ਜ਼ਿਲ੍ਹਾ ਮੈਜਿਸਟਰੇਟ ਵੱਲੋਂ ਰਾਤ ਸਮੇਂ ਝੋਨੇ ਦੀ ਕਟਾਈ ’ਤੇ ਪਾਬੰਦੀ

Saturday, Sep 28, 2024 - 06:23 PM (IST)

ਫਾਜ਼ਿਲਕਾ (ਨਾਗਪਾਲ)-ਜ਼ਿਲ੍ਹਾ ਮੈਜਿਸਟਰੇਟ ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਹਰੇ ਝੋਨੇ ਦੀ ਕਟਾਈ ’ਤੇ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਇਨ ਨਾਲ ਝੋਨੇ ਦੀ ਕਟਾਈ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਕੋਈ ਵੀ ਕੰਬਾਇਨ ਹਾਰਵੈਸਟਰ ਸੁਪਰ ਐਸ.ਐਮ.ਐਸ. ਲਗਾਏ ਬਿਨ੍ਹਾਂ ਫਸਲ ਦੀ ਕਟਾਈ ਨਹੀਂ ਕਰੇਗਾ। ਇਸ ਲਈ ਖੇਤੀਬਾੜੀ ਵਿਭਾਗ ਨੂੰ ਇੰਸਪੈਕਸ਼ਨ ਕਰਨ ਅਤੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਪਾਬੰਦ ਕੀਤਾ ਗਿਆ ਹੈ।

 ਇਹ ਵੀ ਪੜ੍ਹੋ- ਪੰਜਾਬ 'ਚ ਸਸਤੀ ਹੋਈ ਸ਼ਰਾਬ, ਜਾਣੋ ਕੀ ਹੈ ਨਵੀਂ ਰੇਟ ਲਿਸਟ

ਹੁਕਮਾਂ ਦੀ ਉਲੰਘਣਾਂ ਕਰਨ ’ਤੇ ਸਖ਼ਤ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਇਹ ਹੁਕਮ 30 ਨਵੰਬਰ ਤੱਕ ਲਾਗੂ ਰਹਿਣਗੇ।ਕੰਬਾਈਨ ਮਾਲਕਾਂ ਵੱਲੋਂ ਝੋਨੇ ਨੂੰ ਪੂਰੀ ਤਰ੍ਹਾਂ ਪੱਕਣ ਤੋਂ ਪਹਿਲਾਂ ਹੀ ਨਮੀ ਵਾਲਾ ਝੋਨਾ ਕੱਟ ਦਿੱਤਾ ਜਾਂਦਾ ਹੈ ਤੇ ਕਈ ਵਾਰ ਕਿਸਾਨਾਂ ਵੱਲੋਂ ਝੋਨੇ ਦੀ ਕਟਾਈ ਰਾਤ ਨੂੰ ਕੰਬਾਇਨਾਂ ਨਾਲ ਕੀਤੀ ਜਾਂਦੀ ਹੈ ਕਿ ਜਿਸ ਨਾਲ ਅਣਸੁਖਾਵੀ ਘਟਨਾ ਵਾਪਰਨ ਦਾ ਖਤਰਾ ਰਹਿੰਦਾ ਹੈ।

 ਇਹ ਵੀ ਪੜ੍ਹੋ- ਪੁਲਸ ਵੱਲੋਂ ਰੇਤ ਦੇ ਭਰੇ ਟਰੱਕ ਨੂੰ ਰੋਕਣ ਦਾ ਇਸ਼ਾਰਾ ਕਰਨ 'ਤੇ ਡਰਾਈਵਰ ਨੇ ਕਰ 'ਤਾ ਘਿਣੌਨਾ ਕੰਮ

ਕਿਸਾਨਾਂ ਵੱਲੋ ਨਮੀ ਵਾਲਾ ਝੋਨਾ ਮੰਡੀਆਂ ’ਚ ਲਿਆਉਣ ਕਰਕੇ ਖਰੀਦ ਏਜੰਸੀਆਂ ਵੱਲੋਂ ਬੋਲੀ ਨਹੀਂ ਕੀਤੀ ਜਾਂਦੀ ਹੈ, ਜਿਸ ਕਰਕੇ ਮੰਡੀਆਂ ’ਚ ਤਣਾਅ ਪੂਰਨ ਸਥਿਤੀ ਪੈਦਾ ਹੋ ਜਾਂਦੀ ਹੈ ਤੇ ਝੋਨਾ ਸਮੇਂ ਸਿਰ ਨਾ ਵਿਕਣ ਕਾਰਨ ਕਿਸਾਨਾਂ ’ਚ ਰੋਸ ਪੈਦਾ ਹੁੰਦਾ ਹੈ। ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਹਰਾ ਝੋਨਾ ਕੱਟਣ ਅਤੇ ਰਾਤ ਨੂੰ ਝੋਨੇ ਦੀ ਕਟਾਈ ’ਤੇ ਪਾਬੰਦੀ ਲਗਾਈ ਜਾਂਦੀ ਹੈ।

ਇਹ ਵੀ ਪੜ੍ਹੋ- ਪੱਥਰੀ ਦੇ ਇਲਾਜ ਦੌਰਾਨ ਨੌਜਵਾਨ ਦੀ ਮੌਤ ! ਡਾਕਟਰਾਂ ਨੇ ਕਿਹਾ ਜਿਊਂਦਾ ਹੈ ਮੁੰਡਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News