ਵਿਧਾਨਸਭਾ ਸੈਸ਼ਨ ਲਈ ਬੇਰੁਜ਼ਗਾਰ ਬੀ.ਐੱਡ. ਅਧਿਆਪਕਾਂ ਨੇ ਵਿਧਾਇਕਾਂ ਨੂੰ ਭੇਜੇ ਯਾਦ-ਪੱਤਰ

08/28/2020 11:23:53 AM

ਭਵਾਨੀਗੜ੍ਹ (ਕਾਂਸਲ, ਵਿਕਾਸ, ਸੰਜੀਵ): ਵਿਧਾਨ-ਸਭਾ ਸੈਸ਼ਨ ਦੌਰਾਨ ਬੇਰੁਜ਼ਗਾਰੀ ਅਤੇ ਪੰਜਾਬ ਦੇ ਸਕੂਲ ਸਿੱਖਿਆ ਢਾਂਚੇ ਸਬੰਧੀ ਆਪਣੀਆਂ ਮੰਗਾਂ ਨੂੰ ਉਭਾਰਨ ਲਈ ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ.ਅਧਿਆਪਕ ਯੂਨੀਅਨ ਵਲੋਂ ਕਾਲਝਾੜ-ਭਵਾਨੀਗੜ੍ਹ ਨੇੜੇ ਟੋਲ-ਪਲਾਜ਼ਾ ਕੋਲ ਇਕੱਠੇ ਹੁੰਦਿਆਂ ਆਪਣੀਆਂ ਮੰਗਾਂ ਸਬੰਧੀ ਚਾਰਟ ਲੈ ਕੇ ਦਿਖਾਵਾ ਕੀਤਾ। ਕਿਉਂਕਿ ਇਨ੍ਹਾਂ ਰਸਤਿਆਂ ਤੋਂ ਵਿਧਾਇਕਾਂ ਨੇ ਚੰਡੀਗੜ੍ਹ ਲਈ ਲੰਘਣਾ ਸੀ। ਇਸ ਤੋਂ ਇਲਾਵਾ ਕਰੀਬ ਇਕ ਦਰਜਨ ਵਿਧਾਇਕਾਂ ਨੂੰ ਸ਼ੋਸ਼ਲ-ਮੀਡੀਆ ਰਾਹੀਂ ਮੰਗ-ਪੱਤਰ ਭੇਜੇ ਗਏ। ਇੱਥੇ ਹਾਜ਼ਰ ਰਹੇ ਯੂਨੀਅਨ ਦੇ ਸੂਬਾਈ ਆਗੂ ਰਣਬੀਰ ਨਦਾਮਪੁਰ, ਕੁਲਵਿੰਦਰ ਨਦਾਮਪੁਰ, ਰਾਜਵਿੰਦਰ ਕੌਰ, ਗਗਨਦੀਪ ਕੌਰ ਗਰੇਵਾਲ, ਹਰਦਮ ਸਿੰਘ, ਖੁਸ਼ਦੀਪ ਸਿੰਘ ਨੇ ਦੱਸਿਆ ਕਿ ਯੂਨੀਅਨ ਵਲੋਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਆਮ-ਆਦਮੀ ਪਾਰਟੀ ਤਿੰਨਾਂ ਹੀ ਦਲਾਂ ਦੇ ਵਿਧਾਇਕਾਂ ਨਾਲ ਮਾਸਟਰ-ਕਾਡਰ ਦੀਆਂ ਅਸਾਮੀਆਂ 'ਚ ਵਾਧੇ ਅਤੇ ਭਰਤੀਆਂ ਲਈ ਉਮਰ-ਹੱਦ 37 ਤੋਂ 42 ਸਾਲ ਕਰਨ ਸਬੰਧੀ ਮੁੱਦਾ ਉਭਾਰਨ ਲਈ ਸ਼ੋਸ਼ਲ ਮੀਡੀਆ ਰਾਹੀਂ ਯਾਦ-ਪੱਤਰ ਭੇਜਦਿਆਂ ਰਾਬਤਾ ਬਣਾਇਆ। 

ਇਹ ਵੀ ਪੜ੍ਹੋ:  ਗੁੰਡਾਗਰਦੀ ਦੀ ਇੰਤਹਾਅ: ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੀਤਾ ਜਬਰ-ਜ਼ਿਨਾਹ

ਆਗੂਆਂ ਨੇ ਕਿਹਾ ਕਿ ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ. ਅਧਿਆਪਕ 2 ਸਾਲਾਂ ਤੋਂ ਸੰਘਰਸ਼ ਕਰ ਰਹੇ ਹਨ ਅਤੇ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਕੱਢੀਆਂ ਮਾਸਟਰ-ਕਾਡਰ ਦੀਆਂ 3282 ਅਸਾਮੀਆਂ ਤਹਿਤ ਸਮਾਜਿਕ ਸਿੱਖਿਆ ਦੀਆਂ 54, ਪੰਜਾਬੀ ਦੀਆਂ 62 ਅਤੇ ਹਿੰਦੀ ਦੀਆਂ ਮਹਿਜ਼ 52 ਅਸਾਮੀਆਂ ਹੀ ਕੱਢੀਆਂ ਗਈਆਂ ਹਨ, ਜਦੋਂਕਿ ਇਨ੍ਹਾਂ ਵਿਸ਼ਿਆਂ ਦੇ ਕਰੀਬ 30-35 ਹਜ਼ਾਰ ਉਮੀਦਵਾਰ ਟੈੱਟ ਪਾਸ ਹਨ। ਦੂਜੇ ਪੰਜਾਬ ਦੇ ਸਰਕਾਰੀ ਸਕੂਲਾਂ 'ਚ 3 ਲੱਖ ਤੋਂ ਵੱਧ ਦਾਖ਼ਲਿਆਂ ਦਾ ਵਾਧਾ ਹੋਇਆ ਹੈ। ਨੌਕਰੀ ਉਡੀਕਦੇ ਭਰਤੀ ਲਈ ਨਿਰਧਾਰਤ ਉਮਰ-ਹੱਦ ਲੰਘਾ ਚੁੱਕੇ ਉਮੀਦਵਾਰਾਂ ਲਈ ਉਮਰ-ਹੱਦ 37 ਤੋਂ 42 ਸਾਲ ਕਰਵਾਉਣ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਹੈ। ਵੱਖ-ਵੱਖ ਵਿਧਾਇਕਾਂ ਨੇ ਯੂਨੀਅਨ ਦੀਆਂ ਹੱਕੀ ਮੰਗਾਂ ਲਈ ਆਵਾਜ਼ ਉਠਾਉਣ ਦਾ ਭਰੋਸਾ ਦਿੱਤਾ ਹੈ।

ਇਹ ਵੀ ਪੜ੍ਹੋ:  ਪਰਮਿੰਦਰ ਢੀਂਡਸਾ ਦੀ ਪਤਨੀ ਨੂੰ ਵੀ ਹੋਇਆ ਕੋਰੋਨਾ, ਪਿਓ-ਪੁੱਤ ਹੋਏ ਕੁਆਰੰਟਾਈਨ


Shyna

Content Editor

Related News