ਚੋਰਾਂ ਦੇ ਹੌਂਸਲੇ ਬੁਲੰਦ : ਬਾਘਾਪੁਰਾਣਾ ’ਚ ਇਲੈਕਟ੍ਰੋਨਿਕ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ

02/08/2021 3:51:21 PM

ਬਾਘਾਪੁਰਾਣਾ (ਅਜੇ) - ਕਸਬੇ ’ਚ ਚੋਰਾਂ ਵਲੋਂ ਦੁਕਾਨਾਂ ਦੇ ਸ਼ਟਰ ਅਤੇ ਦਰਵਾਜ਼ੇ ਤੋੜ ਕੇ ਕੀਤੀਆਂ ਜਾ ਰਹੀਆਂ ਚੋਰੀ ਦੀਆਂ ਘਟਨਾਵਾਂ ਪਿਛਲੇ ਦਿਨਾਂ ਤੋਂ ਰੁਕਣ ਦਾ ਨਾਂ ਹੀ ਨਹੀਂ ਲੈ ਰਹੀਆਂ। ਉਸੇ ਤਰ੍ਹਾਂ ਬਾਘਪੁਰਾਣਾ ਸ਼ਹਿਰ ਅੰਦਰ ਚੋਰਾਂ ਦੇ ਹੌਂਸਲੇ ਦਿਨ-ਬ-ਦਿਨ ਬੁਲੰਦ ਹੁੰਦੇ ਜਾ ਰਹੇ ਹਨ। ਬੀਤੀ ਰਾਤ ਗਿਆਨੀ ਜੈਲ ਸਿੰਘ ਮਾਰਕੀਟ ‘ਚ ਸਥਿਤ ਇਕ ਦੁਕਾਨ ਨੂੰ ਚੋਰਾਂ ਨੇ ਨਿਸ਼ਾਨਾ ਬਣਾਕੇ ਕੇ ਕਰੀਬ 20 ਹਜ਼ਾਰ ਰੁਪਏ ਦਾ ਸਮਾਨ ਅਤੇ 2 ਹਜਾਰ ਰੁਪਏ ਦੀ ਨਕਦੀ ਚੋਰੀ ਕਰਕੇ ਲੈ ਕੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। 

ਪੜ੍ਹੋ ਇਹ ਵੀ ਖ਼ਬਰ - ਦਿਲ ਦੀ ਧੜਕਣ ਵਧਣ ਅਤੇ ਘਟਣ ਦੀ ਸਮੱਸਿਆ ਤੋਂ ਕੀ ਤੁਸੀਂ ਵੀ ਹੋ ਪਰੇਸ਼ਾਨ ਤਾਂ ਅਪਣਾਓ ਇਹ ਘਰੇਲੂ ਨੁਸਖ਼ੇ

ਘਟਨਾ ਦੀ ਜਾਣਕਾਰੀ ਦਿੰਦੇ ਹੋਏ ਦੁਕਾਨਦਾਰ ਬਲਜਿੰਦਰ ਭੱਲਾ ਨੇ ਦੱਸਿਆ ਕਿ ਅਸੀ ਰੋਜ ਵਾਂਗ ਆਪਣੀ ਦੁਕਾਨ ਬੀਤੀ ਸ਼ਾਮ 7 ਵਜੇ ਬੰਦ ਕਰਕੇ ਚਲੇ ਗਏ ਸਨ। ਰਾਤ ਨੂੰ ਚੋਰ ਦੁਕਾਨ ਦੇ ਚੁਬਾਰੇ ਨੂੰ ਲੱਗਿਆ ਲੱਕੜ ਦਾ ਦਰਵਾਜਾ ਤੋੜ ਕੇ ਦੁਕਾਨ ਦੀਆਂ ਅੰਦਰਲੀਆਂ ਪੋੜੀਆਂ ਰਾਹੀਂ ਅੰਦਰ ਦਾਖਲ ਹੋ ਗਏ। ਕਰੀਬ 20 ਹਜ਼ਾਰ ਰੁਪਏ ਦਾ ਸਮਾਨ ਮੋਬਾਇਲ ਦੇ ਚਾਰਜਰ ਵਗੈਰਾ ਅਤੇ ਡਿੱਕਾ ਦਾ ਸਮਾਨ ਅਤੇ ਕਰੀਬ 2 ਹਜ਼ਾਰ ਦੀ ਨਕਦੀ ਚੋਰੀ ਕਰਕੇ ਲੈ ਗਏ।

ਪੜ੍ਹੋ ਇਹ ਵੀ ਖ਼ਬਰ - ਕਿਸੇ ਵੀ ਰਿਸ਼ਤੇ ਨੂੰ ਜੇਕਰ ਤੁਸੀਂ ਬਣਾਉਣਾ ਚਾਹੁੰਦੇ ਹੋ ਮਜ਼ਬੂਤ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ

ਏ.ਐੱਸ.ਆਈ ਗੁਰਤੇਜ ਸਿੰਘ ਪੁਲਸ ਪਾਰਟੀ ਨਾਲ ਮੌਕੇ ’ਤੇ ਪਹੁੰਚ ਗਏ, ਜਿਨ੍ਹਾਂ ਨੇ ਚੋਰੀ ਸਬੰਧੀ ਜਾਂਚ ਕੀਤੀ। ਸ਼ਹਿਰ ਦੇ ਲੋਕਾਂ ਨੇ ਪੁਲਸ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਸ਼ਹਿਰ ਅੰਦਰ ਪੁਲਸ ਦੀ ਗਸ਼ਤ ਤੇਜ ਕੀਤੀ ਜਾਵੇ ਤਾਂ ਜੋ ਸ਼ਹਿਰ ਅੰਦਰ ਹੋ ਰਹੀਆਂ ਚੋਰੀਆਂ ਦੀਆਂ ਘਟਨਾਵਾਂ ਨੂੰ ਰੋਕੀਆਂ ਜਾ ਸਕੇ।

ਪੜ੍ਹੋ ਇਹ ਵੀ ਖ਼ਬਰ - Health Tips : ਖਾਣਾ ਖਾਣ ਤੋਂ ਬਾਅਦ ਕੀ ਤੁਸੀਂ ਵੀ ਢਿੱਡ ’ਚ ਭਾਰੀਪਨ ਮਹਿਸੂਸ ਕਰਦੇ ਹੋ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ


rajwinder kaur

Content Editor

Related News