ਬਹਿਬਲਕਲਾਂ ਕਾਂਡ ਦੀ ਸੁਣਵਾਈ 13 ਮਈ ਤੱਕ ਮੁਲਤਵੀ

04/21/2021 2:51:40 PM

ਫਰੀਦਕੋਟ (ਜਗਦੀਸ਼ ): ਬਹਿਬਲਕਲਾਂ ਗੋਲੀਕਾਂਡ ਦੀ ਸੁਣਵਾਈ ਵਿਸ਼ੇਸ਼ ਜਾਂਚ ਟੀਮ ਦੇ ਪ੍ਰਮੁੱਖ ਮੈਂਬਰ ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਆਪਣੇ ਅਹੁਦੇ ਦਾ ਅਸਤੀਫ਼ਾ ਦੇਣ ਦੇ ਕਾਰਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 13 ਮਈ ਤੱਕ ਮੁਲਤਵੀ ਕਰ ਦਿੱਤੀ ਹੈ। ਜਾਣਕਾਰੀ ਦੇ ਅਨੁਸਾਰ ਪੰਜਾਬ ਸਰਕਾਰ ਨੇ ਹਾਈ ਕੋਰਟ ਵਿੱਚ ਦੱਸਿਆ ਕਿ ਵਿਸ਼ੇਸ਼ ਜਾਂਚ ਟੀਮ ਦੇ ਪ੍ਰਮੁੱਖ ਮੈਂਬਰ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਆਪਣੇ ਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ, ਜਿਸ ਕਰਕੇ ਸਿਟ ਅਤੇ ਸਰਕਾਰ ਦੇ ਵਕੀਲ ਇਸ ਮਾਮਲੇ ਵਿੱਚ ਬਹਿਸ ਨਹੀਂ ਕਰ ਸਕਦੇ ਹਨ।

ਪੰਜਾਬ ਸਰਕਾਰ ਹਰ ਹਾਲ ਵਿੱਚ ਬਹਿਬਲਕਲਾਂ ਗੋਲੀਕਾਂਡ ਦੀ ਸੁਣਵਾਈ ਮੁਲਤਵੀ ਕਰਵਾਉਣਾ ਚਾਹੁੰਦੀ ਸੀ ਜਿਸ ਵਿੱਚ ਉਨ੍ਹਾ ਨੂੰ ਸਫਲਤਾ ਵੀ ਮਿਲੀ ਹੈ । ਪੰਜਾਬ ਸਰਕਾਰ ਬਹਿਬਲਕਲਾਂ ਗੋਲੀ ਕਾਂਡ ਵਿੱਚ ਬਹਿਸ ਕਰਨ ਤੋਂ ਪਹਿਲਾਂ ਕੋਟਕਪੂਰਾ ਗੋਲੀਕਾਂਡ ਬਾਰੇ ਹਾਈ ਕੋਰਟ ਵੱਲੋਂ ਸੁਣਾਏ ਫੈਸਲੇ ਦੀ ਸਮੀਖਿਆ ਕਰਨਾ ਚਾਹੁੰਦੀ ਹੈ ਪਰ ਅਜੇ ਕਿਸੇ ਵੀ ਧਿਰ ਨੂੰ ਹਾਈ ਕੋਰਟ ਦੇ ਹੁਕਮਾਂ ਦੀ ਕਾਪੀ ਨਹੀਂ ਮਿਲੀ ਹੈ ਉਧਰ ਹਾਈ ਕੋਰਟ ਵਿੱਚ ਪਟੀਸ਼ਨ ਦਾਖਲ ਕਰਨ ਵਾਲੇ ਗੁਰਦੀਪ ਸਿੰਘ ਪੰਧੇਰ ਅਤੇ ਬਾਕੀ ਮੁਲਜ਼ਮਾਂ ਦੇ ਵਕੀਲਾਂ ਨੇ ਮੰਗ ਕੀਤੀ ਕਿ ਜਿੰਨਾਂ ਚਿਰ ਕੋਈ ਫੈਸਲਾ ਨਹੀਂ ਹੁੰਦਾ , ਉਨ੍ਹਾਂ ਚਿਰ ਸੈਸ਼ਨ ਜੱਜ ਫਰੀਦਕੋਟ ਦੀ ਅਦਾਲਤ ਵਿੱਚ ਚੱਲਦੇ ਕੇਸਾਂ ਉਪਰ ਰੋਕ ਲਾਈ ਜਾਵੇ ਪ੍ਰੰਤੂ ਹਾਈ ਕੋਰਟ ਨੇ ਹੇਠਲੀ ਅਦਾਲਤ ਦੇ ਹੁਕਮ ਤੇ ਕਿਸੇ ਤਰ੍ਹਾਂ ਦੀ ਕੋਈ ਰੋਕ ਨਹੀ ਲਾਈ ਹੈ।   


Shyna

Content Editor

Related News