ਜ਼ਮੀਨੀ ਝਗੜੇ ਦੀ ਰੰਜਿਸ਼ ਕਾਰਨ ''ਆਪ'' ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਦੇ ਪਤੀ ''ਤੇ ਜਾਨਲੇਵਾ ਹਮਲਾ

Monday, May 01, 2023 - 10:45 AM (IST)

ਜ਼ਮੀਨੀ ਝਗੜੇ ਦੀ ਰੰਜਿਸ਼ ਕਾਰਨ ''ਆਪ'' ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਦੇ ਪਤੀ ''ਤੇ ਜਾਨਲੇਵਾ ਹਮਲਾ

ਸੰਗਤ ਮੰਡੀ (ਮਨਜੀਤ) : ਬਠਿੰਡਾ–ਬਾਦਲ ਸੜਕ ’ਤੇ ਪੈਂਦੇ ਪਿੰਡ ਕਾਲਝਰਾਣੀ ਵਿਖੇ ਬੀਤੇ ਦਿਨ ਜ਼ਮੀਨੀ ਝਗੜੇ ਦੀ ਰੰਜਿਸ਼ ਕਾਰਨ ਦਿਨ-ਦਿਹਾੜੇ ਅੱਧੀ ਦਰਜਨ ਵਿਅਕਤੀਆਂ ਵੱਲੋਂ ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਸਤਵੀਰ ਕੌਰ ਦੇ ਘਰ ’ਤੇ ਹਮਲਾ ਕਰਕੇ ਉਸ ਦੇ ਪਤੀ ਨੂੰ ਜਿੱਥੇ ਜ਼ਖ਼ਮੀ ਕਰ ਦਿੱਤਾ, ਉੱਥੇ ਮਾੜੀ ਨੀਅਤ ਰੱਖਦਿਆਂ ਔਰਤਾਂ ਦੇ ਵੀ ਕੱਪੜੇ ਪਾੜ ਸੁੱਟੇ।

ਇਹ ਵੀ ਪੜ੍ਹੋ- ਪਤਨੀ ਨਾਲ ਹੋਏ ਝਗੜੇ ਮਗਰੋਂ ਸਹੁਰਿਆਂ ਵੱਲੋਂ ਜਵਾਈ ਦੀ ਕੁੱਟਮਾਰ, ਬੇਇੱਜ਼ਤੀ ਨਾ ਸਹਾਰਦੇ ਨੇ ਕੀਤੀ ਖ਼ੁਦਕੁਸ਼ੀ

ਥਾਣਾ ਨੰਦਗੜ੍ਹ ਦੇ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਗੂ ਸਤਵੀਰ ਕੌਰ ਦੇ ਪਤੀ ਨਰੋਤਮ ਸਿੰਘ ਨੇ ਨਵਦੀਪ ਸਿੰਘ ਤੇ ਨਵਜੋਤ ਸਿੰਘ ਪੁੱਤਰਾਨ ਗੁਰਮੀਤ ਸਿੰਘ, ਮਨਜੀਤ ਸਿੰਘ ਪੁੱਤਰ ਬਲਬੀਰ ਸਿੰਘ, ਗੁਰਾਦਿੱਤਾ ਸਿੰਘ ਪੁੱਤਰ ਗੁਰਬਚਨ ਸਿੰਘ, ਤੇਜਾ ਸਿੰਘ ਪੁੱਤਰ ਸੰਧੂਰਾ ਸਿੰਘ ਵਾਸੀਆਨ ਕਾਲਝਰਾਣੀ, ਜੁਗਿੰਦਰ ਸਿੰਘ ਵਾਸੀ ਕੋਟਲੀ ਕਾਲਹੋਂ ਅਤੇ ਬਲਕਾਰ ਸਿੰਘ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਗਈ ਹੈ। 

ਇਹ ਵੀ ਪੜ੍ਹੋ- ਮਖੂ ’ਚ ਵਾਪਰੇ ਦਰਦਨਾਕ ਹਾਦਸੇ ਨੇ ਉਜਾੜੇ ਦੋ ਪਰਿਵਾਰ, ਘਰਾਂ ’ਚ ਵਿਛ ਗਏ ਸੱਥਰ

ਸ਼ਿਕਾਇਤਕਰਤਾ ਨੇ ਪੁਲਸ ਨੂੰ ਦੱਸਿਆ ਕਿ ਉਸ ਦਾ ਉਕਤ ਵਿਅਕਤੀਆਂ ਨਾਲ ਜ਼ਮੀਨੀ ਝਗੜਾ ਚੱਲ ਰਿਹਾ ਹੈ, ਇਸੇ ਝਗੜੇ ਦੀ ਰੰਜਿਸ਼ ਤਹਿਤ ਉਕਤ ਵਿਅਕਤੀਆਂ ਵੱਲੋਂ ਦਿਨ-ਦਿਹਾੜੇ ਜ਼ਬਰਦਸਤੀ ਉਸ ਦੇ ਘਰ ’ਚ ਦਾਖ਼ਲ ਹੋ ਕੇ ਜਿੱਥੇ ਉਸ ਦੀ ਕੁੱਟਮਾਰ ਕਰ ਦਿੱਤੀ ਤੇ ਘਰ ਦੀਆਂ ਔਰਤਾਂ ਨਾਲ ਬਦਸਲੂਕੀ ਵੀ ਕੀਤੀ। ਪੁਲਸ ਵੱਲੋਂ ਮੁੱਦਈ ਦੇ ਬਿਆਨਾਂ ’ਤੇ ਉਕਤ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News