15 ਅਗਸਤ ਦੇ ਮੱਦੇਨਜ਼ਰ ਪੁਲਸ ਨੇ ਕੀਤੀ ਵਾਹਨਾਂ ਦੀ ਚੈਕਿੰਗ
Thursday, Aug 09, 2018 - 08:24 AM (IST)

ਸੰਗਰੂਰ (ਵਿਵੇਕ ਸਿੰਧਵਾਨੀ, ਯਾਦਵਿੰਦਰ)—15 ਅਗਸਤ ਮੌਕੇ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਸਥਾਨਕ ਪੁਲਸ ਵੀ ਪੂਰੀ ਤਰ੍ਹਾਂ ਮੁਸਤੈਦ ਹੋ ਗਈ ਹੈ ਤੇ ਥਾਂ-ਥਾਂ 'ਤੇ ਨਾਕੇ ਲਗਾ ਕੇ ਵਾਹਨਾਂ ਦੀ ਚੈਕਿੰਗ ਵੀ ਕੀਤੀ ਜਾ ਰਹੀ ਹੈ। ਜ਼ਿਲਾ ਪੁਲਸ ਮੁਖੀ ਡਾ. ਸੰਦੀਪ ਗਰਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬੀਤੇ ਦਿਨ ਸਥਾਨਕ ਪੁਲਸ ਟੀਮ ਵਲੋਂ ਵੱਖ-ਵੱਖ ਥਾਵਾਂ 'ਤੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਸਥਾਨਕ ਪ੍ਰੇਮ ਬਸਤੀ ਰੋਡ 'ਤੇ ਏ.ਐੱਸ.ਆਈ. ਜਸਵੀਰ ਸਿੰਘ ਤੇ ਹੌਲਦਾਰ ਸ਼ਮਿੰਦਰ ਸਿੰਘ ਦੀ ਅਗਵਾਈ ਹੇਠ ਪੁਲਸ ਮੁਲਾਜ਼ਮਾਂ ਨੇ ਵਿਸ਼ੇਸ਼ ਤੌਰ 'ਤੇ ਨਾਕਾਬੰਦੀ ਕਰਕੇ ਹਰ ਆਉਣ-ਜਾਣ ਵਾਲੇ ਦੋ ਪਹੀਆ ਤੇ ਚਾਰ ਪਹੀਆ ਵਾਹਨਾਂ ਦੀ ਚੈਕਿੰਗ ਕੀਤੀ ਅਤੇ ਵਾਹਨਾਂ ਦੇ ਕਾਗਜ਼ਾਤ ਵੀ ਚੈੱਕ ਕੀਤੇ ।
ਜਗਬਾਣੀ ਨਾਲ ਗੱਲ ਕਰਦਿਆਂ ਏ.ਐੱਸ.ਆਈ. ਜਸਵੀਰ ਸਿੰਘ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਵਲੋਂ ਮਿਲੀਆਂ ਹਦਾਇਤਾਂ ਤਹਿਤ 15 ਅਗਸਤ ਨੂੰ ਮੁੱਖ ਰੱਖਦੇ ਹੋਏ ਅਤੇ ਲੋਕਾਂ 'ਚ ਸੁਰੱਖਿਆ ਦੀ ਭਾਵਨਾ ਬਣਾਈ ਰੱਖਣ ਇਹ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ।