ਮੁਫ਼ਤ ਬਰਗਰ ਨਾ ਖਿਲਾਉਣ ''ਤੇ ਨੌਜਵਾਨਾਂ ''ਤੇ ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਕੈਸ਼ ਤੇ ਸੋਨੇ ਦੀ ਚੇਨ ਵੀ ਲੁੱਟੀ
Friday, Feb 02, 2024 - 01:46 AM (IST)

ਲੁਧਿਆਣਾ (ਰਾਜ)- ਨਿਊ ਸ਼ਕਤੀ ਨਗਰ ਇਲਾਕੇ ਤੋਂ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਮੁਫ਼ਤ ਦਾ ਬਰਗਰ ਨਾ ਖਿਲਾਉਣ ’ਤੇ ਬਦਮਾਸ਼ਾਂ ਨੇ ਨੌਜਵਾਨਾਂ ’ਤੇ ਹਮਲਾ ਕਰ ਦਿੱਤਾ। ਤੇਜ਼ਧਾਰ ਹਥਿਆਰ ਨਾਲ ਉਨ੍ਹਾਂ ਨੂੰ ਜ਼ਖਮੀ ਕਰ ਦਿੱਤਾ ਅਤੇ ਉਨ੍ਹਾਂ ਦੀ ਜੇਬ ’ਚੋਂ ਕੈਸ਼ ਅਤੇ ਸੋਨੇ ਦੀ ਚੇਨ ਲੁੱਟ ਲਈ। ਇਸ ਮਾਮਲੇ ’ਚ ਥਾਣਾ ਟਿੱਬਾ ਦੀ ਪੁਲਸ ਨੇ ਰਾਹੁਲ ਕੁਮਾਰ ਦੀ ਸ਼ਿਕਾਇਤ ’ਤੇ ਨਾਸਿਰ, ਨਦੀਮ, ਸਮੀਰ, ਸ਼ੋਇਬ, ਕਮਲ ਅਤੇ 4 ਅਣਪਛਾਤੇ ਨੌਜਵਾਨਾਂ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- ਅਮਰੀਕਾ ਕਰੇਗਾ ਸੀਰੀਆ ਤੇ ਇਰਾਕ 'ਚ ਈਰਾਨੀ ਅੱਤਵਾਦੀ ਠਿਕਾਣਿਆਂ 'ਤੇ ਹਮਲਾ, ਕੀ ਹੋਵੇਗੀ ਇਕ ਹੋਰ ਜੰਗ ਸ਼ੁਰੂ ?
ਮਨਜੀਤ ਨਗਰ ਦੇ ਰਹਿਣ ਵਾਲੇ ਰਾਹੁਲ ਨੇ ਪੁਲਸ ਨੂੰ ਦੱਸਿਆ ਕਿ ਉਹ ਨਿਊ ਸ਼ਕਤੀ ਨਗਰ ਇਲਾਕੇ ’ਚ ਆਪਣੇ ਦੋਸਤ ਜਤਿੰਦਰ ਸਿੰਘ ਦੇ ਘਰ ਗਿਆ ਸੀ। ਉਸ ਦੇ ਘਰ ਨੇੜੇ ਬਰਗਰ ਦੀ ਰੇਹੜੀ ਸੀ, ਜਿੱਥੇ ਉਹ ਬਰਗਰ ਖਾ ਰਹੇ ਸਨ। ਇਸ ਦੌਰਾਨ ਉਕਤ ਮੁਲਜ਼ਮ ਨੌਜਵਾਨ ਉੱਥੇ ਆ ਗਏ, ਜਿਨ੍ਹਾਂ ਨੇ ਕਿਹਾ ਕਿ ਉਹ ਉਨ੍ਹਾਂ ਨੂੰ ਬਰਗਰ ਖਿਲਾਵੇ, ਪਰ ਉਨ੍ਹਾਂ ਕਿਹਾ ਕਿ ਉਹ ਬਰਗਰ ਨਹੀਂ ਖਿਲਾਉਣਗੇ। ਇਸ ’ਤੇ ਮੁਲਜ਼ਮਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਨ੍ਹਾਂ ’ਤੇ ਹਮਲਾ ਕਰ ਦਿੱਤਾ। ਲੋਕਾਂ ਨੂੰ ਇਕੱਠਾ ਹੁੰਦਾ ਦੇਖ ਕੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਸ਼ਿਕਾਇਤ ਮਿਲਣ ’ਤੇ ਪੁਲਸ ਨੇ ਇਕ ਮੁਲਜ਼ਮ ਕਮਲ ਨੂੰ ਫੜ ਲਿਆ, ਜਦੋਂਕਿ ਬਾਕੀ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪਿਓ ਨੇ ਕਟਰ ਨਾਲ ਕੱਟਿਆ 8 ਸਾਲਾ ਬੱਚੀ ਦਾ ਗਲਾ, ਕਿਹਾ- 'ਤੇਰੀ ਮਾਂ ਨੂੰ ਵੀ ਇੰਝ ਹੀ ਉਤਾਰਿਆ ਸੀ ਮੌਤ ਦੇ ਘਾਟ'
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8