ਬਾਦਲ ਸਰਕਾਰ ਨੇ ਨੌਜਵਾਨਾਂ ਨੂੰ ਤੋਰਿਆ ਨਸ਼ਿਆਂ ਦੇ ਰਾਹ : ਵਿਜੇਇੰਦਰ ਸਿੰਗਲਾ

09/18/2018 4:03:07 PM

ਮਾਨਸਾ /ਭੀਖੀ (ਜੱਸਲ,ਸੰਦੀਪ)— ਬਾਦਲ ਸਰਕਾਰ ਨੇ ਆਪਣੇ ਨਿੱਜੀ ਹਿੱਤਾਂ ਕਾਰਨ ਦਸ ਸਾਲ ਸੂਬੇ ਦਾ ਸਿਰਫ ਵਿਨਾਸ਼ ਹੀ ਨਹੀਂ ਕੀਤਾ ਸਗੋਂ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਦੇ ਰਾਹ ਪਾ ਕੇ ਨੌਜਵਾਨੀ ਨੂੰ ਬਰਬਾਦ ਕੀਤਾ ਅਤੇ ਸੂਬੇ ਅੰਦਰ ਨਸ਼ਾ ਬਾਦਲਾਂ ਦੀ ਹੀ ਦੇਣ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਨੇ ਨੇੜਲੇ ਪਿੰਡ ਸਮਾਉਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਸੱਤਾ ਵਿਚ ਆਉਂਦਿਆਂ ਹੀ ਸੂਬੇ ਅੰਦਰ ਨਸ਼ੇ ਦੇ ਨੈੱਟਵਰਕ ਨੂੰ ਤਹਿਸ-ਨਹਿਸ ਕਰ ਦਿੱਤਾ ਹੈ। ਇਸ ਤੋਂ ਇਲਾਵਾ ਪੰਜਾਬ 'ਚੋਂ ਗੈਂਗਸਟਰਾਂ ਦਾ ਖਾਤਮਾ ਕਰਕੇ ਸੂਬੇ ਅੰਦਰ ਅਮਨ-ਸ਼ਾਂਤੀ ਬਹਾਲ ਕਰਵਾਈ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ, ਹਲਕਾ ਸੇਵਾਦਾਰ ਡਾ. ਮਨੋਜ ਬਾਲਾ ਬਾਂਸਲ, ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਕੁਲਵੰਤ ਰਾਏ ਸਿੰਗਲਾ, ਨਗਰ ਪੰਚਾਇਤ ਭੀਖੀ ਦੇ ਪ੍ਰਧਾਨ ਵਿਨੋਦ ਸਿੰਗਲਾ ਤੋਂ ਇਲਾਵਾ ਹੋਰ ਕਾਂਗਰਸੀ ਵਰਕਰ ਹਾਜ਼ਰ ਸਨ।