ਫਿਰੋਜ਼ਪੁਰ ''ਚ ਸ਼ਰੇਆਮ ਗੁੰਡਾਗਰਦੀ, ਦਿਨ-ਦਿਹਾੜੇ ਨੌਜਵਾਨ ''ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
03/21/2023 12:33:16 PM

ਫਿਰੋਜ਼ਪੁਰ (ਪਰਮਜੀਤ) : ਸ਼ਹਿਰ ਦੀ ਦਾਣਾ ਮੰਡੀ ਦੇ ਸਾਹਮਣੇ ਪ੍ਰੀਤਮ ਕਾਲੋਨੀ ਦੇ ਅੰਦਰ ਹਥਿਆਰਾਂ ਨਾਲ ਲੈਸ ਦੋ ਨੌਜਵਾਨਾਂ ਨੇ ਇਕ ਨੌਜਵਾਨ ’ਤੇ ਹਮਲਾ ਕਰ ਦਿੱਤਾ। ਜੇਕਰ ਲੋਕ ਮੌਕੇ ’ਤੇ ਨਾ ਪਹੁੰਚਦੇ ਤਾਂ ਸ਼ਾਇਦ ਜ਼ਖ਼ਮੀ ਵਿਅਕਤੀ ਦਾ ਬਚਣਾ ਮੁਸ਼ਕਿਲ ਹੋ ਜਾਂਦਾ। ਇਸ ਸਬੰਧੀ ਜਦੋਂ ਜ਼ਖ਼ਮੀ ਸਤਵਿੰਦਰ ਸਿੰਘ ਨੂੰ ਪੁੱਛਿਆ ਗਿਆ ਤਾਂ ਉਸਨੇ ਦੱਸਿਆ ਕਿ ਉਹ ਹਮਲਾਵਰਾਂ ਨੂੰ ਜਾਣਦਾ ਹੈ। ਕੁਝ ਮਹੀਨੇ ਪਹਿਲਾਂ ਉਸ ਨੇ ਹਮਲਾਵਰਾਂ ਬਾਰੇ ਜਾਣਕਾਰੀ ਪੁਲਸ ਨੂੰ ਦਿੱਤੀ ਸੀ ਕਿ ਉਹ ਚਿੱਟੇ ਦਾ ਕੰਮ ਕਰਦੇ ਹਨ ਇਸ ਲਈ ਅੱਜ ਬਦਲਾ ਲੈਣ ਲਈ ਉਸਨੂੰ ਕੁੱਟਿਆ।
ਇਹ ਵੀ ਪੜ੍ਹੋ- ਮਲੋਟ ’ਚ ਵੱਡੀ ਵਾਰਦਾਤ, ਕੁੜੀ ਦੇ ਪ੍ਰੇਮ ਵਿਆਹ ਤੋਂ ਖ਼ਫ਼ਾ ਪਰਿਵਾਰ ਨੇ ਨੌਜਵਾਨ ਨੂੰ ਦਿੱਤੀ ਰੂਹ ਕੰਬਾਊ ਮੌਤ
ਜਿੱਥੇ ਪੁਲਸ ਵਲੋਂ ਸ਼ਹਿਰ ’ਚ ਫਲੈਗ ਮਾਰਚ ਕੱਢ ਕੇ ਲੋਕਾਂ ਦੀ ਸੁਰੱਖਿਆ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਉੱਥੇ ਹੀ ਸ਼ਹਿਰ ’ਚ ਨਾਕਾਬੰਦੀ ਕੀਤੀ ਹੋਈ ਹੈ। ਕਾਲੋਨੀ ’ਚ ਹਥਿਆਰਬੰਦ ਹਮਲਾਵਰਾਂ ਵਲੋਂ ਇਕ ਵਿਅਕਤੀ ਦੀ ਸ਼ਰੇਆਮ ਕੁੱਟਮਾਰ ਕਰਨਾ ਪੁਲਸ ਦੇ ਸੁਰੱਖਿਆ ਦੇ ਦਾਅਵਿਆਂ ਦੀ ਪੋਲ ਖੋਲ੍ਹਦਾ ਹੈ।
ਇਹ ਵੀ ਪੜ੍ਹੋ- ਕੋਟਕਪੂਰਾ ਗੋਲ਼ੀਕਾਂਡ : ਅਦਾਲਤ ਨੇ ਸੁਮੇਧ ਸੈਣੀ ਤੇ ਉਮਰਾਨੰਗਲ ਦੀ ਅਗਾਊਂ ਜ਼ਮਾਨਤ ਦਾ ਫ਼ੈਸਲਾ ਰੱਖਿਆ ਸੁਰੱਖਿਅਤ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।