ਫਿਰੋਜ਼ਪੁਰ ''ਚ ਵਾਹਨ ਚਲਾਉਂਦੇ ਤੇ ਪੈਦਲ ਚਲਦੇ ਸਮੇਂ ਚਿਹਰਾ ਢੱਕਣ ’ਤੇ ਲਾਈ ਪਾਬੰਦੀ

04/08/2024 2:08:34 PM

ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ) – ਜ਼ਿਲ੍ਹਾ ਮੈਜਿਸਟ੍ਰੇਟ ਫਿਰੋਜ਼ਪੁਰ ਰਾਜੇਸ਼ ਧੀਮਾਨ ਨੇ ਇਕ ਵਿਸ਼ੇਸ਼ ਹੁਕਮ ਜਾਰੀ ਕਰ ਕੇ ਆਮ ਨਾਗਰਿਕਾਂ ’ਤੇ ਵਾਹਨ ਚਲਾਉਣ ਅਤੇ ਪੈਦਲ ਚੱਲਣ ਸਮੇਂ ਮੂੰਹ ਢੱਕਣ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਹ ਪਾਬੰਦੀ ਉਨ੍ਹਾਂ ਲੋਕਾਂ ’ਤੇ ਲਾਗੂ ਨਹੀਂ ਹੋਵੇਗੀ, ਜਿਨ੍ਹਾ ਨੂੰ ਕਿਸੇ ਕਿਸਮ ਦੀ ਬੀਮਾਰੀ ਜਾਂ ਐਲਰਜੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਸਬੰਧਤ ਨਗਰ ਕੌਂਸਲ, ਕੰਟੋਨਮੈਂਟ ਬੋਰਡ, ਨਗਰ ਪੰਚਾਇਤ, ਗ੍ਰਾਮ ਪੰਚਾਇਤ ਜਾਂ ਸਬੰਧਤ ਵਿਭਾਗ ਦੀ ਪ੍ਰਵਾਨਗੀ ਤੋਂ ਬਿਨਾਂ ਸਰਕਾਰੀ ਜ਼ਮੀਨਾਂ, ਸੜਕਾਂ ਜਾਂ ਚੌਕਾਂ ’ਤੇ ਕਿਸੇ ਵੀ ਤਰ੍ਹਾਂ ਦੇ ਹੋਰਡਿੰਗ ਲਾਉਣ ’ਤੇ ਮੁਕੰਮਲ ਪਾਬੰਦੀ ਲਾਈ ਹੈ।

ਇਹ ਵੀ ਪੜ੍ਹੋ - ਅਪ੍ਰੈਲ ਮਹੀਨੇ ਦੇ ਪਹਿਲੇ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਬਦਲਾਅ, ਜਾਣੋ ਨਵੇਂ ਰੇਟ

ਜ਼ਿਲ੍ਹਾ ਮੈਜਿਸਟ੍ਰੇਟ ਫਿਰੋਜ਼ਪੁਰ ਨੇ ਇਕ ਵਿਸ਼ੇਸ਼ ਹੁਕਮ ਜਾਰੀ ਕਰਦੇ ਜ਼ਿਲ੍ਹੇ ਭਰ ’ਚ ਮਾਰੂ ਹਥਿਆਰ ਲੈ ਕੇ ਚੱਲਣ, ਕਿਸੇ ਵਿਅਕਤੀ ਦੁਆਰਾ ਮੀਟਿੰਗਾਂ ਕਰਨ, ਧਰਨੇ ਦੇਣ, ਜਲੂਸ ਰੈਲੀਆਂ, ਮੁਜ਼ਾਹਰੇ, ਹੜਤਾਲਾਂ ਕਰਨ, ਪੁਤਲੇ ਸਾੜਨ ਅਤੇ ਆਵਾਜਾਈ ’ਚ ਵਿਘਨ ਪੈਦਾ ਕਰਨ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਸਾਰੇ ਪਿੰਡਾਂ ਦੇ ਪੇਂਡੂ ਬੈਂਕਾਂ, ਡਾਕਘਰਾਂ, ਛੋਟੇ ਡਾਕਘਰਾਂ, ਰੇਲਵੇ ਸਟੇਸ਼ਨਾਂ, ਸਰਕਾਰੀ ਦਫ਼ਤਰਾਂ, ਸੰਸਥਾਵਾਂ, ਨਹਿਰਾਂ ਦੇ ਕਿਨਾਰੇ, ਸਤਲੁਜ ਦਰਿਆ ਦੇ ਪੁਲਾਂ ’ਤੇ ਅਤੇ ਖ਼ਾਸ ਕਰ ਕੇ ਬਿਜਲੀ ਬੋਰਡ ਦੇ ਗਰਿੱਡਾਂ, ਸਬ ਸਟੇਸ਼ਨਾਂ, ਟਰਾਂਸਮਿਸ਼ਨ ਲਾਈਨਾਂ, ਟਰਾਂਸਫਾਰਮਰਾਂ ਅਤੇ ਬਿਜਲੀ ਖੰਭਿਆਂ ਨੂੰ ਭੰਨਤੋੜ ਤੋਂ ਬਚਾਉਣ ਲਈ 24 ਘੰਟੇ ਗਸ਼ਤ ਅਤੇ ਪਹਿਰਾ ਦੇਣ ਦੇ ਹੁਕਮ ਦਿੱਤੇ ਗਏ ਹਨ।

ਇਹ ਵੀ ਪੜ੍ਹੋ - ਦਾਦੇ ਨੇ 1994 'ਚ ਖਰੀਦੇ ਸੀ SBI ਦੇ 500 ਰੁਪਏ ਦੇ ਸ਼ੇਅਰ, ਹੁਣ ਕੀਮਤ ਜਾਣ ਪੋਤੇ ਦੇ ਉੱਡ ਗਏ ਹੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

rajwinder kaur

This news is Content Editor rajwinder kaur