ਭਾਜਪਾ ਦੇ 47ਵੇਂ ਸਥਾਪਨਾ ਦਿਵਸ ‘ਤੇ ਅਸ਼ਵਨੀ ਸ਼ਰਮਾ ਦਾ ਲੋਕਾਂ ਨੂੰ ਸੰਦੇਸ਼, ''''ਪੰਜਾਬ ਹੁਣ ਬਦਲਾਅ ਚਾਹੁੰਦਾ ਹੈ”

Monday, Apr 06, 2026 - 01:28 PM (IST)

ਭਾਜਪਾ ਦੇ 47ਵੇਂ ਸਥਾਪਨਾ ਦਿਵਸ ‘ਤੇ ਅਸ਼ਵਨੀ ਸ਼ਰਮਾ ਦਾ ਲੋਕਾਂ ਨੂੰ ਸੰਦੇਸ਼, ''''ਪੰਜਾਬ ਹੁਣ ਬਦਲਾਅ ਚਾਹੁੰਦਾ ਹੈ”

ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ ਦੇ 47ਵੇਂ ਸਥਾਪਨਾ ਦਿਵਸ ਦੇ ਮੌਕੇ ‘ਤੇ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ਵਿੱਚ ਸੁਨੀਲ ਜਾਖੜ, ਤਰੁਣ ਚੁੱਘ ਅਤੇ ਅਸ਼ਵਨੀ ਸ਼ਰਮਾ ਸਮੇਤ ਕਈ ਆਗੂ ਹਾਜ਼ਰ ਰਹੇ। ਇਸ ਮੌਕੇ ‘ਤੇ ਸਮਾਗਮ ਦੌਰਾਨ ਵਰਕਰਾਂ ਵਿੱਚ ਕਾਫ਼ੀ ਜੋਸ਼ ਦੇਖਣ ਨੂੰ ਮਿਲਿਆ। ਇਸ ਦੌਰਾਨ ਅਸ਼ਵਨੀ ਸ਼ਰਮਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ਵਿੱਚ 47ਵਾਂ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਉਨ੍ਹਾਂ ਨੇ ਇਕੱਠੇ ਹੋਏ ਵਰਕਰਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਮੈਂ ਦੇਖ ਰਿਹਾ ਹਾਂ ਤੁਸੀਂ ਸਾਰੇ ਇੰਨੀ ਤੇਜ਼ ਧੁੱਪ ਵਿੱਚ ਬੈਠੇ ਹੋ। ਜੇ ਤੁਹਾਨੂੰ ਗ੍ਰਨੇਡ ਦਾ ਧਮਾਕਾ ਨਹੀਂ ਡਰਾ ਸਕਿਆ, ਤਾਂ ਇਹ ਧੁੱਪ ਤੁਹਾਨੂੰ ਕੀ ਡਰਾਵੇਗੀ।

