ਫਿਰੋਜ਼ਪੁਰ 'ਚ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਦੇ ਘਰ ਛਾਪੇਮਾਰੀ ਕਰਨ ਆਈ ਪੁਲਸ ਪਾਰਟੀ 'ਤੇ ਹਮਲਾ

03/22/2023 3:05:21 PM

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਦੇ ਸਰਹੱਦੀ ਪਿੰਡ ਹਬੀਬਵਾਲਾ ਵਿਖੇ ਨਾਜਾਇਜ਼ ਸ਼ਰਾਬ ਬਣਾਉਣ ਅਤੇ ਵੇਚਣ ਦੀ ਮਿਲੀ ਗੁਪਤ ਸੂਚਨਾ ਦੇ ਆਧਾਰ ’ਤੇ ਆਬਕਾਰੀ ਵਿਭਾਗ ਫਿਰੋਜ਼ਪੁਰ ਦੀ ਟੀਮ ਵਲੋਂ ਛਾਪੇਮਾਰੀ ਕੀਤੀ ਗਈ ਅਤੇ ਪੁਲਸ ਦੀ ਕਾਰਵਾਈ ਦੌਰਾਨ ਪਿੰਡ ਦੇ ਲੋਕਾਂ ਨੇ ਇਕੱਠੇ ਹੋ ਕੇ ਪੁਲਸ ਪਾਰਟੀ ’ਤੇ ਹਮਲਾ ਕਰ ਕੇ ਪੁਲਸ ਦੀ ਗੱਡੀ ਦੇ ਸ਼ੀਸ਼ੇ ਤੋੜ ਦਿੱਤੇ ਅਤੇ ਪੁਲਸ ਮੁਲਾਜ਼ਮਾਂ ਨਾਲ ਹੱਥੋਪਾਈ ਕਰ ਸਰਕਾਰੀ ਡਿਊਟੀ ’ਚ ਵਿਘਨ ਪਾਇਆ।

ਇਹ ਵੀ ਪੜ੍ਹੋ- ਪਤਨੀ ਦੀ ਇੰਗਲੈਂਡ ਜਾਣ ਦੀ ਸ਼ਰਤ ਨੇ ਉਜਾੜਿਆ ਪਰਿਵਾਰ, ਦੁਖ਼ੀ ਪਤੀ ਨੇ ਚੁੱਕਿਆ ਖ਼ੌਫਨਾਕ ਕਦਮ

ਇਹ ਦੋਸ਼ ਲਗਾਉਂਦਿਆਂ ਆਬਕਾਰੀ ਵਿਭਾਗ ਦੇ ਇੰਸਪੈਕਟਰ ਦਿਲਬਾਗ ਸਿੰਘ ਅਤੇ ਪੁਲਸ ਮੁਲਾਜ਼ਮ ਮਲੂਕ ਸਿੰਘ ਆਦਿ ਨੇ ਦੱਸਿਆ ਕਿ ਜਦੋਂ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਨਾਜਾਇਜ਼ ਸ਼ਰਾਬ ਤਿਆਰ ਕਰ ਰਹੇ ਇਕ ਵਿਅਕਤੀ ਦੇ ਘਰ ਛਾਪਾ ਮਾਰਿਆ ਤਾਂ ਉਸਦੇ ਪਰਿਵਾਰਕ ਮੈਂਬਰ ਇਕੱਠੇ ਹੋ ਗਏ, ਜਿਨ੍ਹਾਂ ਨੇ ਪੁਲਸ ’ਤੇ ਹਮਲਾ ਕਰ ਦਿੱਤਾ ਅਤੇ ਜਦੋਂ ਪੁਲਸ ਨੇ ਦੋਸ਼ੀ ਨੂੰ ਗੱਡੀ ਵਿਚ ਬਿਠਾ ਕੇ ਲਿਜਾਣ ਲੱਗੀ ਤਾਂ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਉਨ੍ਹਾਂ ਦੀਆਂ ਗੱਡੀਆਂ ਨੂੰ ਘੇਰ ਲਿਆ ਅਤੇ ਪੁਲਸ ਨਾਲ ਹੱਥੋਪਾਈ ਕੀਤੀ ਅਤੇ ਵਿਰੋਧ ਕਰਦਿਆਂ ਪੁਲਸ ਦੀ ਸਰਕਾਰੀ ਡਿਊਟੀ ’ਚ ਵਿਘਨ ਪਾਇਆ।

ਇਹ ਵੀ ਪੜ੍ਹੋ-  ਕੋਟਕਪੂਰਾ ਗੋਲੀਕਾਂਡ : ਸਾਬਕਾ DGP ਸੁਮੇਧ ਸੈਣੀ ਸਮੇਤ 3 ਪੁਲਸ ਅਧਿਕਾਰੀਆਂ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ

ਉਨ੍ਹਾਂ ਦੱਸਿਆ ਕਿ ਪੁਲਸ ਨੇ ਇਕ ਦੋਸ਼ੀ ਨੂੰ ਫਡ਼ ਕੇ ਥਾਣਾ ਸਦਰ ਫਿਰੋਜ਼ਪੁਰ ਵਿਖੇ ਲਿਆਂਦਾ, ਜਿੱਥੇ ਪੁਲਸ ਪਾਰਟੀ ਵਲੋਂ ਦਿੱਤੀ ਲਿਖਤੀ ਸੂਚਨਾ ਦੇ ਆਧਾਰ ’ਤੇ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ। ਦੂਜੇ ਪਾਸੇ ਪੁਲਸ ਵਲੋਂ ਫੜੇ ਗਏ ਵਿਅਕਤੀ ਦੇ ਭਰਾ ਮਲਕੀਤ ਸਿੰਘ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਹੈ ਕਿ ਉਸ ਦੇ ਪਰਿਵਾਰਕ ਮੈਂਬਰ ਨੂੰ ਪੁਲਸ ਬਿਨਾਂ ਕਿਸੇ ਕਾਰਨ ਅਤੇ ਬਿਨਾਂ ਕਿਸੇ ਬਰਾਮਦਗੀ ਦੇ ਗ੍ਰਿਫ਼ਤਾਰ ਕਰ ਕੇ ਲੈ ਗਈ ਹੈ ਅਤੇ ਪੁਲਸ ਨੇ ਪਰਿਵਾਰਕ ਮੈਂਬਰਾਂ ਨਾਲ ਕੁੱਟਮਾਰ ਕੀਤੀ ਤੇ ਉਨ੍ਹਾਂ ਨਾਲ ਬੁਰਾ ਵਿਵਹਾਰ ਕੀਤਾ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

Simran Bhutto

This news is Content Editor Simran Bhutto