ਬਖਸ਼ੀਵਾਲ ਵਿਖੇ 5 ਕਤੂਰਿਆਂ ਨੂੰ ਜ਼ਹਿਰ ਦੇ ਕੇ ਮਾਰਿਆ, FIR ਦਰਜ

03/30/2022 5:17:05 PM

ਪਟਿਆਲਾ (ਕਮਲਜੀਤ ਕੰਬੋਜ) : ਜ਼ਿਲ੍ਹੇ ਦੇ ਪਿੰਡ ਬਖਸ਼ੀਵਾਲ ਨੇੜੇ ਕਿਸੇ ਅਣਪਛਾਤੇ ਵਿਅਕਤੀ ਨੇ 5 ਕਤੂਰਿਆਂ ਨੂੰ ਜ਼ਹਿਰ ਦੇ ਕੇ ਮਾਰ ਦਿੱਤਾ। ਦੱਸ ਦੇਈਏ ਕਿ 5 ਕਤੂਰਿਆਂ 'ਚੋਂ 3 ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ ਅਤੇ 2 ਦੀ ਇਲਾਜ ਦੌਰਾਨ ਮੌਤ ਹੋ ਗਈ। ਪਟਿਆਲਾ 'ਚ ਡਾਗਸ ਸੁਰੱਖਿਆ ਸੰਸਥਾ ਚਲਾਉਣ ਵਾਲੀ ਸੁਸ਼ਮਾ ਸਿੰਘ ਨਾਂ ਦੀ ਇਕ ਮਹਿਲਾ ਵੱਲੋਂ ਬਖਸ਼ੀਵਾਲਾ ਪੁਲਸ ਨੂੰ ਸੂਚਨਾ ਦਿੱਤੀ ਗਈ ਤੇ ਐੱਫ. ਆਰ. ਆਈ. ਦਰਜ ਕਾਰਵਾਈ, ਜਿਸ ਤੋਂ ਬਾਅਦ ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧਾਰਾ 429 ਆਈ. ਪੀ. ਸੀ. ਤਹਿਤ ਮਾਮਲਾ ਦਰਜ ਕੀਤਾ ਤੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਪੰਜਾਬੀ ਯੂਨੀਵਰਸਿਟੀ ਪਹੁੰਚੇ CM ਭਗਵੰਤ ਮਾਨ ਦਾ ਵੱਡਾ ਬਿਆਨ, ਕਿਹਾ-ਕਰਜ਼ਾ ਮੁਕਤ ਕਰਾਂਗੇ ਯੂਨੀਵਰਸਿਟੀ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Harnek Seechewal

Content Editor

Related News