ਪੀ.ਐੱਸ.ਈ.ਬੀ. ਇੰਪਲਾਇੰਜ਼ ਫ਼ੈਡਰੇਸ਼ਨ ਨੇ ਮੋਦੀ ਦਾ ਕੀਤਾ ਪਿੱਟ ਸਿਆਪਾ

01/01/2021 1:19:07 PM

ਬਾਘਾ ਪੁਰਾਣਾ (ਰਾਕੇਸ਼): ਪੀ.ਐੱਸ.ਈ.ਬੀ. ਇੰਪਲਾਇਜ ਫ਼ੈਡਰੇਸ਼ਨ ਡਵੀਜ਼ਨ ਬਾਘਾ ਪੁਰਾਣਾ ’ਚ ਸਮੁੱਚੇ ਬਿਜਲੀ ਕਾਮਿਆਂ ਨੇ ਨਵੇਂ ਸਾਲ ਮੌਕੇ ਡਵੀਜ਼ਨ ਪ੍ਰਧਾਨ ਜਸਵੀਰ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਕਿਸਾਨਾਂ ਦੇ ਹੱਕ ’ਚ ਮੋਦੀ ਸਰਕਾਰ ਦਾ ਪਿੱਟ ਸਿਆਪਾ ਕਰਦੇ ਹੋਏ ਰੋਸ ਰੈਲੀ ਕੀਤੀ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਜੇਕਰ ਮੋਦੀ ਸਰਕਾਰ ਨੇ ਇਹ ਕਾਲੇ ਕਾਨੂੰਨ ਵਾਪਸ ਨਾ ਲਏ ਤਾਂ ਸਮੁੱਚੇ ਦੇਸ਼ ਦੇ ਲੋਕ ਕਿਸਾਨੀ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ। 

ਇਹ ਵੀ ਪੜ੍ਹੋ : ਡੇਰਾ ਪ੍ਰੇਮੀ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਸੁੱਖਾ ਲੰਮਾ ਗੈਂਗ ਦੇ ਦੋ ਮੈਂਬਰ ਗਿਰਫ਼ਤਾਰ

ਇਸ ਦੇ ਨਾਲ ਹੀ ਬਿਜਲੀ ਕਾਮਿਆਂ ਨੇ ਕਿਹਾ ਕਿ ਕਿਸਾਨ ਸੰਘਰਸ਼ ’ਚੋਂ ਜੇਤੂ ਹੋ ਕੇ ਨਿਕਲਣਗੇ ਅਤੇ ਕੇਂਦਰ ਸਰਕਾਰ ਨੂੰ ਇਹ ਕਾਨੂੰਨ ਵਾਪਸ ਲੈਣੇ ਹੀ ਪੈਣਗੇ। ਉਨ੍ਹਾਂ ਨੇ ਸਮੁੱਚੇ ਬਿਜਲੀ ਕਾਮਿਆਂ ਨੂੰ ਅਪੀਲ ਕੀਤੀ ਕਿ ਕਿਸਾਨਾਂ ਵਲੋਂ ਕੀਤੇ ਜਾ ਰਹੇ ਸੰਘਰਸ਼ ਦੀ ਵੱਧ ਤੋਂ ਵੱਧ ਹਮਾਇਤ ਕੀਤੀ ਜਾਵੇ ਤਾਂ ਜੋ ਇਹ ਕਾਲੇ ਕਾਨੂੰਨ ਵਾਪਸ ਕਰਵਾਏ ਜਾ ਸਕਣ। ਬਿਜਲੀ ਕਾਮਿਆਂ ਨੇ ਅਪੀਲ ਕੀਤੀ ਕਿ ਪੰਜਾਬ ਵਾਸੀ ਵੱਧ ਤੋਂ ਵੱਧ ਦਿੱਲੀ ਪਹੁੰਚ ਕੇ ਕਿਸਾਨਾਂ ਦੀ ਹਮਾਇਤ ਕਰਨ। ਇਸ ਮੌਕੇ ’ਤੇ ਭਾਰੀ ਗਿਣਤੀ ’ਚ ਬਿਜਲੀ ਕਾਮੇ ਹਾਜ਼ਰ ਸਨ। 

ਇਹ ਵੀ ਪੜ੍ਹੋ : ਦੁਖਦ ਖ਼ਬਰ : ਕਿਸਾਨੀ ਸੰਘਰਸ਼ ਦੌਰਾਨ ਦਸੂਹਾ ਦੇ ਕਿਸਾਨ ਦੀ ਮੌਤ


Baljeet Kaur

Content Editor

Related News