ਇਹ ਵੀ ਪੜ੍ਹੋ-  ਪੰਜਾਬ ਦੇ ਕਈ ਸਕੂਲਾਂ 'ਚ ਤੁਰੰਤ ਛੁੱਟੀ ਦਾ ਐਲਾਨ, ਜਾਣੋ ਕੀ ਰਹੀ ਵਜ੍ਹਾ

ਅਸ਼ਵਨੀ ਸ਼ਰਮਾ ਨੇ ਕਿਹਾ ਭਾਰਤੀ ਜਨਤਾ ਪਾਰਟੀ ਨੇ ਇਨ੍ਹਾਂ 46 ਸਾਲਾਂ ਦੇ ਸਫ਼ਰ 'ਚ ਕਈ ਉਤਾਰ-ਚੜ੍ਹਾਅ ਦੇਖੇ ਹਨ, ਪਰ ਪਾਰਟੀ ਨੇ ਕਦੇ ਵੀ ਆਪਣਾ ਵਿਜ਼ਨ ਸਮਝੌਤਾ ਨਹੀਂ ਕੀਤਾ। ਅੱਜ ਸਾਨੂੰ ਉਹਨਾਂ ਨੇਤਾਵਾਂ ਨੂੰ ਵੀ ਯਾਦ ਕਰਨ ਦੀ ਲੋੜ ਹੈ, ਜਿਨ੍ਹਾਂ ਨੇ ਪੰਜਾਬ ਦੇ ਅੱਤਵਾਦ ਦੇ ਕਾਲੇ ਦੌਰ 'ਚ ਆਪਣੀਆਂ ਕੁਰਬਾਨੀਆਂ ਦਿੱਤੀਆਂ ਪਰ ਹਿੰਦੂ-ਸਿੱਖ ਏਕਤਾ ਨੂੰ ਟੁੱਟਣ ਨਹੀਂ ਦਿੱਤਾ । ਇਸ ਦੌਰਾਨ ਅਸ਼ਵਨੀ ਸ਼ਰਮਾ ਨੇ ਕਿਹਾ ਅੱਜ ਫਿਰ ਉਹ ਤਾਕਤਾਂ ਸਰਗਰਮ ਹੋ ਰਹੀਆਂ ਹਨ ਜੋ ਪੰਜਾਬ ਵਿੱਚ ਅਰਾਜਕਤਾ ਫੈਲਾਉਣਾ ਚਾਹੁੰਦੀਆਂ ਹਨ। ਡੀਜੀਪੀ ਦੇ ਖੁਲਾਸਿਆਂ ਮੁਤਾਬਕ ਇਨ੍ਹਾਂ ਦੇ ਤਾਰ ਆਈਐਸਆਈ (ISI) ਨਾਲ ਜੁੜੇ ਹੋਏ ਹਨ । ਅਜਿਹੇ ਸਮੇਂ ਵਿੱਚ ਸਾਡੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਪੰਜਾਬ ਨੂੰ ਕਿਸੇ ਵੀ ਕੀਮਤ 'ਤੇ ਲਾਂਬੂ ਨਾ ਲੱਗਣ ਦੇਈਏ।

ਇਹ ਵੀ ਪੜ੍ਹੋ- ਪੰਜਾਬ: ਦੇਖਦੇ ਹੀ ਦੇਖਦੇ ਮਾਪਿਆਂ ਦੀਆਂ ਅੱਖਾਂ ਸਾਹਮਣੇ ਸੜ ਗਿਆ ਇਕਲੌਤਾ ਪੁੱਤ

ਅਸ਼ਵਨੀ ਸ਼ਰਮਾ ਨੇ ਅੱਗੇ ਕਿਹਾ ਅੱਜ ਦਾ ਦਿਨ ਸਾਡੇ ਲਈ ਬਹੁਤ ਖ਼ਾਸ ਹੋ ਗਿਆ ਹੈ। ਭਾਜਪਾ ਦੇ ਉਸ ਸਫ਼ਰ ਨੂੰ ਯਾਦ ਕਰਨ ਦੀ ਲੋੜ ਹੈ ਜੋ ਸਿਰਫ਼ ਦੋ ਸੀਟਾਂ ਤੋਂ ਸ਼ੁਰੂ ਹੋ ਕੇ ਅੱਜ ਵਿਸ਼ਵ ਦੀ ਸਭ ਤੋਂ ਵੱਡੀ ਪਾਰਟੀ ਬਣਨ ਤੱਕ ਪਹੁੰਚੀ ਹੈ। ਉਨ੍ਹਾਂ ਕਿਹਾ 1984 ਦੇ ਦਿੱਲੀ ਕਤਲੇਆਮ ਨੂੰ ਵੀ ਯਾਦ ਰੱਖਣਾ ਚਾਹੀਦਾ ਹੈ, ਜੋ ਕਿ ਕੋਈ ਮਾਮੂਲੀ ਦੰਗਾ ਨਹੀਂ ਸੀ ਸਗੋਂ ਇੱਕ ਬਹੁਤ ਵੱਡਾ ਕਤਲੇਆਮ ਸੀ। ਉਨ੍ਹਾਂ ਕਿਹਾ ਅੱਜ ਭਾਰਤ ਮਾਤਾ ਦਾ ਮਸਤਕ ਪੂਰੀ ਦੁਨੀਆ 'ਚ ਉੱਚਾ ਹੋਇਆ ਹੈ ਅਤੇ ਇਹ ਸਭ ਨਰਿੰਦਰ ਮੋਦੀ ਜੀ ਦੀ ਕੁਸ਼ਲ ਅਗਵਾਈ ਸਦਕਾ ਸੰਭਵ ਹੋਇਆ ਹੈ। 

