ਪਤਨੀ ਦੀ ਕੁੱਟਮਾਰ ਕਰਨ ਸਣੇ ਗਲਾ ਘੁੱਟ ਕੇ ਜਾਨੋਂ ਮਾਰਨ ਦੀ ਕੀਤੀ ਕੋਸ਼ਿਸ਼, ਪਤੀ ਵਿਰੁੱਧ ਮਾਮਲਾ ਦਰਜ
Wednesday, Mar 12, 2025 - 06:52 PM (IST)

ਲੁਧਿਆਣਾ (ਰਾਜ)- ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਸ ਨੇ ਕੱਪੜਾ ਕਾਰੋਬਾਰੀ ਰਿਸ਼ੀ ਬੰਦਾ ਵਿਰੁੱਧ ਆਪਣੀ ਪਤਨੀ ਨੂੰ ਕੁੱਟਣ ਅਤੇ ਸਿਰਹਾਣੇ ਨਾਲ ਘੁੱਟ ਕੇ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ। ਪੁਲਸ ਸ਼ਿਕਾਇਤ ਵਿੱਚ ਗੀਤਾਂਜਲੀ ਨੇ ਕਿਹਾ ਕਿ ਉਸ ਦਾ ਪਤੀ ਅਕਸਰ ਉਸ ਨੂੰ ਕੁੱਟਦਾ ਸੀ। ਕੁਝ ਦਿਨ ਪਹਿਲਾਂ ਉਸ ਦੇ ਪਤੀ ਨੇ ਉਸ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਸੀ ਅਤੇ ਫਿਰ ਉਸ ਦੇ ਚਿਹਰੇ 'ਤੇ ਸਿਰਹਾਣਾ ਰੱਖ ਕੇ ਉਸ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਸੀ, ਜਿਸ ਤੋਂ ਬਾਅਦ ਉਸ ਨੇ ਪੁਲਸ ਨੂੰ ਸ਼ਿਕਾਇਤ ਕੀਤੀ।
ਇਹ ਵੀ ਪੜ੍ਹੋ : ਪੰਜਾਬ 'ਚ ਮੌਸਮ ਦੀ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ! 2 ਦਿਨ ਪਵੇਗਾ ਭਾਰੀ ਮੀਂਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e