ਵਿਸਾਖੀ ਮੌਕੇ ਵੱਡੀ ਗਿਣਤੀ ’ਚ ਸੰਗਤ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਨਤਮਸਤਕ

04/13/2021 3:34:50 PM

ਸ੍ਰੀ ਮੁਕਤਸਰ ਸਾਹਿਬ (ਰਿਣੀ/ਪਵਨ): ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ ਸਬੰਧੀ ਧਾਰਮਿਕ ਸਮਾਗਮ ਸਵੇਰ ਤੋਂ ਲੈ ਕੇ ਸ਼ਾਮ ਤਕ ਚਲਦੇ ਰਹੇ। ਵੱਡੀ ਗਿਣਤੀ ’ਚ ਸੰਗਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ।ਇਸ ਸਬੰਧੀ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਵਿਖੇ ਢਾਡੀ ਅਤੇ ਪ੍ਰਚਾਰਕ ਸਿੰਘਾਂ ਨੇ ਗੁਰ ਇਤਿਹਾਸ ਨਾਲ ਜਾਣੂੰ ਕਰਵਾਇਆ।

ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਐੱਸ .ਜੀ.ਪੀ.ਸੀ. ਮੈਂਬਰ ਕਿਰਨਜੀਤ ਕੌਰ ਵੀ ਪਹੁੰਚੇ। ਗੁਰਦੁਆਰਾ ਸ਼ਹੀਦ ਗੰਜ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤ ਦੀਆਂ ਵੱਡੀਆਂ ਕਤਾਰਾਂ ਬਾਅਦ ਦੁਪਹਿਰ ਤਕ ਨਜ਼ਰ ਆਈਆਂ। ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਮੇਰ ਸਿੰਘ ਨੇ ਕਿਹਾ ਕਿ ਸੰਗਤ ਦੀ ਆਮਦ ਦੇ ਮਦੇਨਜ਼ਰ ਪੂਰੇ ਪ੍ਰਬੰਧ ਕੀਤੇ ਗਏ ਹਨ ਅਤੇ ਇਸ ਦਿਹਾੜੇ ਸਬੰਧੀ ਵੱਡੀ ਗਿਣਤੀ ’ਚ ਸੰਗਤ ਨਤਮਸਤਕ ਹੋਣ ਪਹੁੰਚੀ।

Shyna

This news is Content Editor Shyna