ ਤੋਂ ਸਿਵਲ ਹਸਪਤਾਲਾਂ ਵਿਚ ਪੰਜਾਬ ਭਰ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਲੜੀਵਾਰ ਭੁੱਖ ਹੜਤਾਲ 'ਤੇ ਬੈਠੀਆਂ ਸਨ ।


Harinder Kaur

Content Editor

Related News