ਪੰਜਾਬ ਦੀ ਜਨਤਾ ਨੂੰ ਬਾਦਲ, ਕੈਪਟਨ, ਭਾਜਪਾ ਲੁੱਟਣ ਅਤੇ ਕੁੱਟਣ ''ਚ ਬਰਾਬਰ ਭਾਈਵਾਲ : ਗੁਰਮੀਤ ਖੁਡੀਆ

03/29/2024 12:12:29 PM

ਬੁਢਲਾਡਾ (ਬਾਂਸਲ) - ਪੰਜਾਬ ਵਿੱਚ 70 ਸਾਲਾਂ ਤੋਂ ਰਾਜ ਕਰਨ ਵਾਲੇ ਵੱਖ-ਵੱਖ ਪਾਰਟੀ ਦੇ ਸਿਆਸੀ ਨੇਤਾਵਾਂ ਨੇ ਪੰਜਾਬ ਦੇ ਲੋਕਾਂ ਨੂੰ ਵਾਰੋ ਵਾਰੀ ਲੁੱਟਦਿਆਂ ਪੰਜਾਬ ਦੀ ਹਾਲਤ ਬਦ-ਤੋਂ-ਬਦਤਰ ਬਣਾ ਦਿੱਤੀ, ਜਿਸ ਦੇ ਸਿੱਧੇ ਤੌਰ 'ਤੇ ਬਾਦਲ, ਕੈਪਟਨ ਅਤੇ ਭਾਜਪਾ ਜ਼ਿੰਮੇਵਾਰ ਹਨ। ਇਹ ਸ਼ਬਦ ਲੋਕ ਸਭਾ ਹਲਕਾ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੈਬੀਨਟ ਮੰਤਰੀ ਗੁਰਮੀਤ ਸਿੰਘ ਖੁਡੀਆ ਵਲੋਂ ਕਹੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਬਾਦਲਾਂ ਨੂੰ ਲੰਬੀ ਹਲਕੇ 'ਚ ਲੋਕਾਂ ਨੇ ਹਰਾਇਆ, ਹੁਣ ਲੋਕ ਸਭਾ ਹਲਕਾ ਬਠਿੰਡਾ 'ਚ ਵੀ ਉਸੇ ਇਤਿਹਾਸ ਨੂੰ ਦਹੁਰਾਉਣ ਦੀ ਤਿਆਰ ਹੈ। 

ਇਹ ਵੀ ਪੜ੍ਹੋ - ਵੱਡੀ ਖ਼ਬਰ : 30-31 ਮਾਰਚ ਨੂੰ ਬੰਦ ਰਹਿਣਗੇ ਦੇਸ਼ ਦੇ ਇਸ ਸੂਬੇ ਦੇ ਪੈਟਰੋਲ ਪੰਪ, ਨਹੀਂ ਮਿਲੇਗਾ ਤੇਲ

ਉਨ੍ਹਾਂ ਨੇ ਕਿਹਾ ਕਿ ਬਾਦਲਾਂ ਅਤੇ ਕੈਪਟਨ ਪਰਿਵਾਰ ਦੀ ਦੋਸਤੀ ਜਗ-ਜ਼ਾਹਿਰ ਦੀ ਨੀਂਹ ਹਰਸਿਮਰਤ ਕੌਰ ਦੀ ਪਹਿਲੀ ਲੋਕ ਸਭਾ ਚੋਣ ਸਮੇਂ ਰੱਖੀ ਗਈ ਸੀ, ਜਿਸ ਦੇ ਮੁਕਾਬਲੇ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਨੇ ਚੋਣ ਲੜੀ ਅਤੇ ਦੂਸਰੀ ਵਾਰ ਮਨਪ੍ਰੀਤ ਬਾਦਲ ਨੇ ਮੁਕਾਬਲੇ 'ਚ ਚੋਣ ਲੜੀ ਅਤੇ ਤੀਸਰੀਵਾਰ ਗਿੱਦੜਵਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੜੀ। ਆਪਣੇ ਸਿਆਸੀ ਕਿਲ੍ਹੇ ਨੂੰ ਬਚਾਉਣ ਲਈ ਵਾਰੋ ਵਾਰੀ ਬਾਦਲਾਂ ਦੀ ਜਿੱਤ ਦਾ ਰਾਹ ਪੱਧਰਾ ਕਰਨ ਲਈ ਕੈਪਟਨ ਅਤੇ ਬਾਦਲ ਪਰਿਵਾਰ ਨੇ ਆਪਣੀਆਂ ਗੋਟੀਆਂ ਫਿੱਟ ਕੀਤੀਆਂ ਹੋਈਆਂ ਸਨ। ਜਿਸ 'ਚ ਭਾਜਪਾ ਪਾਰਟੀ ਵੀ ਭਾਈਵਾਲ ਰਹੀ। 

ਇਹ ਵੀ ਪੜ੍ਹੋ - Bank Holiday : ਜਲਦੀ ਪੂਰੇ ਕਰ ਲਓ ਆਪਣੇ ਜ਼ਰੂਰੀ ਕੰਮ, ਅਪ੍ਰੈਲ 'ਚ 14 ਦਿਨ ਬੰਦ ਰਹਿਣਗੇ ਬੈਂਕ

