ਮੂਸੇਵਾਲਾ ਦੇ ਕਾਤਲਾਂ ਨੂੰ ''ਹੀਰੋ'' ਬਣਾ ਕੇ ਪੇਸ਼ ਕਰਨਾ ਚਿੰਤਾਜਨਕ: ਰਾਜਾ ਵੜਿੰਗ
Friday, Apr 24, 2026 - 02:48 PM (IST)
ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਨੂੰ ਗੈਂਗਸਟਰਵਾਦ ਦੇ ਦਲਦਲ ਵਿੱਚੋਂ ਕੱਢਣ ਲਈ ਇੱਕ ਵੱਡੀ ਮੁਹਿੰਮ ਦਾ ਆਗਾਜ਼ ਕੀਤਾ ਹੈ। ਉਨ੍ਹਾਂ ਨੇ 'ਲਾਰੈਂਸ ਆਫ ਪੰਜਾਬ' ਨਾਮੀ ਵੈੱਬ ਸੀਰੀਜ਼ ਦੇ ਪ੍ਰਸਾਰਣ 'ਤੇ ਕੇਂਦਰ ਸਰਕਾਰ ਵੱਲੋਂ ਲਾਈ ਗਈ ਰੋਕ ਨੂੰ ਪੰਜਾਬੀਆਂ ਅਤੇ ਪੰਜਾਬੀਅਤ ਦੀ ਜਿੱਤ ਕਰਾਰ ਦਿੱਤਾ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਸਾਡਾ ਮੁੱਖ ਮਕਸਦ ਪੰਜਾਬ ਨੂੰ ਭੈਅ-ਮੁਕਤ ਅਤੇ ਗੈਂਗਸਟਰ-ਮੁਕਤ ਬਣਾਉਣਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ: 2 ਸਾਲਾਂ ਤੱਕ ਧੀ ਦੀ ਪੱਤ ਰੋਲਦਾ ਰਿਹਾ ਕਲਯੁੱਗੀ ਪਿਓ, ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ
ਸਿੱਧੂ ਮੂਸੇਵਾਲਾ ਦੀ ਮੌਤ ਦੀ ਘਟਨਾ ਨੂੰ ਕੀਤਾ ਯਾਦ
ਵੜਿੰਗ ਨੇ 28 ਮਈ 2022 ਦੀ ਉਸ ਦੁਖਦਾਈ ਘਟਨਾ ਨੂੰ ਯਾਦ ਕੀਤਾ ਕਰਦਿਆਂ ਕਿਹਾ ਕਿ ਉਹ ਮੂਸੇਵਾਲਾ ਦੀ ਮਾਂ ਦੇ ਦਰਦ ਨੂੰ ਨਹੀਂ ਭੁੱਲ ਸਕਦੇ, ਜਦੋਂ ਉਸ ਨੇ ਆਪਣੇ 28 ਸਾਲ ਦੇ ਕਾਬਿਲ ਪੁੱਤਰ ਦੇ ਸਿਰ 'ਤੇ ਸਿਹਰੇ ਬੰਨ੍ਹ ਕੇ ਉਸ ਨੂੰ ਅੰਤਿਮ ਵਿਦਾਇਗੀ ਦਿੱਤੀ ਸੀ । ਰਾਜਾ ਵੜਿੰਗ ਨੇ ਭਾਵੁਕ ਹੁੰਦਿਆਂ ਕਿਹਾ ਕਿ ਮੂਸੇਵਾਲਾ ਦੇ ਕਾਤਲਾਂ ਨੂੰ ਮਿਊਜ਼ਿਕ ਅਤੇ ਫਿਲਮਾਂ ਰਾਹੀਂ 'ਹੀਰੋ' ਬਣਾ ਕੇ ਪੇਸ਼ ਕਰਨਾ ਬੇਹੱਦ ਚਿੰਤਾਜਨਕ ਹੈ। ਉਨ੍ਹਾਂ ਕਿਹਾ ਇਹ ਉਹ ਪੰਜਾਬ ਹੈ ਜਿਸ ਨੇ ਸਾਰੇ ਦੇਸ਼ ਦਾ ਢਿੱਡ ਭਰਿਆ ਹੈ। ਉਨ੍ਹਾਂ ਕਿਹਾ ਹੁਣ ਇੱਥੇ 'ਲਾਰੈਂਸ ਆਫ ਪੰਜਾਬ' ਨਾਮੀ ਵੈੱਬ ਸੀਰੀਜ਼ ਨੂੰ ਗਲੋਰੀਫਾਈ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
ਉਨ੍ਹਾਂ ਦੱਸਿਆ ਕਿ ਇਸ ਵੈੱਬ ਸੀਰੀਜ਼ ਖਿਲਾਫ 22 ਅਪ੍ਰੈਲ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਸੀ ਅਤੇ 23 ਅਪ੍ਰੈਲ ਨੂੰ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਵੈਬ ਸੀਰੀਜ਼ ਬੈਨ ਕਰਨ ਦੀ ਮੰਗ ਕੀਤੀ ਗਈ ਸੀ। ਜਿਸ ਤੋਂ ਬਾਅਦ ਅੱਜ ਅਦਾਲਤ 'ਚ ਭਾਰਤ ਸਰਕਾਰ ਨੇ ਮੰਨਿਆ ਕਿ ਉਹ ਇਸ ਸੀਰੀਜ਼ ਨੂੰ ਲਾਂਚ ਨਹੀਂ ਹੋਣ ਦੇਣਗੇ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ ਦੀ ਸੰਭਾਵਨਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
