ਆਟੋ ਰਿਕਸ਼ਾ ਚਾਲਕ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

05/28/2022 11:04:30 PM

ਫਿਰੋਜ਼ਪੁਰ (ਕੁਮਾਰ)–ਫਿਰੋਜ਼ਪੁਰ ਦੇ ਪਿੰਡ ਘਿਣੀਵਾਲਾ ਵਿਖੇ 50 ਸਾਲਾ ਆਟੋ ਰਿਕਸ਼ਾ ਚਾਲਕ ਨੇ ਗਲੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਉਸ ਸਮੇਂ ਉਹ ਘਰ ’ਚ ਇਕੱਲਾ ਸੀ। ਜਿਵੇਂ ਹੀ ਲੋਕਾਂ ਨੂੰ ਪਤਾ ਲੱਗਾ ਕਿ ਅਜਾਇਬ ਸਿੰਘ ਨਾਂ ਦੇ ਇਸ ਵਿਅਕਤੀ ਦੀ ਲਾਸ਼ ਛੱਤ ਨਾਲ ਲਟਕ ਰਹੀ ਹੈ ਤਾਂ ਉਨ੍ਹਾਂ ਤੁਰੰਤ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ।
ਮ੍ਰਿਤਕ ਦੀ ਪਤਨੀ ਸਬੀਨਾ ਨੇ ਦੱਸਿਆ ਕਿ ਜਦੋਂ ਅਜਾਇਬ ਸਿੰਘ ਉਸ ਨੂੰ ਕਿਤੇ ਛੱਡਣ ਜਾ ਰਿਹਾ ਸੀ ਤਾਂ ਉਸ ਦੇ ਆਟੋ ਰਿਕਸ਼ਾ ਦਾ ਮੋਟਰਸਾਈਕਲ ਨਾਲ ਹਾਦਸਾ ਹੋ ਗਿਆ ।

PunjabKesari

 ਮੋਟਰਸਾਈਕਲ ਵਾਲੇ ਉਸ ਕੋਲੋਂ 70 ਹਜ਼ਾਰ ਰੁਪਏ ਮੰਗਦੇ ਸੀ, ਜਿਸ ਕਾਰਨ ਉਹ ਮਾਨਸਿਕ ਤਣਾਅ ਵਿਚ ਸੀ ਅਤੇ ਇਸੇ ਪ੍ਰੇਸ਼ਾਨੀ ਕਾਰਨ ਉਸ ਨੇ ਆਪਣੇ ਗਲੇ ’ਚ ਫਾਹਾ ਪਾ ਕੇ ਖੁਦਕੁਸ਼ੀ ਕਰ ਲਈ। ਉਸ ਦੀਆਂ ਤਿੰਨ ਛੋਟੀਆਂ ਧੀਆਂ ਅਤੇ ਇਕ ਪੁੱਤਰ ਸੀ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਪੁਲਸ ਵਲੋਂ ਜਾਂਚ ਅਤੇ ਕਾਰਵਾਈ ਕੀਤੀ ਜਾ ਰਹੀ ਹੈ।


Manoj

Content Editor

Related News