ਕਾਂਗਰਸੀ ਆਗੂ ਸਤਪਾਲ ਚਾਵਲਾ ਤੇ ਜਾਨਲੇਵਾ ਹਮਲਾ, ਜ਼ਖ਼ਮੀ

01/16/2024 5:26:20 PM

ਮੱਲਾਂਵਾਲਾ (ਜਸਪਾਲ ਸੰਧੂ)- ਅੱਜ ਮੱਲਾਂ ਵਾਲਾ 'ਚ ਕਾਂਗਰਸੀ ਆਗੂ ਤੇ ਇੱਕ ਨੌਜਵਾਨ ਵੱਲੋਂ ਤੇਜ਼ਦਾਰ ਹਥਿਆਰ ਨਾਲ ਜਾਨਲੇਵਾ ਹਮਲਾ ਕੀਤਾ ਗਿਆ, ਜਿਸ ਵਿੱਚ ਕਾਂਗਰਸੀ ਆਗੂ ਜ਼ਖ਼ਮੀ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਪਾਰਟੀ ਮੱਲਾਂ ਵਾਲੇ ਦੇ ਸ਼ਹਿਰੀ ਪ੍ਰਧਾਨ ਸਤਪਾਲ ਚਾਵਲਾ ਜੋ ਲਾਲਾ ਚੰਦਾ ਮੱਲ ਦੀ ਧਰਮਸ਼ਾਲਾ ਵਿੱਚ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਗਿਆ ਸੀ, ਜਿੱਥੇ ਇੱਕ ਵਿਅਕਤੀ ਨੇ ਪਹਿਲਾਂ ਸਤਪਾਲ ਚਾਵਲਾ ਦੀਆਂ ਅੱਖਾਂ ਵਿੱਚ ਮਿਰਚਾਂ ਪਾਈਆਂ ਅਤੇ ਬਾਅਦ ਵਿੱਚ ਕਿਰਚ ਨਾਲ ਉਸ 'ਤੇ ਜਾਨ ਲੇਵਾ ਹਮਲਾ ਕਰ ਦਿੱਤਾ।

ਇਹ ਵੀ ਪੜ੍ਹੋ : ਯੂਰਪ ਦੇ ਵੱਖ-ਵੱਖ ਦੇਸ਼ਾਂ 'ਚ ਹਿੰਦੂ ਸੰਸਥਾਵਾਂ 'ਤੇ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਨੂੰ ਮਨਾਉਣ ਲਈ ਬਣ ਰਹੀਆਂ ਯੋਜਨਾਵਾਂ

 ਜਿਸ ਦੇ ਵਿਰੋਧ ਵਿੱਚ ਸਤਪਾਲ ਚਾਵਲਾ ਨੇ ਕਿਰਚ ਅੱਗੋਂ ਫੜ ਲਈ ਅਤੇ ਉਹਨਾਂ ਦੇ ਹੱਥ ਵਿੱਚ ਸੱਟ ਲੱਗ ਗਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਹਮਲਾ ਕਰਨ ਵਾਲੇ ਵਿਅਕਤੀ ਨੂੰ ਮੌਕੇ 'ਤੇ ਹੀ ਕਾਬੂ ਕਰਕੇ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ ਹੈ।ਜਾਣਕਾਰੀ ਮਿਲਦਿਆਂ ਹੀ ਥਾਣਾ ਮੱਲਾਂਵਾਲਾ ਦੀ ਪੁਲਸ ਮੌਕੇ 'ਤੇ ਪਹੁੰਚ ਗਈ ਘਨਟਾ ਸਥਾਨ ਦਾ ਜਾਇਜ਼ਾ ਲਿਆ ਅਤੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ : ਚੱਲਦੀ ਕਾਰ ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ ਪਰਿਵਾਰ ਦੇ ਪੰਜ ਮੈਂਬਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News