ਏ. ਟੀ. ਐੱਮ. ਦੀ ਭੰਨਤੋੜ ਕਰ ਕੇ ਚੋਰੀ ਦੀ ਕੋਸ਼ਿਸ਼

Thursday, Sep 17, 2026 - 01:38 PM (IST)

ਏ. ਟੀ. ਐੱਮ. ਦੀ ਭੰਨਤੋੜ ਕਰ ਕੇ ਚੋਰੀ ਦੀ ਕੋਸ਼ਿਸ਼

ਪਟਿਆਲਾ (ਬਲਜਿੰਦਰ) : ਸ਼ਹਿਰ ਦੇ ਨਵੇਂ ਬੱਸ ਸਟੈਂਡ ਕੋਲ ਚੋਰਾਂ ਨੇ ਏ. ਟੀ. ਐੱਮ. ਦੀ ਭੰਨਤੋੜ ਕਰ ਕੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ। ਇਸ ਮਾਮਲੇ ’ਚ ਥਾਣਾ ਲਾਹੌਰੀ ਗੇਟ ਦੀ ਪੁਲਸ ਨੇ ਬੈਂਕ ਦੇ ਅਥੋਰਾਈਜ਼ਡ ਵੈਂਡਰ ਕੁਲਦੀਪ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਪਿੰਡ ਸਰਾਵਾਂ ਥਾਣਾ ਬਾਜਾਖਾਨਾ ਜ਼ਿਲਾ ਫਰੀਦਕੋਟ ਦੀ ਸ਼ਿਕਾਇਤ ’ਤੇ ਅਣਪਛਾਤੇ ਵਿਅਕਤੀਆਂ ਖਿਲਾਫ 331(4), 305, 324(4), 62 ਬੀ. ਐੱਨ. ਐੱਸ. ਤਹਿਤ ਕੇਸ ਦਰਜ ਕੀਤਾ ਹੈ। ਕੁਲਦੀਪ ਸਿੰਘ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਤੜਕਸਾਰ ਅਣਪਛਾਤੇ ਵਿਅਕਤੀਆਂ ਨੇ ਪੁਰਾਣਾ ਬੱਸ ਸਟੈਂਡ ਨੇੜੇ ਐੱਸ. ਬੀ. ਆਈ. ਦੇ ਏ. ਟੀ. ਐੱਮ. ਦੀ ਭੰਨਤੋੜ ਕਰ ਕੇ ਪੈਸੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ। ਪੁਲਸ ਨੇ ਇਸ ਮਾਮਲੇ ’ਚ ਕੇਸ ਦਰਜ ਕਰ ਕੇ ਕਾਰਾਵਾਈ ਸ਼ੁਰੂ ਕਰ ਦਿੱਤੀ ਹੈ।


author

Gurminder Singh

Content Editor

Related News