ਬਲਬੀਰ ਸੋਢੀ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੇ ਪ੍ਰਧਾਨ ਨਿਯੁਕਤ

Thursday, Nov 18, 2021 - 12:22 PM (IST)

ਬਲਬੀਰ ਸੋਢੀ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੇ ਪ੍ਰਧਾਨ ਨਿਯੁਕਤ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ 2022 ਨੇੜੇ ਆਉਂਦਿਆਂ ਦੇਖ ਕਾਂਗਰਸ ਪਾਰਟੀ ਨੇ ਬਲਬੀਰ ਰਾਣੀ ਸੋਢੀ ਨੂੰ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦਾ ਪ੍ਰਧਾਨ ਬਣਾਇਆ ਹੈ। ਇਕ ਪੱਤਰ ਜਾਰੀ ਕਰਕੇ ਕਾਂਗਰਸ ਦੇ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਨੇ ਇਹ ਜਾਣਕਾਰੀ ਦਿੱਤੀ। ਇਸ ਦੌਰਾਨ ਬਲਬੀਰ ਰਾਣੀ ਸੋਢੀ ਨੇ ਕਾਂਗਰਸ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ’ਚ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਵਧ-ਚੜ੍ਹ ਕੇ ਭੂਮਿਕਾ ਨਿਭਾਏਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਿਸ ਤਰ੍ਹਾਂ ਮੁੱਖ ਮੰਤਰੀ ਚੰਨੀ ਕੰਮ ਕਰ ਰਹੇ ਹਨ, ਉਸੇ ਤਰ੍ਹਾਂ ਮਹਿਲਾਂ ਕਾਂਗਰਸ ਵੀ ਦਿਨ-ਰਾਤ ਇਕ ਕਰਕੇ ਕੰਮ ਕਰੇਗੀ ਤਾਂ ਜੋ ਵਿਧਾਨ ਸਭਾ ਚੋਣਾਂ 2022 ’ਚ ਕਾਂਗਰਸ ਪਾਰਟੀ ਮੁੜ ਪੰਜਾਬ ਦੀ ਸੱਤਾ ’ਚ ਕਾਬਜ਼ ਹੋ ਸਕੇ।

ਉਨ੍ਹਾਂ ਕਿਹਾ ਕਿ ਉਹ ਔਰਤਾਂ ਨੂੰ ਲਾਮਬੰਦ ਕਰਨ ਦੀਆਂ ਕੋਸ਼ਿਸ਼ਾਂ ਕਰਨਗੇ। ਜ਼ਿਕਰਯੋਗ ਹੈ ਕਿ ਉਹ ਬਲਬੀਰ ਸੋਢੀ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੇ ਮੀਤ ਪ੍ਰਧਾਨ ਵੀ ਰਹਿ ਚੁੱਕੇ ਹਨ। ਇਸ ਤੋਂ ਪਹਿਲਾਂ ਰਾਣੀ ਸੋਢੀ ਮਹਿਲਾ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਰਹਿ ਚੁੱਕੇ ਹਨ।


author

Manoj

Content Editor

Related News