ਜ਼ਿਲ੍ਹਾ ਪੁਲਸ ਪ੍ਰਸ਼ਾਸਨ ਨੂੰ ਹਰ ਪੱਖੋਂ ਸਹਿਯੋਗ ਦੇਣ ਦਾ ਦਿੱਤਾ ਭਰੋਸਾ

10/20/2021 2:05:28 AM

ਬੁਢਲਾਡਾ(ਮਨਜੀਤ)- ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਜ਼ਿਲਾ ਪੁਲਸ ਪ੍ਰਸ਼ਾਸਨ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉੱਘੇ ਸਮਾਜ ਸੇਵੀ ਅਤੇ ਮਾਰਕੀਟ ਕਮੇਟੀ ਬੁਢਲਾਡਾ ਦੇ ਉੱਪ ਚੇਅਰਮੈਨ ਰਾਜ ਕੁਮਾਰ ਭੱਠਲ ਨੇ ਮਾਨਸਾ ਜਿਲੇ ਦੇ ਨਵ-ਨਿਯੁਕਤ ਐੱਸ. ਐੱਸ. ਪੀ. ਸੰਦੀਪ ਗਰਗ ਨੂੰ ਸਨਮਾਨਿਤ ਕਰਨ ਸਮੇਂ ਕਹੇ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਪੰਚਾਇਤਾਂ ਅਤੇ ਯੂਥ ਕਲੱਬਾਂ, ਧਾਰਮਿਕ ਜਥੇਬੰਦੀਆਂ ਅਤੇ ਆਮ ਸ਼ਹਿਰੀਆਂ ਨੂੰ ਸਮਾਜ ਵਿਚ ਫੈਲੀਆਂ ਬੁਰਾਈਆਂ ਦੇ ਖਾਤਮੇ ਲਈ ਪ੍ਰਸ਼ਾਸਨ ਨੂੰ ਹਰ ਪੱਖੋਂ ਸਹਿਯੋਗ ਦੇਣ ਦਾ ਫਰਜ਼ ਬਣਦਾ ਹੈ, ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਕ ਦੂਰ ਅੰਦੇਸ਼ੀ, ਈਮਾਨਦਾਰ ਪੁਲਸ ਅਫਸਰ ਮਾਨਸਾ ਜ਼ਿਲੇ ਵਿਚ ਨਿਯੁਕਤ ਕੀਤਾ ਹੈ ਜੋ ਕਿ ਸਾਡੇ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਸੋਨੀ ਗਰਗ, ਦਰਸ਼ਨ ਗਰਗ, ਸੋਨੂੰ ਕੋਹਲੀ, ਯੂਥ ਆਗੂ ਲਵਲੀ ਗਰਗ, ਰੋਹਤਾਸ਼ ਗਰਗ ਮੌਜੂਦ ਸਨ।


Bharat Thapa

Content Editor

Related News