ਭਾਕਿਯੂ (ਡਕੌਂਦਾ) ਦੇ ਜ਼ਿਲ੍ਹਾ ਮੀਤ ਪ੍ਰਧਾਨ ਦੇ ਘਰ ਰੰਜਿਸ਼ ਨੂੰ ਲੈ ਕੇ ਹਮਲਾ, ਪੁੱਤਰ ਸਣੇ 6 ਜ਼ਖ਼ਮੀ
Friday, Feb 03, 2023 - 10:57 AM (IST)

ਤਪਾ ਮੰਡੀ (ਸ਼ਾਮ,ਗਰਗ) : ਬੀਤੀ ਰਾਤ ਪਿੰਡ ਦੇ ਹੀ ਦਰਜਨ ਦੇ ਕਰੀਬ ਵਿਅਕਤੀਆਂ ਨੇ ਪੁਰਾਣੀ ਰੰਜਿਸ਼ ਨੂੰ ਲੈ ਕੇ ਭਾਕਿਯੂ (ਡਕੌਂਦਾ) ਦੇ ਜ਼ਿਲ੍ਹਾ ਮੀਤ ਪ੍ਰਧਾਨ ਦੇ ਘਰ ਹਮਲਾ ਕਰ ਦਿੱਤਾ ਸੀ। ਜਿਸ ’ਚ ਅੱਧੀ ਦਰਜਨ ਦੇ ਕਰੀਬ ਨੌਜਵਾਨਾਂ ਨੇ ਹਮਲਾ ਕਰਕੇ ਉਸ ਦੇ ਪੁੱਤਰ ਸਣੇ 6 ਦੇ ਜ਼ਖ਼ਮੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸਬ-ਡਿਵੀਜ਼ਨਲ ਹਸਪਤਾਲ ਤਪਾ ’ਚ ਜੇਰੇ ਇਲਾਜ ਭਾਕਿਯੂ ਦੇ ਜ਼ਿਲ੍ਹਾ ਮੀਤ ਪ੍ਰਧਾਨ ਦਰਸ਼ਨ ਸਿੰਘ ਦੇ ਪੁੱਤਰ ਨਿਰਮਲ ਸਿੰਘ ਨੇ ਦੱਸਿਆ ਕਿ ਉਹ ਆਪਣੇ ਸਾਥੀਆਂ ਕਰਨਪ੍ਰੀਤ ਸਿੰਘ,ਗੁਰਪ੍ਰੀਤ ਸਿਾਂਘ,ਅੰਮ੍ਰਿਤਪਾਲ ਸਿੰਘ,ਅਭੀਕਰਨ ਅਤੇ ਕਰਨਜੀਤ ਸਿੰਘ ਨਾਲ ਘਰ ਬੈਠੇ ਗੱਲਾਂ ਕਰ ਰਹੇ ਸੀ ਤਾਂ ਅਚਾਨਕ ਹੀ ਪਿੰਡ ਦੇ ਕੁਝ ਨੌਜਵਾਨਾਂ ਜਿਨ੍ਹਾਂ ਕੋਲ ਸੋਟੀਆਂ,ਡਾਂਗਾ,ਲੋਹੇ ਦੇ ਸਬਲ,ਦਾਹ ਅਤੇ ਹੋਰ ਹਥਿਆਰ ਸੀ, ਨੇ ਪੁਰਾਣੀ ਰੰਜਿਸ਼ ਨੂੰ ਲੈ ਕੇ ਹਮਲਾ ਕਰ ਕੇ ਜ਼ਖ਼ਮੀ ਕਰਕੇ ਭੱਜ ਗਏ,ਜਿਨ੍ਹਾਂ ਨੂੰ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਤਪਾ ’ਚ ਦਾਖ਼ਲ ਕਰਵਾਇਆ ਗਿਆ।
ਇਹ ਵੀ ਪੜ੍ਹੋ : ਭਾਜਪਾ ਮਾਰਚ ਤੋਂ ਅਗਸਤ ਤਕ ਪੰਜਾਬ ’ਚ ਕੱਢੇਗੀ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਖ਼ਿਲਾਫ਼ ਯਾਤਰਾ
ਘਟਨਾ ਦਾ ਪਤਾ ਲੱਗਦੈ ਹੀ ਥਾਣਾ ਮੁੱਖੀ ਨਿਰਮਲਜੀਤ ਸਿੰਘ ਸੰਧੂ ਦੀ ਅਗਵਾਈ ’ਚ ਪੁੱਜੀ ਪੁਲਸ ਪਾਰਟੀ ਵੀ ਘਟਨਾ ਥਾਂ ’ਤੇ ਪਹੁੰਚ ਗਈ। ਜਦ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਐਕਸਰੇ ਰਿਪੋਰਟਾਂ ਕਰਵਾਈਆਂ ਜਾ ਰਹੀਆਂ ਹਨ, ਉਸ ਤੋਂ ਬਾਅਦ ਜੋ ਵੀ ਕਾਰਵਾਈ ਹੋਵੇਗੀ,ਅਮਲ ’ਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ : ਰੇਲਵੇ ਦੇ ਬਜਟ ਨਾਲ 5 ਯੋਜਨਾਵਾਂ ਫੜਨਗੀਆਂ ਰਫਤਾਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।