ਬੱਧਨੀ ਕਲਾਂ ਪੁਲਸ ਨੇ ਤਿੰਨ ਪਿੰਡਾਂ ’ਚ ਸਰਚ ਅਪਰੇਸ਼ਨ ਦੌਰਾਨ ਚਾਰ ਵਿਅਕਤੀਆਂ ਨੂੰ ਕੀਤਾ ਕਾਬੂ

12/26/2020 3:49:30 PM

ਬੱਧਨੀ ਕਲਾਂ (ਮਨੋਜ): ਜ਼ਿਲ੍ਹਾ ਪੁਲਸ ਮੁਖੀ ਹਰਮਨਬੀਰ ਸਿੰਘ ਗਿੱਲ ਦੀਆਂ ਹਦਾਇਤਾਂ ਮੁਤਾਬਿਕ ਨਸ਼ੇ ਦੇ ਸੁਦਾਗਰਾਂ ਨੂੰ ਕਾਬੂ ਕਰਨ ਲਈ ਵਿੱਢੀ ਗਈ ਮੁਹਿੰਮ ਤਹਿਤ ਡੀ.ਐੱਸ.ਪੀ. ਇੰਦਰਪਾਲ ਸਿੰਘ ਸਪੈਸ਼ਲ ਬ੍ਰਾਂਚ ਕਰੀਮੀਨਲ ਐਂਡ ਇੰਟੈਲੀਜੈਂਸੀ ਦੀ ਅਗਵਾਈ ਹੇਠ ਥਾਣਾ ਮੁਖੀ ਕਰਮਜੀਤ ਸਿੰਘ ਢਿੱਲੋਂ ਨੇ ਸਮੇਤ ਫੋਰਸ ਨੂੰ ਨਾਲ ਲੈ ਕੇ ਅੱਜ ਤੜਕਸਾਰ ਥਾਣਾ ਬੱਧਨੀ ਕਲਾਂ ਦੇ ਅਧੀਨ ਪੈਂਦੇ ਪਿੰਡ ਲੋਪੋਂ, ਮੀਨੀਆਂ ਅਤੇ ਦੌਧਰ ਵਿਖੇ ਸਰਚ ਅਪਰੇਸ਼ਨ ਕੀਤਾ। ਇਸ ਦੌਰਾਨ ਉਨ੍ਹਾਂ ਇਕ ਭੁੱਕੀ ਚੂਰਾ ਪੋਸਤ ਅਤੇ ਤਿੰਨ ਵੱਖੋ-ਵੱਖ ਮੁਕੱਦਮਿਆਂ ’ਚ ਲੋੜੀਦੇਂ ਵਿਅਕਤੀਆਂ ਨੂੰ ਕਾਬੂ ਕਰਨ ’ਚ ਸਫ਼ਲਤਾ ਹਾਸਲ ਕੀਤੀ। 

ਇਹ ਵੀ ਪੜ੍ਹੋ : ਰਿਸ਼ਤਿਆਂ ’ਤੇ ਲੱਗਾ ਦਾਗ਼, ਗੁਰਦਾਸਪੁਰ ’ਚ ਹਵਸੀ ਨਾਨੇ ਨੇ ਨਾਬਾਲਗ ਦੋਹਤੀ ਨੂੰ ਕੀਤਾ ਗਰਭਵਤੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਕਰਮਜੀਤ ਸਿੰਘ ਨੇ ਦੱਸਿਆ ਕਿ ਕ੍ਰਿਸ਼ਨ ਸਿੰਘ ਵਾਸੀ ਲੋਪੋਂ ਪਾਸੋਂ 5 ਕਿੱਲੋ ਭੁੱਕੀ ਚੂਰਾ ਪੋਸਤ ਤੋਂ ਇਲਾਵਾ, ਨਛੱਤਰ ਸਿੰਘ ਵਾਸੀ ਮੀਨੀਆਂ, ਜਗਰੂਪ ਸਿੰਘ ਵਾਸੀ ਦੌਧਰ ਸ਼ਰਕੀ, ਸੁਮਨਪ੍ਰੀਤ ਸਿੰਘ ਵਾਸੀ ਦੌਧਰ ਸ਼ਰਕੀ ਨੂੰ ਵੱਖੋਂ-ਵੱਖ ਲੋੜੀਦੇਂ ਮੁਕੱਦਮਿਆਂ ’ਚ ਗਿ੍ਰਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਐੱਸ.ਪੀ. ਇੰਦਰਪਾਲ ਸਿੰਘ ਅਤੇ ਥਾਣਾ ਮੁਖੀ ਕਰਮਜੀਤ ਸਿੰਘ ਨੇ ਕਿਹਾ ਕਿ ਨਸ਼ਾ ਵੇਚਣ, ਖਰੀਦਣ ਅਤੇ ਨਸ਼ੇ ਦੇ ਸੋਦਾਗਰਾਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹÄ ਜਾਵੇਗਾ ਸਗੋਂ ਉਨ੍ਹਾਂ ਵਿਰੁੱਧ ਬਣਦੀ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਇਸ ਮੌਕੇ ਪ੍ਰੀਤਮ ਸਿੰਘ ਚੌਂਕੀ ਇੰਚਾਰਜ਼ ਲੋਪੋਂ, ਕਸ਼ਮੀਰ ਸਿੰਘ ਸਬ ਇੰਸਪੈਕਟਰ ਪੀ.ਓ ਸਟਾਫ਼, ਬਲਵੀਰ ਸਿੰਘ ਸਹਾਇਕ ਥਾਣੇਦਾਰ, ਦਿਲਬਾਗ ਸਿੰਘ ਸਹਾਇਕ ਥਾਣੇਦਾਰ, ਜਸਵਿੰਦਰ ਸਿੰਘ ਸਹਾਇਕ ਥਾਣੇਦਾਰ ਆਦਿ ਤੋਂ ਇਲਾਵਾ ਹੋਰ ਪੁਲਸ ਕਰਮਚਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ : ਪੰਜਾਬ 2020 ਦੀਆਂ ਦੁਖਦਾਇਕ ਘਟਨਾਵਾਂ: ਜਿਨ੍ਹਾਂ ’ਚ ਪੂਰੇ ਪਰਿਵਾਰਕ ਮੈਂਬਰਾਂ ਨੇ ਇਕੱਠਿਆਂ ਕੀਤੀ ਖ਼ੁਦਕੁਸ਼ੀ

Baljeet Kaur

This news is Content Editor Baljeet Kaur