ਲੁੱਟ ਖੋਹ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਆੜ੍ਹਤੀ ਪੁਲਸ ਪ੍ਰਸ਼ਾਸਨ ਨੂੰ ਸਹਿਯੋਗ ਦੇਣ- ਬਾਜਵਾ

05/09/2020 5:42:49 PM

ਧਰਮਕੋਟ(ਸਤੀਸ਼) - ਕਣਕ ਦੇ ਸੀਜ਼ਨ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਹੋਣ ਵਾਲੀਆਂ ਲੁੱਟ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੁਲਸ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦੀ ਨਾਲ ਕੰਮ ਕਰ ਰਿਹਾ ਹੈÍ ਇਸ ਲਈ ਆੜ੍ਹਤੀ ਵਰਗ ਵੀ ਪੁਲਸ ਪ੍ਰਸ਼ਾਸਨ ਨੂੰ ਸਹਿਯੋਗ ਦੇਵੇ ਅੱਜ ਦਾਣਾ ਮੰਡੀ ਧਰਮਕੋਟ ਵਿਖੇ ਆੜ੍ਹਤੀ ਐਸੋਸੀਏਸ਼ਨ ਧਰਮਕੋਟ ਦੇ ਸਮੂਹ ਮੈਂਬਰਾਂ ਨਾਲ ਮੀਟਿੰਗ ਦੌਰਾਨ ਯਾਦਵਿੰਦਰ ਸਿੰਘ ਬਾਜਵਾ ਡੀ.ਐੱਸ.ਪੀ. ਧਰਮਕੋਟ ਨੇ ਕਿਹਾ ਕਿ ਆਮ ਤੌਰ 'ਤੇ ਕਣਕ ਦੇ ਸੀਜ਼ਨ ਦੌਰਾਨ ਲੁੱਟ ਖੋਹ ਦੀਆਂ ਘਟਨਾਵਾਂ ਵਾਪਰਦੀਆਂ ਹਨ। ਜਿਸ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵੱਲੋਂ ਪੂਰੀ ਮੁਸਤੈਦੀ ਵਰਤੀ ਜਾ ਰਹੀ ਹੈ। ਉਹਨਾਂ ਆੜ੍ਹਤੀ ਵਰਗ ਨੂੰ ਅਪੀਲ ਕੀਤੀ ਕਿ ਉਹ ਬੈਂਕ 'ਚੋਂ ਵੱਡੀ ਰਕਮ ਲਿਆਉਣ ਸਮੇਂ ਪੁਲਸ ਪ੍ਰਸ਼ਾਸਨ ਨੂੰ ਸੂਚਿਤ ਕਰਨ ਅਤੇ ਕਿਸੇ ਵੀ ਕਿਸਾਨ ਨੂੰ ਵੱਡੀ ਰਕਮ ਦੇਣ ਸਮੇਂ ਵੀ ਪੁਲਿਸ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲਸ ਪ੍ਰਸ਼ਾਸਨ ਵੱਲੋਂ ਸਮਾਂ ਰਹਿੰਦੇ ਸਾਵਧਾਨੀ ਵਰਤੀ ਜਾਵੇ। ਉਥੇ  ਆੜ੍ਹਤੀ ਵਰਗ ਨੂੰ ਵਿਸ਼ਵਾਸ ਦੁਆਇਆ ਕਿ ਸੀਜ਼ਨ ਨੂੰ ਲੈ ਕੇ ਪੁਲਸ ਦੀ ਗਸ਼ਤ ਤੇਜ਼ ਕੀਤੀ ਗਈ ਹੈ ਅਤੇ ਦਾਣਾ ਮੰਡੀ ਵਿਚ ਵੀ ਪੁਲਿਸ ਵੱਲੋਂ ਲਗਾਤਾਰ ਗਸ਼ਤ ਕੀਤੀ ਜਾਵੇਗੀ। ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਸੁਧੀਰ ਕੁਮਾਰ ਗੋਇਲ ਨੇ ਪੁਲਸ ਪ੍ਰਸ਼ਾਸਨ ਨੂੰ ਵਿਸ਼ਵਾਸ ਦਵਾਇਆ ਕਿ ਆੜ੍ਹਤੀ ਵਰਗ ਪੁਲਿਸ ਪ੍ਰਸ਼ਾਸਨ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਵੇਗਾ। ਇਸ ਮੌਕੇ 'ਤੇ ਇੰਦਰਪ੍ਰੀਤ ਸਿੰਘ ਬੰਟੀ ਪ੍ਰਧਾਨ ਨਗਰ ਕੌਾਸਲ ਧਰਮਕੋਟ ,ਗੁਰਮੀਤ ਮੁਖੀਜਾ ਕੌਾਸਲਰ ਧਰਮਕੋਟ ,ਅਮਨਪ੍ਰੀਤ ਸਿੰਘ ਸੈਕਟਰੀ ਮਾਰਕੀਟ ਕਮੇਟੀ, ਅਸ਼ੋਕ ਖੁੱਲਰ ਐਡਵੋਕੇਟ, ਗੋਪਾਲ ਕ੍ਰਿਸ਼ਨ ਪਾਲੀ, ਸੁਰਜੀਤ ਕੌੜਾ ,ਰਾਜਾ ਬੱਤਰਾ ,ਸਪਨ ਗੁਪਤਾ ,ਸੰਜੀਵ ਸਿੰਗਲਾ ,ਜੋਨੀ ਨੌਹਰੀਆ ਤੋਂ ਇਲਾਵਾ ਆੜ੍ਹਤੀ ਹਾਜ਼ਰ ਸਨ               


Harinder Kaur

Content Editor

Related News