ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ : ਜਗਰਾਓਂ ਪੁਲ ’ਤੇ ਵੀ ਲਹਿਰਾਇਆ 100 ਫੁੱਟ ਉੱਚਾ ਤਿਰੰਗਾ

08/14/2022 5:32:56 PM

ਲੁਧਿਆਣਾ (ਹਿਤੇਸ਼) : ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਦੌਰਾਨ ਹਰ ਘਰ ਤਿਰੰਗਾ ਲਹਿਰਾਉਣ ਦੀ ਜੋ ਮੁਹਿੰਮ ਸ਼ੁਰੂ ਕੀਤੀ ਗਈ ਹੈ, ਉਸ ਦੇ ਤਹਿਤ ਜਗਰਾਓਂ ਪੁਲ ’ਤੇ ਵੀ ਸ਼ਨੀਵਾਰ ਨੂੰ 100 ਫੁੱਟ ਉੱਚਾ ਤਿਰੰਗਾ ਲਹਿਰਾਇਆ ਗਿਆ। ਜ਼ਿਕਰਯੋਗ ਹੈ ਕਿ ਨਗਰ ਨਿਗਮ ਵੱਲੋਂ ਸਮਾਰਟ ਸਿਟੀ ਮਿਸ਼ਨ ਦੇ ਫੰਡ ’ਚੋਂ ਸ਼ਹੀਦਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਦੇ ਬੁੱਤਾਂ ਨੂੰ ਨਵਿਆਉਣ ਦੀ ਮਨਜ਼ੂਰੀ ਦਿੱਤੀ ਗਈ ਹੈ, ਜਿਸ ’ਚ ਜਗਰਾਓਂ ਪੁਲ ’ਤੇ ਸ਼ਹੀਦਾਂ ਦੇ ਬੁੱਤਾਂ ’ਤੇ ਲਾਈਟਿੰਗ ਤੋਂ ਇਲਾਵਾ 100 ਫੁੱਟ ਉੱਚਾ ਤਿਰੰਗਾ ਲਹਿਰਾਉਣ ਦੀ ਯੋਜਨਾ ਵੀ ਬਣਾਈ ਗਈ ਹੈ।

ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਕੋਰੋਨਾ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਵਧਾਈ ਸਖ਼ਤੀ, ਜਾਰੀ ਕੀਤੀ ਨਵੀਂ ਐਡਵਾਈਜ਼ਰੀ

ਇਸ ਪ੍ਰਾਜੈਕਟ ਤਹਿਤ 100 ਫੁੱਟ ਉੱਚਾ ਪੋਲ ਲਾਉਣ ਦਾ ਕੰਮ ਤਾਂ ਕਾਫੀ ਸਮਾਂ ਪਹਿਲਾਂ ਮੁਕੰਮਲ ਹੋ ਗਿਆ ਹੈ ਪਰ ਟ੍ਰਾਇਲ ਤੋਂ ਬਾਅਦ ਮੁੜ ਤਿਰੰਗਾ ਲਹਿਰਰਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਤਾਂ ਲੋਕਾਂ ਵੱਲੋਂ ਜਗਰਾਓਂ ਪੁਲ ’ਤੇ ਤਿਰੰਗਾ ਨਾ ਲਹਿਰਾਉਣ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਗਏ, ਜਿਸ ਨੂੰ ਲੈ ਕੇ ਸੋਸ਼ਲ ਮੀਡੀਆ ਰਾਹੀਂ ਵਧ ਰਹੇ ਦਬਾਅ ਦੇ ਮੱਦੇਨਜ਼ਰ ਨਗਰ ਨਿਗਮ ਵੱਲੋਂ 15 ਅਗਸਤ ਤੋਂ ਪਹਿਲਾਂ ਜਗਰਾਓਂ ਪੁਲ ’ਤੇ ਤਿਰੰਗਾ ਨਾ ਲਹਿਰਾਉਣ ਦਾ ਫ਼ੈਸਲਾ ਕੀਤਾ ਗਿਆ। ਇਸ ਲਈ ਲੁਧਿਆਣਾ ’ਚ ਹੋ ਰਹੇ ਸੂਬਾ ਪੱਧਰੀ ਪ੍ਰੋਗਰਾਮ ਦੌਰਾਨ ਜਗਰਾਓਂ ਪੁਲ ’ਤੇ ਵੀ ਸਮਾਗਮ ਦਾ ਅਾਯੋਜਨ ਕੀਤਾ ਜਾਵੇਗਾ। ਜਿਸ ਤੋਂ ਪਹਿਲਾਂ ਕੰਪਨੀ ਵੱਲੋਂ ਸਟਾਫ਼ ਨੂੰ ਕੰਮ ’ਤੇ ਲਗਾ ਦਿੱਤਾ ਗਿਆ ਹੈ ਅਤੇ ਵਧੀਕ ਕਮਿਸ਼ਨਰ ਅਦਿੱਤਿਆ ਵੱਲੋਂ ਘਟਨਾ ਸਥਾਨ ਦਾ ਦੌਰਾ ਕੀਤਾ ਗਿਆ।

ਇਹ ਖਬਰ ਵੀ ਪੜ੍ਹੋ : ਫਗਵਾੜਾ ਪੁੱਜੇ ਬਲਬੀਰ ਰਾਜੇਵਾਲ ਦੀ ਸਰਕਾਰ ਨੂੰ ਚਿਤਾਵਨੀ, ‘ਸੰਘਰਸ਼ ’ਚ ਸਾਰੀਆਂ ਕਿਸਾਨ ਜਥੇਬੰਦੀਆਂ ਇਕਜੁੱਟ’


Manoj

Content Editor

Related News