ਬਠਿੰਡਾ ਵਿਖੇ ਆਟੋ ਚਾਲਕ ਨੇ ਕੀਤੀ ਖ਼ੁਦਕੁਸ਼ੀ

04/21/2024 6:12:02 PM

ਬਠਿੰਡਾ (ਜ. ਬ.)-ਸਥਾਨਕ ਵਿਸ਼ਵਾਸ ਨਗਰ ਬਹਿਮਣ ਰੋਡ 'ਤੇ ਗਲੀ ਨੰਬਰ 1/2 ਵਿਚ ਇਕ ਆਟੋ ਚਾਲਕ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਕਰ ਰਹੀ ਹੈ। ਹਾਦਸੇ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਵਿੱਕੀ ਕੁਮਾਰ ਹਾਦਸੇ ਵਾਲੀ ਥਾਂ 'ਤੇ ਪਹੁੰਚੀ ਜਦਕਿ ਥਾਣਾ ਕੈਨਾਲ ਦੀ ਪੁਲਸ ਘਟਨਾ ਵਾਲੀ ਥਾਂ 'ਤੇ ਮੌਜੂਦ ਸੀ। 

ਪੁਲਸ ਦੀ ਮੌਜੂਦਗੀ ਵਿੱਚ ਸਹਾਰਾ ਜਨ ਸੇਵਾ ਦੇ ਮੈਂਬਰਾਂ ਨੇ ਲਾਸ਼ ਨੂੰ ਫਾਹੇ ਤੋਂ ਹੇਠਾਂ ਉਤਾਰਿਆ। ਪੁਲਸ ਕਾਰਵਾਈ ਤੋਂ ਬਾਅਦ ਸਹਾਰਾ ਜਨ ਸੇਵਾ ਦੇ ਮੈਂਬਰਾਂ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਮ੍ਰਿਤਕ ਦੀ ਪਛਾਣ ਕੁਲਵਿੰਦਰ ਸਿੰਘ (37) ਪੁੱਤਰ ਰਾਮ ਸਿੰਘ ਵਜੋਂ ਹੋਈ ਹੈ। ਪਤਾ ਲੱਗਾ ਹੈ ਕਿ ਮ੍ਰਿਤਕ ਆਟੋ ਚਲਾਉਂਦਾ ਸੀ ਅਤੇ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ।

ਇਹ ਵੀ ਪੜ੍ਹੋ- ਪੰਜਾਬ ਨੂੰ ਦਹਿਲਾਉਣ ਦੀ ਸਾਜਿਸ਼ 'ਚ ਬੈਠੇ ਜੱਗੂ ਭਗਵਾਨਪੁਰੀਆ ਗੈਂਗ ਦੇ 3 ਗੈਂਗਸਟਰ ਹਥਿਆਰਾਂ ਸਣੇ ਗ੍ਰਿਫ਼ਤਾਰ
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


shivani attri

Content Editor

Related News