19 ਅਗਸਤ ਨੂੰ ਮਨਾਇਆ ਜਾਵੇਗਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ

8/13/2020 1:52:20 PM

ਮੰਡੀ ਲੱਖੇਵਾਲੀ/ ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ/ਪਵਨ ਤਨੇਜਾ): ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ 19 ਅਗਸਤ ਦਿਨ ਬੁੱਧਵਾਰ ਨੂੰ ਮਨਾਇਆ ਜਾਵੇਗਾ। ਇਹ ਜਾਣਕਾਰੀ ਦਰਬਾਰ ਸਾਹਿਬ ਦੇ ਮੈਨੇਜਰ ਮਨਿੰਦਰ ਸਿੰਘ ਬਰਾੜ ਨੇ ਦਿੱਤੀ। ਉਨ੍ਹਾਂ ਦੱਸਿਆ ਕਿ 17 ਅਗਸਤ ਨੂੰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਅਖੰਡ ਪਾਠ ਸ਼ੁਰੂ ਕਰਵਾਇਆ ਜਾਵੇਗਾ ਤੇ 19 ਅਗਸਤ ਨੂੰ ਸਵੇਰੇ 9 ਵਜੇ ਭੋਗ ਪਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ 19 ਅਗਸਤ ਨੂੰ ਸਵੇਰੇ 3.30 ਵਜੇ ਤੋਂ 4.30 ਵਜੇ ਤੱਕ ਪੰਜ ਪਿਆਰਿਆਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪਰਿਕਰਮਾ 'ਚ ਨਗਰ ਕੀਰਤਨ ਕੱਢਿਆ ਜਾਵੇਗਾ। ਕੋਰੋਨਾ ਵਾਇਰਸ ਦੀ ਬੀਮਾਰੀ ਨੂੰ ਮੁੱਖ ਰੱਖਦਿਆਂ ਜ਼ਿਆਦਾ ਇਕੱਠ ਨਹੀਂ ਕੀਤਾ ਜਾਵੇਗਾ।


Shyna

Content Editor Shyna