ਏ.ਐੱਸ.ਆਈ.ਗੁਰਮੇਲ ਸਿੰਘ ਦੀ ਟੀਮ ਵਲੋਂ ਮਾਸਕ ਨਾ ਪਾਉਣ ਵਾਲਿਆਂ ਦੇ ਧੜਾਧੜ ਕੱਟੇ ਜਾ ਰਹੇ ਨੇ ਚਲਾਨ

07/24/2020 12:35:01 PM

ਬੁਢਲਾਡਾ (ਮਨਜੀਤ): ਜ਼ਿਲ੍ਹਾ ਪੁਲਸ ਮੁੱਖੀ ਨਰਿੰਦਰ ਭਾਰਗਵ ਦੀਆਂ ਹਦਾਇਤਾਂ ਤੇ ਸਿਹਤ ਵਿਭਾਗ ਅਤੇ ਪੰਜਾਬ ਸਰਕਾਰ ਦੀਆਂ ਗਾਇਡਲਾਈਨਜ਼ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਵਿਰੁੱਧ ਸਖ਼ਤੀ ਨਾਲ ਨਿਜਿੱਠਆ ਜਾ ਰਿਹਾ ਹੈ। ਅੱਜ ਬੁਢਲਾਡਾ ਹਲਕੇ 'ਚ ਥਾਂ-ਥਾਂ ਤੇ ਲੱਗੇ ਪੁਲਸ ਨਾਕਿਆਂ ਦੌਰਾਨ ਮਾਸਕ ਨਾ ਲਾਉਣ ਵਾਲੇ ਵਿਅਕਤੀਆਂ ਦੇ ਭਾਰੀ ਮਾਤਰਾ 'ਚ ਚਲਾਨ ਕੱਟੇ ਜਾਣ ਦੇ ਸਮਾਚਾਰ ਪ੍ਰਾਪਤ ਹੋਏ ਹਨ।

ਇਹ ਵੀ ਪੜ੍ਹੋ: ਕੋਰੋਨਾ ਦਾ ਕਹਿਰ: ਦਿਨ ਚੜ੍ਹਦਿਆਂ ਹੀ ਸੰਗਰੂਰ ਜ਼ਿਲ੍ਹੇ ਦੇ ਕੋਰੋਨਾ ਪੀੜਤ ਵਿਅਕਤੀ ਨੇ ਤੋੜਿਆ ਦਮ

ਪਿੰਡ ਕੁਲਾਣਾ ਰੋਡ ਤੇ ਲੱਗੇ ਨਾਕੇ ਦੌਰਾਨ ਏ.ਐੱਸ.ਆਈ. ਗੁਰਮੇਲ ਸਿੰਘ ਨੇ ਦੱਸਿਆ ਕਿ ਮਾਸਕ ਕੋਰੋਨਾ ਮਹਾਮਾਰੀ ਤੋਂ ਬਚਣ ਲਈ ਇੱਕੋ-ਇੱਕ ਹਥਿਆਰ ਹੈ ਪਰ ਕੁਝ ਲੋਕ ਇਸ ਨੂੰ ਗੰਭੀਰਤਾ ਨਾਲ ਲੈਣ ਦੀ ਬਜਾਏ ਕਾਨੂੰਨ ਦੀ ਉਲੰਘਣਾ ਕਰ ਰਹੇ ਹਨ ਜੋ ਕਿ ਉਹ ਆਪਣੇ ਆਪ ਨਾਲ ਦਗਾ ਕਮਾਉਂਦੇ ਹੋਏ ਇਸ ਬਿਮਾਰੀ ਨੂੰ ਫੈਲਾਉਣ 'ਚ ਵਾਧਾ ਕਰ ਰਹੇ ਹਨ। ਇਸ ਲਈ ਅਜਿਹੇ ਵਿਅਕਤੀਆਂ ਨਾਲ ਸਖ਼ਤੀ ਨਾਲ ਨਜਿੱਠਣ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਅਸੀਂ ਆਪਣੀਆਂ ਡਿਊਟੀਆਂ ਨਿਭਾਅ ਰਹੇ ਹਾਂ ਅਤੇ ਕੋਈ ਵੀ ਵਿਅਕਤੀ ਜੋ ਪੰਜਾਬ ਸਰਕਾਰ ਦੀਆਂ ਗਾਈਡਲਾਈਨਜ਼ ਦੀ ਉਲੰਘਣਾ ਕਰੇਗਾ। ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।ਇਸ ਮੌਕੇ ਹੌਲਦਾਰ ਸੁਖਵਿੰਦਰ ਸਿੰਘ, ਹੌਲ਼ਦਾਰ ਜਗਤਾਰ ਸਿੰਘ, ਹੌਲਦਾਰ ਗੁਰਸੇਵਕ ਸਿੰਘ ਆਦਿ ਪੁਲਸ ਮੁਲਾਜ਼ਮ ਹਾਜ਼ਰ ਸਨ।


Shyna

Content Editor

Related News