ਹਾਈਵੇ ’ਤੇ ਖੜ੍ਹੇ ਵਾਹਨ ਨਾਲ ਟਕਰਾਇਆ ਆਟੋ, ਚਾਲਕ ਦੀ ਮੌਤ

Tuesday, Jun 02, 2020 - 12:55 AM (IST)

ਹਾਈਵੇ ’ਤੇ ਖੜ੍ਹੇ ਵਾਹਨ ਨਾਲ ਟਕਰਾਇਆ ਆਟੋ, ਚਾਲਕ ਦੀ ਮੌਤ

ਲੁਧਿਆਣਾ, (ਰਾਜ)- ਜੀਵਨ ਨਗਰ ਇਲਾਕੇ ਵਿਚ ਹਾਈਵੇ ’ਤੇ ਖੜ੍ਹੇ ਵਾਹਨ ਨਾਲ ਆਟੋ ਦੀ ਟੱਕਰ ਹੋ ਗਈ, ਜਿਸ ਕਾਰਨ ਆਟੋ ਚਾਲਕ ਦੀ ਮੌਤ ਹੋ ਗਈ। ਮ੍ਰਿਤਕ ਨੀਚੀ ਮੰਗਲੀ ਦਾ ਆਦਿੱਤਿਆ ਚੌਧਰੀ (45) ਹੈ। ਥਾਣਾ ਫੋਕਲ ਪੁਆਇੰਟ ਦੀ ਪੁਲਸ ਨੇ ਮ੍ਰਿਤਕ ਦੇ ਬੇਟੇ ਦੇ ਬਿਆਨਾਂ ’ਤੇ ਅਣਪਛਾਤੇ ਵਾਹਨ ਚਾਲਕ ਖਿਲਾਫ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਗੁਰਮੀਤ ਸਿੰਘ ਨੇ ਦੱਸਿਆ ਕਿ ਆਦਿੱਤਿਆ ਆਪਣੇ ਆਟੋ ਰਾਹੀਂ ਹਾਈਵੇ ’ਤੇ ਜਾ ਰਿਹਾ ਸੀ। ਅਚਾਨਕ ਅੱਗੇ ਰੋਡ ’ਤੇ ਇਕ ਵਾਹਨ ਖੜ੍ਹਾ ਹੋਇਆ ਸੀ। ਆਟੋ ਵਾਹਨ ਦੇ ਪਿੱਛੇ ਜਾ ਕੇ ਟਕਰਾ ਗਿਆ, ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਉਸ ਨੂੰ ਲੋਕ ਨੇੜੇ ਦੇ ਹਸਪਤਾਲ ਵਿਚ ਲੈ ਕੇ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਦਾ ਕਹਿਣਾ ਹੈ ਕਿ ਅਣਪਛਾਤੇ ਵਿਅਕਤੀ ’ਤੇ ਪਰਚਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।


author

Bharat Thapa

Content Editor

Related News