ਇਹ ਵੀ ਪੜ੍ਹੋ- ਪੰਜਾਬ: ਅਪ੍ਰੈਲ ’ਚ ਵੱਧ ਮੀਂਹ ਪੈਣ ਦੀ ਸੰਭਾਵਨਾ, ਮਈ-ਜੂਨ ਦੀਆਂ ਰਾਤਾਂ 'ਚ ਗਰਮੀ ਕੱਢੇਗੀ ਵੱਟ

ਅਸ਼ਵਨੀ ਸ਼ਰਮਾ ਨੇ ਕਿਹਾ ਪੰਜਾਬ ਹੁਣ ਬਦਲਾਅ ਚਾਹੁੰਦਾ ਹੈ, ਪੰਜਾਬ ਨੂੰ ਚੁਟਕਲੇ ਜਾਂ ਮਸਕਰਾਪਨ ਨਹੀਂ, ਸਗੋਂ ਵਿਕਾਸ, ਨਸ਼ਾ ਮੁਕਤੀ ਅਤੇ ਕਾਨੂੰਨ ਦਾ ਰਾਜ ਚਾਹੀਦਾ ਹੈ। ਪੰਜਾਬ ਦੇ ਲੋਕ ਗੈਂਗਸਟਰਾਂ ਦਾ ਰਾਜ ਨਹੀਂ ਚਾਹੁੰਦੇ। ਉਨ੍ਹਾਂ ਕਿਹਾ ਪਰਿਵਰਤਨ ਸਿਰਫ਼ ਭਾਸ਼ਣਾਂ ਨਾਲ ਨਹੀਂ, ਸਗੋਂ ਜ਼ਮੀਨ 'ਤੇ ਜਾ ਕੇ ਸੰਘਰਸ਼ ਕਰਨ ਨਾਲ ਆਉਂਦਾ ਹੈ। ਪਾਰਟੀ ਜਨਤਕ ਮੁੱਦਿਆਂ ਲਈ ਲੜੇਗੀ। ਸਾਨੂੰ ਡਰਾਇੰਗ ਰੂਮਾਂ ਤੋਂ ਨਿਕਲ ਕੇ ਸੜਕਾਂ 'ਤੇ ਲੋਕਾਂ ਦੇ ਮੁੱਦਿਆਂ ਲਈ ਲੜਨਾ ਪਵੇਗਾ। ਇਸ ਦੌਰਾਨ ਉਨ੍ਹਾਂ ਕਿਹਾ  ਮੈਂ ਅਟਲ ਬਿਹਾਰੀ ਵਾਜਪਾਈ ਜੀ ਦੇ ਉਨ੍ਹਾਂ ਇਤਿਹਾਸਕ ਸ਼ਬਦਾਂ ਨਾਲ ਆਪਣੀ ਗੱਲ ਖਤਮ ਕਰਦਾ ਹਾਂ, "ਅੰਧੇਰਾ ਛਟੇਗਾ, ਸੂਰਜ ਨਿਕਲੇਗਾ, ਕਮਲ ਖਿਲੇਗਾ"।  ਇਸ ਦੌਰਾਨ ਉਨ੍ਹਾਂ ਕਿਹਾ ਹੁਣ ਦੇਸ਼ 'ਚ ਕਮਲ ਖਿਲ ਚੁੱਕਾ ਹੈ ਅਤੇ ਹੁਣ ਪੰਜਾਬ 'ਚ ਵੀ ਭਾਜਪਾ ਦਾ ਕਾਰਕਰਤਾ ਕਮਲ ਖਿਲੇਗਾ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ 'ਚ ਆਵੇਗੀ ਵੱਡੀ ਤਬਦੀਲੀ, ਵਿਭਾਗ ਵੱਲੋਂ 2 ਦਿਨ ਦਾ Orange ਅਲਰਟ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News