ਕੋਟਕਪੂਰਾ ਗੋਲ਼ੀਕਾਂਡ : ਬਾਦਲਾਂ ਨੇ ਫਰੀਦਕੋਟ ਅਦਾਲਤ 'ਚ ਦਾਇਰ ਕੀਤੀ ਅਗਾਊਂ ਜ਼ਮਾਨਤ ਦੀ ਅਰਜ਼ੀ

03/09/2023 4:06:30 PM

ਫਰੀਦਕੋਟ (ਜਗਤਾਰ) : ਕੋਟਕਪੂਰਾ ਗੋਲ਼ੀਕਾਂਡ 'ਚ ਦਾਖ਼ਲ ਹੋਈ ਚਾਰਜਸ਼ੀਟ 'ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਫਰੀਦਕੋਟ ਜ਼ਿਲ੍ਹਾ ਅਦਾਲਤ 'ਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਹੈ, ਜਿਸ ਦੀ ਸੁਣਵਾਈ 14 ਮਾਰਚ ਨੂੰ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ 'ਚ ਕੀਤੀ ਜਾਵੇਗੀ। 

ਇਹ ਵੀ ਪੜ੍ਹੋ- ਪਤਨੀ ਦੇ ਨਾਜਾਇਜ਼ ਸੰਬੰਧਾਂ ਨੇ ਉਜਾੜਿਆ ਪਰਿਵਾਰ, ਦੁਖ਼ੀ ਹੋ ਕੇ ਪਤੀ ਨੇ ਚੁੱਕਿਆ ਖ਼ੌਫ਼ਨਾਕ ਕਦਮ

ਜ਼ਿਕਰਯੋਗ ਹੈ ਕਿ 24 ਫਰਵਰੀ ਨੂੰ ਕੋਟਕਪੂਰਾ ਮਾਮਲੇ 'ਚ ਡੀ. ਜੀ. ਪੀ. ਐੱਲ. ਕੇ. ਯਾਦਵ ਦੀ ਅਗਵਾਈ ਵਾਲੀ SIT ਨੇ ਫਰੀਦਕੋਟ ਦੀ ਅਦਾਲਤ 'ਚ 7 ਹਜ਼ਾਰ ਪੰਨਿਆ ਦੀ ਚਾਰਜਸ਼ੀਟ ਦਾਖ਼ਲ ਕੀਤੀ ਸੀ, ਜਿਸ ਵਿੱਚ ਸੁਖਬੀਰ ਬਾਦਲ ਅਤੇ ਸੁਮੇਧ ਸੈਣੀ ਨੂੰ ਮਾਸਟਰਮਾਈਂਡ ਦੱਸਿਆ ਗਿਆ ਸੀ। ਜਿਸ 'ਤੇ ਜ਼ਿਲ੍ਹਾ ਮੈਜਿਸਟ੍ਰੇਟ ਦੀ ਅਦਾਲਤ ਨੇ ਬਾਦਲਾਂ  ਸਮੇਤ ਬਾਕੀ ਦੋਸ਼ੀਆਂ ਨੂੰ ਨੋਟਿਸ ਜਾਰੀ ਕਰਕੇ 23 ਮਾਰਚ ਨੂੰ ਅਦਾਲਤ 'ਚ ਪੇਸ਼ ਹੋਣ ਦੇ ਹੁਕਮ ਦਿੱਤੇ ਸਨ।

ਇਹ ਵੀ ਪੜ੍ਹੋ- ਫਰੀਦਕੋਟ ਵਿਖੇ ਰਿਸ਼ਤੇਦਾਰ ਦੇ ਫੁੱਲ ਚੁਗਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ, ਇਕ ਦੀ ਮੌਤ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News