ਅਧਿਆਪਕ ਵੱਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼, ਗੰਭੀਰ ਹਾਲਾਤ 'ਚ ਜ਼ਖ਼ਮੀ

Saturday, May 07, 2022 - 05:24 PM (IST)

ਅਧਿਆਪਕ ਵੱਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼, ਗੰਭੀਰ ਹਾਲਾਤ 'ਚ ਜ਼ਖ਼ਮੀ

ਬੁਢਲਾਡਾ  (ਬਾਂਸਲ) : ਬੁਢਲਾਡਾ ਦੇ ਸਥਾਨਕ ਸ਼ਹਿਰ ਦੇ ਵਾਰਡ ਨੰ. 19 ਦੇ ਸੁੰਨਸਾਨ ਜਗ੍ਹਾ ’ਤੇ ਇੱਕ ਅਧਿਆਪਕ ਵੱਲੋਂ ਆਪਣੀ ਕਾਰ ਵਿੱਚ ਗੋਲੀ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ਪਿੰਡ ਗੁਰਨੇ ਕਲਾਂ ਦੇ ਅਧਿਆਪਕ ਸੰਦੀਪ ਕੁਮਾਰ ਸ਼ਰਮਾ ਨੇ ਆਪਣੀ ਬ੍ਰਿਜ਼ਾ ਕਾਰ ਅੰਦਰ ਆਪਣੇ ਪਿਸਤੌਲ ਰਾਹੀਂ ਛਾਤੀ ’ਚ ਗੋਲੀ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਆਸ ਪਾਸ ਦੇ ਲੋਕਾਂ ਨੂੰ ਜਦੋਂ ਇਸ ਬਾਰੇ ਪਤਾ ਲੱਗਿਆ ਤਾਂ ਉਨ੍ਹਾਂ ਜਲਦੀ ਜ਼ਖ਼ਮੀ ਨੂੰ ਕਾਰ ’ਚੋਂ ਕੱਢ ਕੇ ਸਰਕਾਰੀ ਹਸਪਤਾਲ ਬੁਢਲਾਡਾ ਵਿਖੇ ਦਾਖ਼ਲ ਕਰਵਾਇਆ।

ਇਹ ਵੀ ਪੜ੍ਹੋ : ਫਿਰੋਜ਼ਪੁਰ : ਪਾਕਿ ’ਚ ਬੈਠੇ ਅੱਤਵਾਦੀਆਂ ਨੂੰ ਭਾਰਤ ’ਚੋਂ ਡਰੋਨ ਰਾਹੀਂ ਹਥਿਆਰ ਭੇਜਣ ਵਾਲੇ 2 ਗ੍ਰਿਫ਼ਤਾਰ

ਡਾਕਟਰਾਂ ਵੱਲੋਂ ਗੰਭੀਰ ਹਾਲਤ ਨੂੰ ਦੇਖਦਿਆਂ ਉਸਨੂੰ ਵੱਡੇ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ ਹੈ। ਪੁਲਸ ਨੇ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਧਿਆਪਕ ਨੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕਿਉਂ ਕੀਤੀ ਹੈ, ਉਸ ਦੇ ਹੋਸ਼ 'ਚ ਆਉਣ ਤੋਂ ਬਾਅਦ ਹੀ ਪਤਾ ਚੱਲ ਸਕੇਗਾ, ਫਿਲਹਾਲ ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। 

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Meenakshi

News Editor

Related News