ਜ਼ਬਤ ਹੋਏ ਵਾਹਨ ਨੂੰ ਛੁਡਾਉਣ ਲਈ 8,000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

Thursday, Feb 29, 2024 - 08:23 PM (IST)

ਚੰਡੀਗੜ੍ਹ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਅਨਾਜ ਮੰਡੀ, ਪਟਿਆਲਾ ਅਧੀਨ ਪੈਂਦੀ ਪੁਲਸ ਚੌਕੀ, ਫੱਗਣਮਾਜਰਾ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ (ਏ.ਐੱਸ.ਆਈ.) ਨਰਾਤਾ ਰਾਮ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ।
 
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਸ ਮੁਲਾਜ਼ਮ ਨੂੰ ਜਸਪ੍ਰੀਤ ਸਿੰਘ ਵਾਸੀ ਸਰਹਿੰਦ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਹਰਿਆਣਾ ਪੁਲਸ ਦੀ ਵੱਡੀ ਕਾਰਵਾਈ, ਰੱਦ ਕਰਵਾਏਗੀ ਅੰਦੋਲਨ 'ਚ ਸ਼ਾਮਲ ਕਿਸਾਨਾਂ ਦੇ ਵੀਜ਼ੇ ਤੇ ਪਾਸਪੋਰਟ (ਵੀਡੀਓ)

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਏ.ਐੱਸ.ਆਈ ਨੇ ਪੁਲਸ ਚੌਂਕੀ ਫੱਗਣਮਾਜਰਾ ਵਿਖੇ ਨਜਾਇਜ਼ ਤੌਰ 'ਤੇ ਜ਼ਬਤ ਕੀਤੇ ਉਸ ਦੇ ਵਾਹਨ ਨੂੰ ਛੁਡਵਾਉਣ ਬਦਲੇ 8,000 ਰੁਪਏ ਰਿਸ਼ਵਤ ਮੰਗ ਰਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਉਕਤ ਪੁਲਸ ਮੁਲਾਜ਼ਮ ਨੂੰ ਸ਼ਿਕਾਇਤਕਰਤਾ ਤੋਂ 8,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।

ਇਹ ਵੀ ਪੜ੍ਹੋ- ਚਾਹਲ ਖੁਰਦ ਵਿਖੇ ਹੋਈ ਵੱਡੀ ਵਾਰਦਾਤ, ਅਣਪਛਾਤੇ ਵਿਅਕਤੀਆਂ ਨੇ ਕੀਤੀ ਹਵਾਈ ਫਾਇਰਿੰਗ

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਅੱਗੇ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News