ਦੂਜੇ ਪਾਸੇ ਹਰਸਿਮਰਤ ਬਾਦਲ ਕੇਂਦਰ ਦੀ ਮੋਦੀ ਸਰਕਾਰ ਦੀ ਅਗਵਾਈ 'ਚ ਮੰਤਰੀ ਮੰਡਲ ਦੀ ਮੈਂਬਰ ਬਣੀ। ਅੱਜ ਲੋਕ ਸਿਆਸੀ ਲੂੰਬੜਚਾਲਾਂ ਸਮਝ ਚੁੱਕੇ ਹਨ ਕਿ ਕਿਸ ਤਰ੍ਹਾਂ ਕੈਪਟਨ, ਬਾਦਲ ਅਤੇ ਭਾਜਪਾ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਅੱਜ ਸੂਬੇ ਅੰਦਰ ਭਗਵੰਤ ਮਾਨ ਸਰਕਾਰ ਵੱਲੋਂ ਲੋਕਾਂ ਨਾਲ ਕੀਤੀਆਂ ਗਾਰੰਟੀਆਂ ਨੂੰ ਪੂਰਾ ਕਰਦਿਆਂ ਲੋਕਾਂ ਦੀ ਆਪਣੀ ਸਰਕਾਰ ਬਣ ਕੇ ਰਹਿ ਗਈ ਹੈ। ਜਿਸ ਦੀ ਬੁਖਲਾਹਟ ਵਿੱਚ ਆ ਕੇ ਭਾਜਪਾ ਪਾਰਟੀ ਈ.ਡੀ. ਦੇ ਸਹਾਰੇ ਨਾਲ ਇਮਾਨਦਾਰ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਮਨਸੂਬੇ ਪੰਜਾਬ ਦੀ ਖੁਸ਼ਹਾਲੀ ਅਤੇ ਤਰੱਕੀ ਲਈ ਲੋਕਾਂ ਸਾਹਮਣੇ ਬਿਲਕੁੱਲ ਸਾਫ ਹਨ। ਇਸ ਲਈ ਆਮ ਆਦਮੀ ਪਾਰਟੀ ਦਾ ਵਰਕਰ ਅਤੇ ਪੰਜਾਬ ਦੇ ਲੋਕ ਕਿਸੇ ਵੀ ਡਰ ਅੱਗੇ ਝੁਕਣ ਵਾਲੇ ਨਹੀਂ। 

ਇਹ ਵੀ ਪੜ੍ਹੋ - ਦੇਸ਼ 'ਚ ਰਹਿਣ ਵਾਲੇ ਲੋਕਾਂ ਲਈ ਵੱਡੀ ਖ਼ਬਰ : 4 ਦਿਨਾਂ ਦੇ ਅੰਦਰ ਇਹ ਕੰਮ ਪੂਰੇ ਨਾ ਕਰਨ 'ਤੇ ਹੋ ਸਕਦਾ ਨੁਕਸਾਨ

ਉਨ੍ਹਾਂ ਦਾਅਵਾ ਕੀਤਾ ਕਿ ਲੋਕ ਸਭਾ ਹਲਕਾ ਬਠਿੰਡਾ ਪੰਜਾਬ 'ਚ ਸਭ ਤੋਂ ਵੱਧ ਵੋਟਾਂ ਦੇ ਫ਼ਰਕ ਨਾਲ ਜਿੱਤ ਦਰਜ ਕਰਵਾਉਣ ਲਈ ਲੋਕ ਤਿਆਰ ਹਨ। ਇਸ ਮੌਕੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਹਜ਼ਾਰਾਂ ਵਰਕਰਾਂ ਦੀ ਹਾਜ਼ਰੀ ਵਿੱਚ ਭਰੋਸਾ ਦਿੱਤਾ ਕਿ ਹਲਕੇ ਅੰਦਰ 9 ਵਿਧਾਨ ਸਭਾ ਖੇਤਰਾਂ ਵਿੱਚੋਂ ਸਭ ਤੋਂ ਵੱਧ ਵੋਟ ਬੁਢਲਾਡਾ ਹਲਕੇ ਦਾ ਜਿੱਤ ਦਰਜ ਕਰਵਾਉਣ ਵਿੱਚ ਅਹਿਮ ਰੋਲ ਪਾਵੇਗੀ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਜ਼ਮੀਨੀ ਪੱਧਰ 'ਤੇ ਆਮ ਆਦਮੀ ਪਾਰਟੀ ਦੀਆਂ ਪ੍ਰਾਪਤੀਆਂ ਅਤੇ ਯੋਜਨਾਵਾਂ ਨੂੰ ਘਰ ਘਰ ਲੈ ਕੇ ਜਾਣ। ਇਸ ਮੌਕੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਵਾਲੀ ਸਰਦੂਲਗੜ੍ਹ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਚਰਨਜੀਤ ਸਿੰਘ ਅੱਕਾਵਾਲੀ, ਮਾਰਕਿਟ ਕਮੇਟੀ ਦੇ ਚੇਅਰਮੈਨ ਸਤੀਸ਼ ਸਿੰਗਲਾ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ - LIC ਲੈ ਕੇ ਆਈ ਧਮਾਕੇਦਾਰ ਸਕੀਮ : ਹਰ ਰੋਜ਼ 121 ਰੁਪਏ ਜਮ੍ਹਾ ਕਰਵਾਉਣ 'ਤੇ ਮਿਲਣਗੇ 27 ਲੱਖ ਰੁਪਏ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News