ਬਾਬਾ ਸ਼ੇਖ਼ ਫ਼ਰੀਦ ਜੀ ਦੇ 50ਵੇਂ ਆਗਮਨ ਪੁਰਬ ਦੀਆਂ ਤਿਆਰੀਆਂ ਸਿਖਰਾਂ ''ਤੇ

09/17/2019 5:45:33 PM

ਫਰੀਦਕੋਟ (ਜਗਤਾਰ) - ਮਹਾਨ ਸੂਫੀ ਸੰਤ ਬਾਬਾ ਸੇਖ ਫਰੀਦ ਜੀ ਦਾ ਆਗਮਨ ਪੁਰਬ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਫਰੀਦਕੋਟ ਜ਼ਿਲਾ ਸਭਿਆਚਾਰਕ ਸੁਸਾਇਟੀ ਵਲੋਂ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਪੂਰੀ ਸ਼ਰਧਾ, ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। 10 ਦਿਲ ਲਗਾਤਾਰ ਚੱਲਣ ਵਾਲੇ ਇਸ ਮੇਲੇ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ 'ਤੇ ਚੱਲ ਰਹੀਆਂ ਹਨ। ਜਾਣਕਾਰੀ ਅਨੁਸਾਰ ਫਰੀਦਕੋਟ ਵਾਸੀ ਪਿਛਲੇ ਕਰੀਬ 40 ਸਾਲਾ ਤੋਂ ਬਾਬਾ ਫਰੀਦ ਜੀ ਨੂੰ ਸਿਜਦਾ ਕਰਨ ਲਈ ਉਨ੍ਹਾਂ ਦਾ ਆਗਮਨ ਪੁਰਬ ਮਨਾਉਂਦੇ ਆ ਰਹੇ ਹਨ, ਜੋ 19 ਸਤੰਬਰ ਤੋਂ 23 ਸਤੰਬਰ ਤੱਕ ਚੱਲਦਾ ਹੈ। ਇਨ੍ਹਾਂ 5 ਦਿਨਾਂ 'ਚ ਫਰੀਦਕੋਟ ਵਾਸੀ ਜਿੱਥੇ ਬਾਬਾ ਸੇਖ ਫਰੀਦ ਜੀ ਨੂੰ ਸਿਜਦਾ ਕਰਦੇ ਹਨ, ਉਥੇ ਹੀ ਕਈ ਤਰ੍ਹਾਂ ਦੇ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਪੱਧਰ ਦੇ ਖੇਡ ਮੁਕਾਬਲੇ ਕਰਵਾਏ ਜਾਂਦੇ ਹਨ, ਜੋ ਇਸ ਆਗਮਨ ਪੁਰਬ ਨੂੰ ਖੇਡਾਂ ਦੇ ਮਹਾਕੁੰਭ ਵਜੋਂ ਉਭਾਰਦੇ ਹਨ। ਇਸ ਮੌਕੇ ਹੋਣ ਵਾਲੇ ਸਾਹਿਤਿਕ ਅਤੇ ਸਮਾਜਿਕ ਸਮਾਗਮ ਆਗਮਨ ਪੁਰਬ ਦੀ ਸਮਾਜਿਕ ਮਹੱਤਤਾ ਨੂੰ ਵਧਾਉਂਦੇ ਹਨ।

ਫਰੀਦਕੋਟ ਦੇ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਅਤੇ ਜ਼ਿਲੇ ਦੇ ਐੱਸ.ਐੱਸ.ਪੀ. ਮਨਜੀਤ ਸਿੰਘ ਢੇਸੀ ਨੇ ਦੱਸਿਆ ਕਿ 18 ਸਤੰਬਰ ਤੋਂ 28 ਸਤੰਬਰ ਤੱਕ ਮਨਾਏ ਜਾ ਰਹੇ ਇਸ ਮੇਲੇ ਦੀਆਂ ਤਿਆਰੀਆਂ ਵੱਡੇ ਪੱਧਰ 'ਤੇ ਚੱਲ ਰਹੀਆਂ ਹਨ।  10 ਰੋਜ਼ਾ ਕਰਾਫਟ ਮੇਲੇ 'ਚ ਇਸ ਵਾਰ ਵੱਖ-ਵੱਖ ਰਾਜਾਂ ਦੇ ਦਸਤਕਾਰਾਂ ਵਲੋਂ ਸਟਾਲ ਲਗਾਏ ਜਾਣਗੇ। ਵੱਖ-ਵੱਖ ਰਾਜਾਂ ਦੇ ਖਾਣਿਆਂ ਦਾ ਫੂਡ ਕੋਰਟ ਵੀ ਲਗਾਇਆ ਜਾ ਰਿਹਾ ਹੈ। ਐੱਸ. ਐੱਸ. ਪੀ. ਨੇ ਦੱਸਿਆ ਕਿ ਉਨ੍ਹਾਂ ਵਲੋਂ ਮੇਲੇ ਮੌਕੇ ਹਰ ਤਰ੍ਹਾਂ ਦੀ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ। ਸ਼ਹਿਰ ਦੇ ਕੋਨੇ-ਕੋਨੇ 'ਤੇ ਲੋਕਾਂ ਦੀ ਸੁਰੱਖਿਆ ਲਈ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ।


rajwinder kaur

Content Editor

Related News